May 26, 2026, 2:32 pm
----------- Advertisement -----------
HomeNewsEntertainmentਲਗਜ਼ਰੀ ਕਾਰ ਛੱਡ ਕੇ ਹੇਮਾ ਮਾਲਿਨੀ ਨੇ ਈ-ਬੱਸ 'ਚ ਕੀਤਾ ਸਫਰ

ਲਗਜ਼ਰੀ ਕਾਰ ਛੱਡ ਕੇ ਹੇਮਾ ਮਾਲਿਨੀ ਨੇ ਈ-ਬੱਸ ‘ਚ ਕੀਤਾ ਸਫਰ

Published on

----------- Advertisement -----------

ਸੰਸਦ ਮੈਂਬਰ ਹੇਮਾ ਮਾਲਿਨੀ ਨੇ ਉੱਤਰ ਪ੍ਰਦੇਸ਼ ਸ਼ਹਿਰੀ ਵਿਕਾਸ ਵਿਭਾਗ ਦੁਆਰਾ ਮੁਹੱਈਆ ਕਰਵਾਈ ਗਈ ਈ-ਬੱਸ ਵਿੱਚ ਯਾਤਰਾ ਕੀਤੀ ਅਤੇ ਇਸ ਦੌਰਾਨ ਯਾਤਰੀਆਂ ਅਤੇ ਸ਼ਰਧਾਲੂਆਂ ਤੋਂ ਫੀਡਬੈਕ ਲਿਆ। ਕਰੀਬ ਪੰਜ ਕਿਲੋਮੀਟਰ ਦੀ ਯਾਤਰਾ ਵਿੱਚ ਸ਼ਹਿਰੀ ਵਿਕਾਸ ਵਿਭਾਗ ਦੇ ਵਿਸ਼ੇਸ਼ ਸਕੱਤਰ ਰਾਜਿੰਦਰ ਪੈਂਸੀਆ ਵੀ ਉਨ੍ਹਾਂ ਦੇ ਨਾਲ ਸਨ। ਹੇਮਾ ਓਮੈਕਸ ਸਿਟੀ ਵਿੱਚ ਆਪਣੀ ਰਿਹਾਇਸ਼ ਤੋਂ ਇਲੈਕਟ੍ਰਿਕ ਬੱਸ ਵਿੱਚ ਸਵਾਰ ਹੋ ਕੇ ਪ੍ਰੇਮ ਮੰਦਰ ਰਾਹੀਂ ਕ੍ਰਿਸ਼ਨਾ ਆਰਚਿਡ ਪਹੁੰਚੀ। ਡ੍ਰੀਮ ਗਰਲ ਨੂੰ ਬੱਸ ‘ਚ ਦੇਖ ਕੇ ਯਾਤਰੀ ਖੁਸ਼ ਹੋ ਗਏ। ਯਾਤਰੀਆਂ ਵਿੱਚ ਸੰਸਦ ਮੈਂਬਰ ਨਾਲ ਤਸਵੀਰਾਂ ਖਿਚਵਾਉਣ ਦੀ ਉਤਸੁਕਤਾ ਦੇਖਣ ਨੂੰ ਮਿਲੀ। ਕਈਆਂ ਨੇ ਆਪਣੇ ਮੋਬਾਈਲ ਕੱਢ ਲਏ ਅਤੇ ਵੀਡੀਓ ਬਣਾਉਣ ਲੱਗੇ। ਸੰਸਦ ਮੈਂਬਰ ਨੇ ਯਾਤਰੀਆਂ ਨੂੰ ਨਿਰਾਸ਼ ਕੀਤੇ ਬਿਨਾਂ ਫੋਟੋਸ਼ੂਟ ਵੀ ਕਰਵਾਇਆ।

ਸੰਸਦ ਮੈਂਬਰ ਹੇਮਾ ਮਾਲਿਨੀ ਨੇ ਬੱਸ ਦੀ ਸਾਫ਼-ਸਫ਼ਾਈ ਦੀ ਸ਼ਲਾਘਾ ਕੀਤੀ ਅਤੇ ਦੱਸਿਆ ਕਿ ਅਜੇ ਹੋਰ ਬੱਸਾਂ ਆਉਣੀਆਂ ਬਾਕੀ ਹਨ, ਜੋ ਪੂਰੇ ਬ੍ਰਿਜ ਵਿੱਚ ਚੱਲਣਗੀਆਂ। ਇਸ ਕਾਰਨ ਸ਼ਰਧਾਲੂਆਂ ਨੂੰ ਘੱਟ ਬਜਟ ਵਿੱਚ ਚੰਗੀ ਯਾਤਰਾ ਦੀ ਸਹੂਲਤ ਮਿਲੇਗੀ। ਇਸ ਦੌਰਾਨ ਯਾਤਰੀਆਂ ਨੇ ਦੱਸਿਆ ਕਿ ਹੁਣ ਤੱਕ ਉਨ੍ਹਾਂ ਨੂੰ ਟੈਂਪੋ ਵਿੱਚ ਹੀ ਸਫ਼ਰ ਕਰਨਾ ਪੈਂਦਾ ਸੀ। ਇੱਕ ਟੈਂਪੂ ਵਿੱਚ 14-14 ਸਵਾਰੀਆਂ ਬੈਠਦੀਆਂ ਸਨ ਪਰ ਈ-ਬੱਸ ਆਉਣ ਤੋਂ ਬਾਅਦ ਸਫ਼ਰ ਸੁਖਾਲਾ ਹੋ ਗਿਆ ਹੈ। ਖਾਸ ਕਰਕੇ ਗਰਮੀਆਂ ਦੇ ਦਿਨਾਂ ਵਿੱਚ ਏਸੀ ਬੱਸ ਵਿੱਚ ਸਫ਼ਰ ਕਰਨਾ ਅਰਾਮਦਾਇਕ ਹੁੰਦਾ ਜਾ ਰਿਹਾ ਹੈ, ਜਦਕਿ ਕਿਰਾਇਆ ਵੀ ਟੈਂਪੂ ਦੇ ਕਿਰਾਏ ਜਿਨ੍ਹਾਂ ਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਚੰਡੀਗੜ੍ਹ,25 ਮਈ 2026:ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਹਾਈ-ਰਿਸਕ...

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ / ਅੰਮ੍ਰਿਤਸਰ / ਜਲੰਧਰ; 25 ਮਈ , 2026*ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ...

ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 25 ਮਈ , 2026:ਪੰਜਾਬ ਵਿੱਚ ਸ਼ਿਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਸਿਆਸੀ ਝਟਕਾ...

ਰਾਮ ਰਹੀਮ ਨੂੰ 5 ਮਹੀਨਿਆਂ ‘ਚ ਦੂਜੀ ਵਾਰ ਪੈਰੋਲ, 30 ਦਿਨਾਂ ਲਈ ਜੇਲ੍ਹ ਤੋਂ ਬਾਹਰ

ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ...

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...