November 14, 2026, 1:37 pm
----------- Advertisement -----------
HomeNewsLatest Newsਰਾਜਸਥਾਨ ਦੇ ਕਰੌਲੀ 'ਚ ਭਾਰੀ ਮੀਂਹ, ਮਕਾਨ ਡਿੱਗਣ ਨਾਲ ਪਿਓ-ਧੀ ਦੀ ਮੌਤ

ਰਾਜਸਥਾਨ ਦੇ ਕਰੌਲੀ ‘ਚ ਭਾਰੀ ਮੀਂਹ, ਮਕਾਨ ਡਿੱਗਣ ਨਾਲ ਪਿਓ-ਧੀ ਦੀ ਮੌਤ

Published on

----------- Advertisement -----------

ਰਾਜਸਥਾਨ ਦੇ ਕਰੌਲੀ ਜ਼ਿਲ੍ਹੇ ਵਿੱਚ ਮੀਂਹ ਪੈ ਰਿਹਾ ਹੈ। ਐਤਵਾਰ ਨੂੰ ਮੀਂਹ ਕਾਰਨ ਇਕ ਮਕਾਨ ਡਿੱਗ ਗਿਆ, ਜਿਸ ‘ਚ ਪਿਉ-ਧੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਤਿੰਨ ਲੋਕ ਗੰਭੀਰ ਜ਼ਖਮੀ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮਾਮਲਾ ਸ਼ਹਿਰ ਦੇ ਡੋਲੀਖਾਰ ਇਲਾਕੇ ਦਾ ਹੈ। ਐਤਵਾਰ ਸਵੇਰੇ ਭਾਰੀ ਮੀਂਹ ਪੈ ਰਿਹਾ ਸੀ। ਇਸ ਦੌਰਾਨ ਪਰਿਵਾਰ ਦੇ ਸਾਰੇ ਮੈਂਬਰ ਸੌਂ ਰਹੇ ਸਨ। ਅਚਾਨਕ ਮਕਾਨ ਢਹਿ ਗਿਆ, ਪਰਿਵਾਰ ਮਲਬੇ ਹੇਠਾਂ ਦੱਬ ਗਿਆ। ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਕਰੌਲੀ ਜ਼ਿਲ੍ਹਾ ਹਸਪਤਾਲ ਦੇ ਚੀਫ਼ ਮੈਡੀਕਲ ਅਫ਼ਸਰ ਡਾਕਟਰ ਰਾਮਕੇਸ਼ ਮੀਨਾ ਨੇ ਦੱਸਿਆ ਕਿ ਇਸ ਹਾਦਸੇ ’ਚ ਜ਼ਾਕਿਰ ਖ਼ਾਨ (40) ਅਤੇ ਉਸ ਦੇ ਪੁੱਤਰ ਰਾਸ਼ਿਦ ਖ਼ਾਨ (12) ਦੀ ਮੌਤ ਹੋ ਗਈ ਹੈ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।

ਪੁਲਿਸ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਮਕਾਨ ਡਿੱਗਣ ਕਾਰਨ ਪੰਜ ਲੋਕ ਮਲਬੇ ਹੇਠਾਂ ਦੱਬੇ ਗਏ ਹਨ। ਇਸ ਤੋਂ ਤੁਰੰਤ ਬਾਅਦ ਬਚਾਅ ਮੁਹਿੰਮ ਸ਼ੁਰੂ ਕੀਤੀ ਗਈ, ਜਿਸ ਵਿਚ ਦੋ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਤਿੰਨ ਹੋਰ ਜ਼ਖ਼ਮੀਆਂ ਨੂੰ ਮੌਕੇ ਤੋਂ ਬਚਾ ਲਿਆ ਗਿਆ। ਇਸ ਤੋਂ ਬਾਅਦ ਜ਼ਖਮੀਆਂ ਨੂੰ ਤੁਰੰਤ ਕਰੌਲੀ ਹਸਪਤਾਲ ਲਿਜਾਇਆ ਗਿਆ। ਪੁਲਿਸ ਅਧਿਕਾਰੀਆਂ ਨੂੰ ਵੀ ਮਾਮਲੇ ਦੀ ਪੂਰੀ ਜਾਣਕਾਰੀ ਦੇ ਦਿੱਤੀ ਗਈ ਹੈ। ਹਾਦਸਾ ਸਵੇਰੇ 6.30 ਵਜੇ ਵਾਪਰਿਆ। ਅਧਿਕਾਰੀਆਂ ਨੇ ਦੱਸਿਆ ਕਿ ਰਾਜਸਥਾਨ ’ਚ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਮੀਂਹ ਕਾਰਨ ਮਕਾਨ ਦੀ ਹਾਲਤ ਖ਼ਰਾਬ ਹੋ ਗਈ ਸੀ, ਇਸ ਲਈ ਇਹ ਢਹਿ ਗਿਆ। ਮੌਸਮ ਵਿਭਾਗ ਨੇ ਐਤਵਾਰ ਨੂੰ ਜੈਪੁਰ, ਅਜਮੇਰ, ਕੋਟਾ, ਉਦੈਪੁਰ ਅਤੇ ਭਰਤਪੁਰ ਡਿਵੀਜ਼ਨਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ASI ਦੀ ਗੁੰਡਾਗਰਦੀ, ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ

ਜਲੰਧਰ ਵਿੱਚ ਤੇਜ਼ ਰਫ਼ਤਾਰ ਕਾਰ ਚਲਾਉਣ ਤੋਂ ਰੋਕਣ ‘ਤੇ ਪੰਜਾਬ ਪੁਲਿਸ ਦੇ ਇੱਕ ਏ.ਐੱਸ.ਆਈ....

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...