September 9, 2026, 8:35 pm
----------- Advertisement -----------
HomeNewsLatest Newsਦੱਖਣੀ ਚੀਨ 'ਚ ਮੀਂਹ ਦਾ ਕਹਿਰ, 15 ਲੋਕਾਂ ਦੀ ਮੌਤ, ਕਈ ਲਾਪਤਾ

ਦੱਖਣੀ ਚੀਨ ‘ਚ ਮੀਂਹ ਦਾ ਕਹਿਰ, 15 ਲੋਕਾਂ ਦੀ ਮੌਤ, ਕਈ ਲਾਪਤਾ

Published on

----------- Advertisement -----------

ਦੱਖਣੀ ਚੀਨ ਵਿੱਚ ਭਾਰੀ ਮੀਂਹ ਨੇ ਤਬਾਹੀ ਮਚਾ ਦਿੱਤੀ ਹੈ। ਰਿਪੋਰਟਾਂ ਮੁਤਾਬਕ ਇੱਥੇ ਮੀਂਹ ਕਾਰਨ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਲੋਕ ਲਾਪਤਾ ਦੱਸੇ ਜਾ ਰਹੇ ਹਨ। ਇਸ ਦੇ ਨਾਲ ਹੀ ਦੱਖਣ-ਪੱਛਮੀ ਚੀਨ ‘ਚ ਕਰੀਬ 1,200 ਕਿਲੋਮੀਟਰ ਦੂਰ ਯੂਨਾਨ ਸੂਬੇ ‘ਚ ਵੀ ਤਿੰਨ ਲੋਕਾਂ ਦੇ ਲਾਪਤਾ ਹੋਣ ਦੀ ਸੂਚਨਾ ਹੈ।
ਇਸ ਦੇ ਨਾਲ ਹੀ ਕਈ ਇਲਾਕਿਆਂ ‘ਚ ਹੜ੍ਹ ਆਉਣ ਅਤੇ ਜ਼ਮੀਨ ਖਿਸਕਣ ਦੀ ਵੀ ਖ਼ਬਰ ਹੈ। ਚੀਨ ਦੇ ਪੂਰਬੀ ਤੱਟ ਨੇੜੇ ਫੁਜਿਆਨ ਵਿੱਚ ਇੱਕ ਫੈਕਟਰੀ ਹੜ੍ਹ ਕਾਰਨ ਢਹਿ ਗਈ। ਇੱਥੇ ਬਚਾਅ ਟੀਮ ਨੂੰ 5 ਲੋਕਾਂ ਦੀਆਂ ਲਾਸ਼ਾਂ ਮਿਲੀਆਂ। ਜ਼ਮੀਨ ਖਿਸਕਣ ਦੀ ਘਟਨਾ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 3 ਹੋਰ ਲੋਕਾਂ ਨੂੰ ਮਲਬੇ ‘ਚੋਂ ਬਾਹਰ ਕੱਢਿਆ ਗਿਆ।
ਅਧਿਕਾਰੀਆਂ ਨੇ ਦੱਸਿਆ ਕਿ ਗੁਆਂਗਸੀ ਖੇਤਰ ਦੇ ਸ਼ਿਨਚੇਂਗ ‘ਚ ਹੜ੍ਹ ‘ਚ ਤਿੰਨ ਬੱਚੇ ਵਹਿ ਗਏ। 2 ਦੀ ਮੌਤ ਹੋ ਗਈ ਅਤੇ ਇੱਕ ਬੱਚੇ ਨੂੰ ਬਚਾ ਲਿਆ ਗਿਆ। ਤੂਫਾਨ ਕਾਰਨ ਯੂਨਾਨ ਦੀ ਕਿਊਬੇਈ ਕਾਉਂਟੀ ਵਿੱਚ ਸੜਕਾਂ ਅਤੇ ਪੁਲ ਰੁੜ੍ਹ ਗਏ ਹਨ। ਸੰਚਾਰ ਲਾਈਨਾਂ ਟੁੱਟ ਗਈਆਂ। ਕਈ ਇਲਾਕਿਆਂ ਵਿੱਚ ਬਿਜਲੀ ਚਲੀ ਗਈ। ਤੱਟੀ ਸ਼ਹਿਰ ਜ਼ਿਆਮੇਨ ਤੋਂ ਲਗਭਗ 210 ਕਿਲੋਮੀਟਰ ਦੂਰ ਵੁਪਿੰਗ ਕਾਉਂਟੀ ਵਿੱਚ ਵੀ ਭਾਰੀ ਮੀਂਹ ਪਿਆ। ਇਥੇ ਤੂਫਾਨ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਇੱਥੇ 39 ਘਰ ਤਬਾਹ ਹੋ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...