May 12, 2026, 8:17 pm
----------- Advertisement -----------
HomeNewsBreaking Newsਅਫਗਾਨਿਸਤਾਨ ਚ ਭਾਰੀ ਮੀਂਹ ਤੇ ਹੜ੍ਹ, 315 ਮੌਤਾਂ, 1600 ਲੋਕ ਜ਼ਖਮੀ ਹੋਏ

ਅਫਗਾਨਿਸਤਾਨ ਚ ਭਾਰੀ ਮੀਂਹ ਤੇ ਹੜ੍ਹ, 315 ਮੌਤਾਂ, 1600 ਲੋਕ ਜ਼ਖਮੀ ਹੋਏ

Published on

----------- Advertisement -----------

ਅਫਗਾਨਿਸਤਾਨ ‘ਚ ਦੋ ਹਫਤਿਆਂ ਤੋਂ ਭਾਰੀ ਮੀਂਹ ਕਾਰਨ 315 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਤਾਲਿਬਾਨ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਅਜੇ ਵਧ ਸਕਦੀ ਹੈ। ਅਮਰੀਕੀ ਮੀਡੀਆ ਸੀਐਨਐਨ ਦੇ ਅਨੁਸਾਰ, ਵਿਸ਼ਵ ਖੁਰਾਕ ਪ੍ਰੋਗਰਾਮ (ਡਬਲਯੂਐਫਪੀ) ਨੇ 12 ਮਈ ਨੂੰ ਦੱਸਿਆ ਕਿ ਬਦਖ਼ਸ਼ਾਨ, ਘੋਰ, ਬਘਲਾਨ ਅਤੇ ਹੇਰਾਤ ਵਿੱਚ ਸਭ ਤੋਂ ਵੱਧ ਨੁਕਸਾਨ ਹੋਇਆ ਹੈ।

ਦੱਸ ਦਈਏ ਕਿ ਭਾਰੀ ਮੀਂਹ ਕਾਰਨ 1600 ਲੋਕ ਜ਼ਖਮੀ ਹੋਏ ਹਨ ਅਤੇ 2000 ਤੋਂ ਵੱਧ ਘਰ ਵਹਿ ਗਏ ਹਨ। WFP ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ ਕਿ ਅਚਾਨਕ ਹੜ੍ਹਾਂ ਨੇ ਅਫਗਾਨਿਸਤਾਨ ਨੂੰ ਤਬਾਹ ਕਰ ਦਿੱਤਾ। ਸਭ ਤੋਂ ਵੱਧ ਮੌਤਾਂ ਬਘਲਾਨ ਵਿੱਚ ਹੋਈਆਂ ਹਨ।

ਬਘਲਾਨ ‘ਚ 100 ਤੋਂ ਵੱਧ ਲੋਕ ਜ਼ਖਮੀ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਬਘਲਾਨ ਨੂੰ ਜਾਣ ਵਾਲੀ ਸੜਕ ਧਸ ਗਈ ਹੈ, ਜਿਸ ਕਾਰਨ ਉੱਥੇ ਰਾਹਤ ਪਹੁੰਚਾਉਣ ਵਿੱਚ ਦੇਰੀ ਹੋ ਰਹੀ ਹੈ। ਉੱਥੋਂ ਲੋਕਾਂ ਨੂੰ ਕੱਢਣ ਲਈ ਫੌਜ ਭੇਜੀ ਗਈ ਹੈ।

ਤਾਲਿਬਾਨ ਦੇ ਰੱਖਿਆ ਮੰਤਰਾਲੇ ਨੇ 11 ਮਈ ਨੂੰ ਕਿਹਾ ਸੀ ਕਿ ਬਗਲਾਨ ਵਿੱਚ ਲੋਕਾਂ ਨੂੰ ਕੱਢਣ ਲਈ ਹਵਾਈ ਸੈਨਾ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੌਰਾਨ ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਅੰਤਰਰਾਸ਼ਟਰੀ ਸੰਗਠਨਾਂ ਨੂੰ ਬਿਨਾਂ ਦੇਰੀ ਮਦਦ ਕਰਨ ਲਈ ਕਿਹਾ ਹੈ। ਤਾਲਿਬਾਨ ਮੁਤਾਬਕ ਜੇਕਰ ਸੰਗਠਨ ਮਦਦ ਨਹੀਂ ਕਰਦੇ ਤਾਂ ਹਜ਼ਾਰਾਂ ਲੋਕ ਮਾਰੇ ਜਾਣਗੇ।

