August 25, 2026, 2:34 pm
----------- Advertisement -----------
HomeNewsNational-Internationalਹਿਮਾਚਲ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, ਹੁਣ ਤੱਕ ਤਿੰਨ ਬੱਚਿਆਂ ਸਮੇਤ...

ਹਿਮਾਚਲ ‘ਚ ਭਾਰੀ ਮੀਂਹ ਨੇ ਮਚਾਈ ਤਬਾਹੀ, ਹੁਣ ਤੱਕ ਤਿੰਨ ਬੱਚਿਆਂ ਸਮੇਤ 13 ਦੀ ਮੌਤ

Published on

----------- Advertisement -----------

ਹਿਮਾਚਲ ‘ਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਹਿਮਾਚਲ ਵਿੱਚ ਹੁਣ ਤੱਕ ਤਿੰਨ ਬੱਚਿਆਂ ਸਮੇਤ 13 ਦੀ ਮੌਤ ਹੋ ਚੁੱਕੀ ਹੈ। ਮੰਡੀ ਅਤੇ ਚੰਬਾ ਜ਼ਿਲ੍ਹੇ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਮੰਡੀ ਅਤੇ ਚੰਬਾ ਜ਼ਿਲ੍ਹਿਆਂ ਵਿੱਚ ਬੱਦਲ ਫਟ ਗਏ ਹਨ। ਬੱਦਲ ਫਟਣ ਨਾਲ ਕਈ ਲੋਕ ਦੱਬ ਗਏ ਹਨ। ਇੱਕ ਬੱਚੀ ਦੀ ਲਾਸ਼ ਮਿਲੀ ਹੈ ਜਦੋਂ ਕਿ 15 ਤੋਂ 20 ਲੋਕ ਪਾਣੀ ਵਿਚ ਵਹਿ ਗਏ ਹਨ। ਬਹੁਤ ਸਾਰੇ ਵਾਹਨ ਪਾਣੀ ਵਿਚ ਵਹਿ ਗਏ ਹਨ। ਚੰਬਾ ‘ਚ ਜ਼ਮੀਨ ਖਿਸਕਣ ਕਾਰਨ ਮਾਂ-ਪੁੱਤ ਸਮੇਤ ਤਿੰਨ ਤੋਂ ਚਾਰ ਲੋਕ ਮਲਬੇ ਹੇਠਾਂ ਦੱਬ ਗਏ। ਚੰਬਾ ਅਤੇ ਮੰਡੀ ਜ਼ਿਲ੍ਹਿਆਂ ਵਿੱਚ ਕਈ ਲੋਕ ਲਾਪਤਾ ਦੱਸੇ ਜਾ ਰਹੇ ਹਨ। ਹਮੀਰਪੁਰ ‘ਚ 10 ਤੋਂ 12 ਘਰ ਡੁੱਬ ਗਏ। ਹੜਾ ‘ਚ ਫਸੇ 19 ਲੋਕਾਂ ਨੂੰ ਬਚਾਇਆ ਗਿਆ।
ਕਾਂਗੜਾ ਵਿੱਚ ਭਾਰੀ ਮੀਂਹ ਕਾਰਨ ਚੱਕੀ ਦਰਿਆ ਤੇ ਪੰਜਾਬ ਅਤੇ ਹਿਮਾਚਲ ਨੂੰ ਜੋੜਨ ਵਾਲਾ ਰੇਲਵੇ ਪੁਲ ਪਾਣੀ ਵਿੱਚ ਵਹਿ ਗਿਆ। ਹਾਲਾਂਕਿ ਪੁਲ ਨੂੰ ਇੱਕ ਹਫ਼ਤਾ ਪਹਿਲਾਂ ਅਸੁਰੱਖਿਅਤ ਘੋਸ਼ਿਤ ਕਰ ਦਿੱਤਾ ਗਿਆ ਸੀ ਅਤੇ ਅਗਸਤ ਦੇ ਪਹਿਲੇ ਹਫ਼ਤੇ ਬੰਦ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਭਾਰੀ ਮੀਂਹ ਦੇ ਮੱਦੇਨਜ਼ਰ ਚੰਬਾ, ਮੰਡੀ ਤੋਂ ਬਾਅਦ ਕਾਂਗੜਾ ਅਤੇ ਕੁੱਲੂ ਜ਼ਿਲ੍ਹਿਆਂ ਵਿੱਚ ਵੀ ਸਕੂਲ ਬੰਦ ਕਰ ਦਿੱਤੇ ਗਏ ਹਨ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ ਅੱਜ ਅਤੇ ਭਲਕੇ ਦੋ ਦਿਨਾਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੀਂਹ ਕਾਰਨ ਸੂਬੇ ਵਿੱਚ 1,135 ਕਰੋੜ ਰੁਪਏ ਦੀ ਸਰਕਾਰੀ ਅਤੇ ਨਿੱਜੀ ਜਾਇਦਾਦ ਤਬਾਹ ਹੋ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...

ਗੰਨੇ ਨੂੰ ਈਥਾਨੌਲ ਬਣਾਉਣ ਲਈ ਡਾਇਵਰਟ ਕਰਨ ਕਰਕੇ ਚੀਨੀ ਦੇ ਰੇਟ 45 ਤੋਂ ਵਧ ਕੇ 70 ਰੁਪਏ ਹੋ ਗਏ- ਕੇਜਰੀਵਾਲ

ਨਵੀਂ ਦਿੱਲੀ/ਗੋਆ, 24 ਅਗਸਤ 2026:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਤੋਹਫ਼ਾ

ਘੱਗਾ/ਪਟਿਆਲਾ; 24 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ *ਜ਼ਿਲ੍ਹੇ...

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...