April 21, 2026, 1:53 am
----------- Advertisement -----------
HomeNewsLatest News7 ਤੋਂ 10 ਸਤੰਬਰ ਤੱਕ ਭਾਰੀ ਵਾਹਨਾਂ ਨੂੰ ਗੁਰੂਗ੍ਰਾਮ ਤੋਂ ਦਿੱਲੀ ਤੱਕ...

7 ਤੋਂ 10 ਸਤੰਬਰ ਤੱਕ ਭਾਰੀ ਵਾਹਨਾਂ ਨੂੰ ਗੁਰੂਗ੍ਰਾਮ ਤੋਂ ਦਿੱਲੀ ਤੱਕ ਨਹੀਂ ਦਿੱਤੀ ਜਾਵੇਗੀ ਐਂਟਰੀ, ਇਹ ਹੈ ਕਾਰਨ

Published on

----------- Advertisement -----------

ਜੀ-20 ਮੀਟਿੰਗ ਨੂੰ ਲੈ ਕੇ ਗੁਰੂਗ੍ਰਾਮ ਪੁਲਿਸ ਵੱਲੋਂ ਸਾਰੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਗੁਰੂਗ੍ਰਾਮ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ 7 ਸਤੰਬਰ ਤੋਂ 10 ਸਤੰਬਰ ਤੱਕ ਕਿਸੇ ਵੀ ਭਾਰੀ ਵਾਹਨ ਨੂੰ ਗੁਰੂਗ੍ਰਾਮ ਤੋਂ ਦਿੱਲੀ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਹਾਲਾਂਕਿ ਲੋੜ ਮੁਤਾਬਕ ਢੋਆ-ਢੁਆਈ ਦੀ ਇਜਾਜ਼ਤ ਦਿੱਤੀ ਜਾਵੇਗੀ ਪਰ ਇਸ ਦੇ ਨਾਲ ਹੀ ਬੱਸਾਂ ਅਤੇ ਹੋਰ ਵਾਹਨਾਂ ਨੂੰ ਗੁਰੂਗ੍ਰਾਮ ਦੇ ਇਫਕੋ ਚੌਕ ਤੋਂ ਮੋੜ ਕੇ ਮਹਿਰੌਲੀ ਰੂਟ ਰਾਹੀਂ ਭੇਜਿਆ ਜਾਵੇਗਾ।
ਦਰਅਸਲ, ਗੁਰੂਗ੍ਰਾਮ ਵਿਚ ਵੱਡੀ ਗਿਣਤੀ ਵਿਚ ਕੰਪਨੀਆਂ ਹਨ ਅਤੇ ਇਸ ਕਾਰਨ ਇਥੇ ਵੱਡੀ ਗਿਣਤੀ ‘ਚ ਕਰਮਚਾਰੀ ਕੰਮ ਕਰਦੇ ਹਨ। ਉਨ੍ਹਾਂ ਦੀ ਆਵਾਜਾਈ ਦਿੱਲੀ ਤੋਂ ਗੁਰੂਗ੍ਰਾਮ ਅਤੇ ਗੁਰੂਗ੍ਰਾਮ ਤੋਂ ਦਿੱਲੀ ਤੱਕ ਰਹਿੰਦੀ ਹੈ। ਪੁਲਿਸ ਦੀ ਤਰਫੋਂ ਐਮਐਨਸੀ ਕੰਪਨੀ ਦੇ ਪ੍ਰਬੰਧਕੀ ਅਧਿਕਾਰੀਆਂ ਅਤੇ ਕਾਰਪੋਰੇਟ ਦਫਤਰ ਨੂੰ ਵੱਧ ਤੋਂ ਵੱਧ ਘਰ ਤੋਂ ਕੰਮ ਕਰਨ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਟ੍ਰੈਫਿਕ ਵਿਵਸਥਾ ਬਣੀ ਰਹੇ।
ਇਸ ਤੋਂ ਇਲਾਵਾ ਪਬਲਿਕ ਟਰਾਂਸਪੋਰਟ ‘ਚ ਦਿੱਲੀ ਤੋਂ ਗੁਰੂਗ੍ਰਾਮ ਆਉਣ ਵਾਲੇ ਲੋਕਾਂ ਨੂੰ ਇਫਕੋ ਚੌਕ ਤੋਂ ਮੋੜ ਕੇ ਮਹਿਰੌਲੀ ‘ਚ ਐਂਟਰੀ ਦਿੱਤੀ ਜਾਵੇਗੀ ਤਾਂ ਜੋ ਉਹ ਦਿੱਲੀ ਵੱਲ ਜਾ ਸਕਣ। ਮਹਿਰੌਲੀ ‘ਚ ਦਾਖਲ ਹੋਣ ‘ਤੇ ਕਿਸੇ ਤਰ੍ਹਾਂ ਦੀ ਕੋਈ ਪਾਬੰਦੀ ਨਹੀਂ ਹੋਵੇਗੀ ਪਰ ਦਿੱਲੀ ਦੇ ਅੰਦਰ ਕਈ ਸੜਕਾਂ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ, ਜਿਸ ਕਾਰਨ ਟ੍ਰੈਫਿਕ ਦੀ ਸਮੱਸਿਆ ਹੋ ਸਕਦੀ ਹੈ। ਗੁਰੂਗ੍ਰਾਮ ਪੁਲਿਸ ਦੀ ਤਰਫੋਂ 7 ਸਤੰਬਰ 12:00 ਅੱਧੀ ਰਾਤ ਤੋਂ 10 ਸਤੰਬਰ 12:00 ਵਜੇ ਤੱਕ ਸਾਰੇ ਭਾਰੀ ਵਾਹਨਾਂ ਨੂੰ ਦਿੱਲੀ ਦੇ ਗੁੜਗਾਓਂ ਬਾਰਡਰ ਤੋਂ ਦਾਖਲਾ ਨਹੀਂ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...