ਇੰਟਰਨੈਸ਼ਨਲ ਰੈਸਕਿਊ ਕਮੇਟੀ (ਆਈਆਰਸੀ) ਮੁਤਾਬਕ ਅਫਗਾਨਿਸਤਾਨ ਦੇ ਜ਼ਿਆਦਾਤਰ ਸੂਬਿਆਂ ‘ਚ ਐਮਰਜੈਂਸੀ ਵਰਗੀ ਸਥਿਤੀ ਹੈ। ਵੱਖ-ਵੱਖ ਐਮਰਜੈਂਸੀ ਟੀਮਾਂ ਰਾਹਤ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ।

ਆਈਆਰਸੀ ਦੀ ਡਾਇਰੈਕਟਰ ਸਲਮਾ ਬੇਨ ਆਇਸਾ ਨੇ ਕਿਹਾ ਕਿ ਇਸ ਹੜ੍ਹ ਨੇ ਮਨੁੱਖੀ ਸੰਕਟ ਪੈਦਾ ਕਰ ਦਿੱਤਾ ਹੈ। ਅਫਗਾਨਿਸਤਾਨ ਦੇ ਲੋਕ ਪਹਿਲਾਂ ਹੀ ਇਸ ਸਾਲ ਦੇ ਸ਼ੁਰੂ ਵਿਚ ਆਏ ਭੂਚਾਲ ਦੀ ਮਾਰ ਝੱਲ ਰਹੇ ਸਨ। ਪਰ ਹੁਣ ਹੜ੍ਹਾਂ ਨੇ ਉਨ੍ਹਾਂ ਨੂੰ ਹੋਰ ਗਰੀਬੀ ਵੱਲ ਧੱਕ ਦਿੱਤਾ ਹੈ।

ਅਫਗਾਨਿਸਤਾਨ ਦੇ ਕਈ ਰਾਜਾਂ ਵਿੱਚ ਦੋ ਹਫ਼ਤਿਆਂ ਤੋਂ ਬਿਜਲੀ ਨਹੀਂ ਹੈ। ਲੋਕਾਂ ਕੋਲ ਇੱਕ ਵਕਤ ਦੀ ਰੋਟੀ ਖਰੀਦਣ ਦੇ ਸਾਧਨ ਨਹੀਂ ਹਨ। ਪਿਛਲੇ ਮਹੀਨੇ ਹੀ ਅਫਗਾਨਿਸਤਾਨ ਦੇ ਹੇਲਮੰਡ ਅਤੇ ਕਾਜਾਕੀ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਮਕਾਨ ਢਹਿ ਜਾਣ ਕਾਰਨ 9 ਲੋਕਾਂ ਦੀ ਮੌਤ ਹੋ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...

ਭਾਈ ਜਗਤਾਰ ਸਿੰਘ ਹਵਾਰਾ ਨੇ ਮੰਗੀ ਚਾਰ ਹਫ਼ਤਿਆਂ ਦੀ ਪੈਰੋਲ

ਬੰਦੀ ਸਿੰਘ ਜਗਤਾਰ ਸਿੰਘ ਹਵਾਰਾ ਵੱਲੋਂ ਆਪਣੀ ਬਿਮਾਰ ਮਾਂ ਦੀ ਦੇਖਭਾਲ ਲਈ ਮੰਗੀ ਗਈ...

NTA ਨੇ NEET UG ਪ੍ਰੀਖਿਆ ਕੀਤੀ ਰੱਦ, CBI ਕਰੇਗੀ ਪੇਪਰ ਲੀਕ ਮਾਮਲੇ ਦੀ ਜਾਂਚ, ਇਸੇ ਮਹੀਨੇ ਹੋਇਆ ਸੀ ਪੇਪਰ

ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET (UG) 2026 ਪ੍ਰੀਖਿਆ ਰੱਦ ਕਰ ਦਿੱਤੀ ਹੈ। ਪੇਪਰ...

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ...

ਦਿੱਲੀ ਨੂੰ ਮਿਲਿਆ ਦੇਸ਼ ਦਾ ਦੂਜਾ ਬੈਰੀਅਰ-ਮੁਕਤ ਟੋਲ, ਕੇਂਦਰੀ ਮੰਤਰੀ ਗਡਕਰੀ ਨੇ ਕੀਤਾ ਉਦਘਾਟਨ

ਗੁਜਰਾਤ ਤੋਂ ਬਾਅਦ ਦੇਸ਼ ਦਾ ਦੂਜਾ ਬੈਰੀਅਰ-ਲੈੱਸ (ਬਿਨਾਂ ਬੈਰੀਅਲ ਵਾਲਾ) ਟੋਲ ਪਲਾਜ਼ਾ ਹੁਣ ਦਿੱਲੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ ‘ਚ ਹੋਣ ਜਾ ਰਹੇ ਸ਼ਾਮਿਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਅਤੇ ਮਾਮੇ ਦੇ ਬੇਟੇ ਗਿਆਨ...