November 11, 2026, 2:15 pm
----------- Advertisement -----------
HomeNewsEducationਸੁੱਖੂ ਸਰਕਾਰ ਦਾ ਵੱਡਾ ਫੈਸਲਾ: ਹਿਮਾਚਲ 'ਚ 99 ਸਕੂਲ ਹੋਣਗੇ ਬੰਦ, 460...

ਸੁੱਖੂ ਸਰਕਾਰ ਦਾ ਵੱਡਾ ਫੈਸਲਾ: ਹਿਮਾਚਲ ‘ਚ 99 ਸਕੂਲ ਹੋਣਗੇ ਬੰਦ, 460 ਸਕੂਲਾਂ ਦਾ ਕੀਤਾ ਜਾਵੇਗਾ ਰਲੇਵਾਂ

Published on

----------- Advertisement -----------

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਪ੍ਰਧਾਨਗੀ ਹੇਠ ਹੋਈ ਸਿੱਖਿਆ ਵਿਭਾਗ ਦੀ ਸਮੀਖਿਆ ਮੀਟਿੰਗ ਵਿੱਚ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਘਟ ਰਹੀ ਗਿਣਤੀ ’ਤੇ ਚਿੰਤਾ ਪ੍ਰਗਟਾਈ ਗਈ। ਇਹ ਵੀ ਫੈਸਲਾ ਕੀਤਾ ਗਿਆ ਕਿ ਜ਼ੀਰੋ ਵਿਦਿਆਰਥੀ ਵਾਲੇ 99 ਸਕੂਲਾਂ ਨੂੰ ਬੰਦ ਕਰ ਦਿੱਤਾ ਜਾਵੇਗਾ।
ਇਸ ਦੇ ਨਾਲ ਹੀ, ਪੰਜ ਅਤੇ ਪੰਜ ਤੋਂ ਘੱਟ ਵਿਦਿਆਰਥੀਆਂ ਦੇ ਦਾਖਲੇ ਵਾਲੇ 460 ਸਕੂਲਾਂ ਦਾ ਰਲੇਵਾਂ ਕੀਤਾ ਜਾਵੇਗਾ। ਪ੍ਰਾਇਮਰੀ ਸਕੂਲਾਂ ਨੂੰ ਦੋ ਕਿਲੋਮੀਟਰ ਦੇ ਘੇਰੇ ਵਿੱਚ ਅਤੇ ਮਿਡਲ ਸਕੂਲਾਂ ਨੂੰ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਮਿਲਾ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਘਟ ਰਹੀ ਗਿਣਤੀ ’ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਦੱਸਿਆ ਕਿ ਸਾਲ 2002-2003 ਵਿੱਚ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਪਹਿਲੀ ਜਮਾਤ ਵਿੱਚ ਵਿਦਿਆਰਥੀਆਂ ਦੀ ਗਿਣਤੀ 1 ਲੱਖ 30 ਹਜ਼ਾਰ 466 ਸੀ। ਜਦੋਂ ਕਿ ਸਾਲ 2023-24 ਵਿੱਚ ਇਹ ਗਿਣਤੀ ਘਟ ਕੇ 49 ਹਜ਼ਾਰ 295 ਰਹਿ ਗਈ ਹੈ। ਇਸ ਸਮੇਂ ਸੂਬੇ ਦੇ 89 ਪ੍ਰਾਇਮਰੀ ਸਕੂਲਾਂ ਅਤੇ 10 ਸੈਕੰਡਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਜ਼ੀਰੋ ਹੈ। 701 ਪ੍ਰਾਇਮਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਸਿਰਫ਼ ਪੰਜ ਹੈ। ਇਸ ਤੋਂ ਇਲਾਵਾ 109 ਵਾਧੂ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਸਿਰਫ਼ ਪੰਜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਹਾਲਾਤਾਂ ਦੇ ਮੱਦੇਨਜ਼ਰ ਸਕੂਲਾਂ ਦੇ ਕੰਮਕਾਜ ਨੂੰ ਤਰਕਸੰਗਤ ਬਣਾਉਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਸਕੂਲਾਂ ਨੂੰ ਮਰਜ ਕਰਨ ਦੇ ਕਦਮ ਨਾਲ ਲੋੜੀਂਦਾ ਸਟਾਫ਼ ਮਿਲੇਗਾ ਅਤੇ ਮਿਆਰੀ ਸਿੱਖਿਆ ਵੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਿਨੌਰ ਅਤੇ ਸਪਿਤੀ ਦੇ ਆਦਿਵਾਸੀ ਖੇਤਰਾਂ ਵਿੱਚ ਦੋ ਪੂਰੀ ਤਰ੍ਹਾਂ ਨਾਲ ਲੈਸ ਬੋਰਡਿੰਗ ਸਕੂਲ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸਬੰਧਤ ਖੇਤਰਾਂ ਵਿੱਚ ਇਹ ਬੋਰਡਿੰਗ ਸਕੂਲ ਸਥਾਪਤ ਕਰਨ ਲਈ ਯੋਗ ਜ਼ਮੀਨ ਦੀ ਸ਼ਨਾਖਤ ਕਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...