ਹਰਿਆਣਾ ਦੇ ਪਾਣੀਪਤ ‘ਚ ਅੱਜ ਸਵੇਰੇ ਨੈਸ਼ਨਲ ਹਾਈਵੇਅ 44 ‘ਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਅੱਜ ਸਵੇਰੇ ਸਾਢੇ ਪੰਜ ਵਜੇ ਜ਼ਿਲ੍ਹੇ ਦੇ ਸਮਾਲਖਾ ਕਸਬੇ ਵਿੱਚੋਂ ਲੰਘਦੇ ਕੌਮੀ ਮਾਰਗ ’ਤੇ ਦੋ ਬੱਸਾਂ ਦੀ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਹਿਮਾਚਲ ਰੋਡਵੇਜ਼ ਦੀ ਬੱਸ ਦਾ ਪਿਛਲਾ ਹਿੱਸਾ ਅਤੇ ਇੰਟਰਸਿਟੀ ਟੂਰਿਸਟ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਟੱਕਰ ਹੁੰਦੇ ਹੀ ਬੱਸ ਹਾਈਵੇ ‘ਤੇ ਦੂਜੇ ਪਾਸੇ ਖੜ੍ਹੇ ਟਰੱਕ ਨਾਲ ਟਕਰਾ ਗਈ।ਹਾਦਸੇ ਦੀ ਸੂਚਨਾ ਕੰਟਰੋਲ ਰੂਮ ਦੇ ਨੰਬਰ ਡਾਇਲ 112 ‘ਤੇ ਦਿੱਤੀ ਗਈ।
ਸੂਚਨਾ ਮਿਲਦੇ ਹੀ ਐਂਬੂਲੈਂਸ ਮੌਕੇ ‘ਤੇ ਪਹੁੰਚ ਗਈ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਕੁਝ ਯਾਤਰੀਆਂ ਨੂੰ ਮੌਕੇ ‘ਤੇ ਹੀ ਮੁੱਢਲੀ ਸਹਾਇਤਾ ਦਿੱਤੀ ਗਈ। ਇਸ ਹਾਦਸੇ ‘ਚ ਕਰੀਬ 12 ਲੋਕ ਗੰਭੀਰ ਜ਼ਖਮੀ ਹੋ ਗਏ। ਸੂਚਨਾ ਮਿਲਣ ’ਤੇ ਪੁਲੀਸ ਨੇ ਪਹੁੰਚ ਕੇ ਟਰੈਫਿਕ ਵਿਵਸਥਾ ਨੂੰ ਸੁਚਾਰੂ ਕਰਵਾਇਆ।
----------- Advertisement -----------
ਪਾਣੀਪਤ ‘ਚ ਵੱਡਾ ਸੜਕ ਹਾਦਸਾ: ਹਿਮਾਚਲ ਰੋਡਵੇਜ਼ ਨੂੰ ਟੂਰਿਸਟ ਬੱਸ ਨੇ ਮਾਰੀ ਟੱਕਰ
Published on
----------- Advertisement -----------
----------- Advertisement -----------












