ਪਾਕਿਸਤਾਨ ਦੇ ਖੈਬਰ ਪਖਤੂਨਖਵਾ ਅਤੇ ਪੰਜਾਬ ਸੂਬਿਆਂ ‘ਚ ਸ਼ਨੀਵਾਰ ਨੂੰ ਭਾਰੀ ਮੀਂਹ ਕਾਰਨ 28 ਲੋਕਾਂ ਦੀ ਮੌਤ ਹੋ ਗਈ ਅਤੇ 140 ਤੋਂ ਜ਼ਿਆਦਾ ਜ਼ਖਮੀ ਹੋ ਗਏ। ਮੀਂਹ ਕਾਰਨ ਕਈ ਘਰ ਤਬਾਹ ਹੋ ਗਏ, ਦਰੱਖਤ ਉੱਖੜ ਗਏ ਅਤੇ ਬਿਜਲੀ ਦੇ ਖੰਭੇ ਡਿੱਗ ਗਏ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਜਾਨੀ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਅਧਿਕਾਰੀਆਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।
ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਖੈਬਰ ਪਖਤੂਨਖਵਾ ਦੇ ਬੰਨੂ, ਲੱਕੀ ਮਰਵਤ, ਡੇਰਾ ਇਸਮਾਈਲ ਖਾਨ ਅਤੇ ਕਰਕ ਜ਼ਿਲ੍ਹਿਆਂ ਵਿੱਚ 25 ਲੋਕਾਂ ਦੀ ਮੌਤ ਹੋ ਗਈ। ਪੰਜਾਬ ਦੇ ਖੁਸਾਬ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਘਰ ਦੀ ਕੰਧ ਡਿੱਗਣ ਨਾਲ ਤਿੰਨ ਲੜਕੀਆਂ ਦੀ ਮੌਤ ਹੋ ਗਈ। ਰਾਹਤ ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਤੁਰੰਤ ਰਾਹਤ ਮੁਹੱਈਆ ਕਰਵਾਈ ਜਾ ਰਹੀ ਹੈ। ਦੱਸ ਦਈਏ ਕਿ ਪਿਛਲੇ ਸਾਲ ਵੀ ਪਾਕਿਸਤਾਨ ਵਿੱਚ ਮਾਨਸੂਨ ਦੀ ਬਾਰਸ਼ ਤੋਂ ਬਾਅਦ ਆਏ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਸੀ ਅਤੇ 1700 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਸੀ ਅਤੇ ਤਿੰਨ ਕਰੋੜ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਸਨ। ਲੱਖਾਂ ਲੋਕਾਂ ਨੂੰ ਵੀ ਬੇਘਰ ਹੋਣਾ ਪਿਆ ਸੀ।
----------- Advertisement -----------
ਪਾਕਿਸਤਾਨ ‘ਚ ਭਾਰੀ ਮੀਂਹ ਬਣਿਆ ਆਫ਼ਤ, 28 ਦੀ ਮੌ+ਤ, 140 ਜ਼ਖਮੀ
Published on
----------- Advertisement -----------
----------- Advertisement -----------











