ਹਿਮਾਚਲ ਰੋਡ ਟਰਾਂਸਪੋਰਟ ਦੀ ਬੱਸ ਵੀਰਵਾਰ ਨੂੰ ਸਵੇਰੇ 10 ਵਜੇ ਦੇ ਕਰੀਬ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲੇ ਦੇ ਅਧੀਨ ਕਰਸੋਗ ਵਿਖੇ ਸੜਕ ਤੋਂ ਲਗਭਗ 300 ਫੁੱਟ ਹੇਠਾਂ ਖੱਡ ‘ਚ ਡਿੱਗ ਗਈ। ਹਾਦਸੇ ਦੇ ਸਮੇਂ ਬੱਸ ਵਿੱਚ ਡਰਾਈਵਰ ਅਤੇ ਕੰਡਕਟਰ ਸਮੇਤ ਕਰੀਬ 45 ਲੋਕ ਸਵਾਰ ਸਨ। ਸਾਰਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਇਲਾਜ ਲਈ ਸਥਾਨਕ ਹਸਪਤਾਲ ਦਾਖਿਲ ਕਰਵਾਇਆ ਗਿਆ ।
ਜਾਣਕਾਰੀ ਮੁਤਾਬਕ ਇਹ ਹਾਦਸਾ ਮੰਡੀ-ਕਰਸੋਗ ਰੋਡ ‘ਤੇ ਭਨੇਰਾ ਨੇੜੇ ਵਾਪਰਿਆ। ਹਾਦਸੇ ਤੋਂ ਬਾਅਦ ਐਂਬੂਲੈਂਸ ਅਤੇ ਪੁਲਸ ਟੀਮ ਘਟਨਾ ਵਾਲੀ ਜਗ੍ਹਾ ਪਹੁੰਚੇ। ਸਭ ਤੋਂ ਪਹਿਲਾਂ ਸਥਾਨਕ ਲੋਕਾਂ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਸੜਕ ਤੱਕ ਪਹੁੰਚਾਉਣ ‘ਚ ਮਦਦ ਕੀਤੀ। ਫਿਲਹਾਲ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਡੀਐਸਪੀ ਗੀਤਾਂਜਲੀ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲੀਸ ਨੂੰ ਮੌਕੇ ’ਤੇ ਭੇਜ ਦਿੱਤਾ ਗਿਆ ਹੈ।
----------- Advertisement -----------
ਹਿਮਾਚਲ ‘ਚ ਵੱਡਾ ਹਾਦਸਾ, 300 ਫੁੱਟ ਹੇਠਾਂ ਖੱਡ ‘ਚ ਡਿੱਗੀ ਬੱਸ, 45 ਯਾਤਰੀ ਜ਼ਖਮੀ
Published on
----------- Advertisement -----------
----------- Advertisement -----------












