August 13, 2026, 5:27 am
----------- Advertisement -----------
HomeNewsLatest Newsਮੁੰਬਈ 'ਚ ਭਾਰੀ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, ਮੌਸਮ ਵਿਭਾਗ ਨੇ ਜਾਰੀ ਕੀਤਾ...

ਮੁੰਬਈ ‘ਚ ਭਾਰੀ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, ਮੌਸਮ ਵਿਭਾਗ ਨੇ ਜਾਰੀ ਕੀਤਾ ‘ਆਰੇਂਜ ਅਲਰਟ’

Published on

----------- Advertisement -----------

ਦੇਸ਼ ਦੇ ਤਕਰੀਬਨ 25 ਰਾਜਾਂ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਮੁੰਬਈ ਅਤੇ ਇਸ ਦੇ ਉਪਨਗਰਾਂ ਵਿੱਚ ਭਾਰੀ ਮੀਂਹ ਨੇ ਜਨਜੀਵਨ ਠੱਪ ਕਰ ਦਿੱਤਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਮੈਟਰੋ ਸਿਟੀ ‘ਚ ‘ਔਰੇਂਜ’ ਅਲਰਟ ਜਾਰੀ ਕਰ ਕੇ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਹੈ। ਮਹਾਰਾਸ਼ਟਰ ਦੇ ਰਤਨਾਗਿਰੀ ਸਮੇਤ 4 ਜ਼ਿਲਿਆਂ ‘ਚ ਆਰੇਂਜ ਅਲਰਟ ਅਤੇ 8 ਜ਼ਿਲਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਮੰਗਲਵਾਰ ਨੂੰ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਇਹਤਿਆਤ ਵਜੋਂ ਸਾਰੇ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਅਲਰਟ ‘ਤੇ ਰੱਖ ਦਿੱਤਾ ਹੈ।
ਦੱਸ ਦਈਏ ਕਿ ਪਾਣੀ ਭਰ ਜਾਣ ਕਾਰਨ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਜਾਮ ਵੀ ਲੱਗ ਗਿਆ। ਲੋਕਾਂ ਨੂੰ ਆਉਣ-ਜਾਣ ਵਿੱਚ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਈਐਮਡੀ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ 24 ਘੰਟਿਆਂ ਵਿੱਚ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ। ਸ਼ਹਿਰ ਦਾ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਅਤੇ 24 ਡਿਗਰੀ ਸੈਲਸੀਅਸ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਦੱਸ ਦਈਏ ਕਿ ਭਾਰੀ ਬਾਰਿਸ਼ ਨਾਲ ਗੁਜਰਾਤ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਇੱਥੇ 24 ਘੰਟਿਆਂ ‘ਚ ਮੀਂਹ ਅਤੇ ਹੜ੍ਹ ਕਾਰਨ 7 ਲੋਕਾਂ ਦੀ ਮੌਤ ਹੋ ਗਈ, ਜਦਕਿ ਪਿਛਲੇ ਦੋ ਦਿਨਾਂ ‘ਚ 65 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਹਿਮਦਾਬਾਦ ਵਿੱਚ ਐਤਵਾਰ ਰਾਤ ਨੂੰ 219 ਮਿਲੀਮੀਟਰ ਮੀਂਹ ਪਿਆ। ਇਸ ਦੇ ਨਾਲ ਹੀ ਸੂਰਤ ਸਮੇਤ 6 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...