November 10, 2026, 3:59 am
----------- Advertisement -----------
HomeNewsEducationਉੱਤਰ-ਪੂਰਬੀ ਰਾਜਾਂ ਵਿੱਚ 10ਵੀਂ ਜਮਾਤ ਤੱਕ ਹਿੰਦੀ ਲਾਜ਼ਮੀ ਮਾਮਲਾ, ਵਿਦਿਆਰਥੀ ਜਥੇਬੰਦੀਆਂ ਨੇ...

ਉੱਤਰ-ਪੂਰਬੀ ਰਾਜਾਂ ਵਿੱਚ 10ਵੀਂ ਜਮਾਤ ਤੱਕ ਹਿੰਦੀ ਲਾਜ਼ਮੀ ਮਾਮਲਾ, ਵਿਦਿਆਰਥੀ ਜਥੇਬੰਦੀਆਂ ਨੇ ਕੇਂਦਰ ਨੂੰ ਲਿਖਿਆ ਪੱਤਰ

Published on

----------- Advertisement -----------

10ਵੀਂ ਜਮਾਤ ਤੱਕ ਹਿੰਦੀ ਭਾਸ਼ਾ ਨੂੰ ਲਾਜ਼ਮੀ ਕੀਤੇ ਜਾਣ ਨੂੰ ਲੈ ਕੇ ਉੱਤਰ-ਪੂਰਬੀ ਰਾਜਾਂ ‘ਚ ਇਕ ਵਾਰ ਫਿਰ ਵਿਰੋਧ ਦੀਆਂ ਆਵਾਜ਼ਾਂ ਉੱਠਣੀਆਂ ਸ਼ੁਰੂ ਹੋ ਗਈਆਂ ਹਨ। ਨਾਰਥ ਈਸਟ ਸਟੂਡੈਂਟ ਆਰਗੇਨਾਈਜੇਸ਼ਨ (ਐਨ.ਈ.ਐਸ.ਓ.) ਨੇ ਇਸ ਸਬੰਧ ਵਿਚ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਨਾਰਾਜ਼ਗੀ ਜਤਾਈ ਹੈ। ਇਸ ਦੇ ਨਾਲ ਹੀ ਫੈਸਲੇ ਨੂੰ ਵਾਪਸ ਲੈਣ ਦੀ ਵੀ ਮੰਗ ਕੀਤੀ ਗਈ ਹੈ। ਵਿਦਿਆਰਥੀ ਸੰਗਠਨ ਦਾ ਕਹਿਣਾ ਹੈ ਕਿ ਇਸ ਨਾਲ ਹੋਰ ਭਾਰਤੀ ਭਾਸ਼ਾਵਾਂ ਨਾਲ ਵਿਤਕਰਾ ਵਧੇਗਾ। ਨੌਰਥ ਈਸਟ ਸਟੂਡੈਂਟ ਆਰਗੇਨਾਈਜ਼ੇਸ਼ਨ (ਐਨਈਐਸਓ) ਉੱਤਰ-ਪੂਰਬੀ ਰਾਜਾਂ ਦੀਆਂ ਅੱਠ ਵਿਦਿਆਰਥੀ ਸੰਸਥਾਵਾਂ ਦਾ ਇੱਕ ਸਨਾਰਥ ਈਸਟ ਸਟੂਡੈਂਟ ਆਰਗੇਨਾਈਜੇਸ਼ਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਪੱਤਰ ਵਿੱਚ ਇਸ ਅਵਿਵਹਾਰਕ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਨਾਲ ਹੀ ਸੁਝਾਅ ਦਿੱਤਾ ਕਿ ਸਬੰਧਤ ਰਾਜਾਂ ਵਿੱਚ ਸਥਾਨਕਤਾ ਦੇ ਆਧਾਰ ‘ਤੇ ਭਾਰਤੀ ਖੇਤਰੀ ਭਾਸ਼ਾਵਾਂ ਨੂੰ 10ਵੀਂ ਜਮਾਤ ਤੱਕ ਲਾਜ਼ਮੀ ਕੀਤਾ ਜਾਣਾ ਚਾਹੀਦਾ ਹੈ। ਜਦਕਿ ਹਿੰਦੀ ਨੂੰ ਚੋਣਵੇਂ ਵਿਸ਼ੇ ਵਜੋਂ ਰੱਖਿਆ ਜਾਣਾ ਚਾਹੀਦਾ ਹੈ।
ਇਸ ਤੋਂ ਪਹਿਲਾਂ, ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਸੀ ਕਿ 7 ਅਪ੍ਰੈਲ, 2022 ਨੂੰ ਨਵੀਂ ਦਿੱਲੀ ਵਿੱਚ ਸਰਕਾਰੀ ਭਾਸ਼ਾ ਬਾਰੇ ਸੰਸਦੀ ਕਮੇਟੀ ਦੀ ਮੀਟਿੰਗ ਵਿੱਚ, ਸਾਰੇ ਉੱਤਰ ਪੂਰਬੀ ਰਾਜਾਂ ਨੇ 10ਵੀਂ ਜਮਾਤ ਤੱਕ ਦੇ ਸਕੂਲਾਂ ਵਿੱਚ ਹਿੰਦੀ ਨੂੰ ਲਾਜ਼ਮੀ ਕਰਨ ਲਈ ਸਹਿਮਤੀ ਦਿੱਤੀ ਹੈ।
ਨਾਰਥ ਈਸਟ ਸਟੂਡੈਂਟ ਆਰਗੇਨਾਈਜੇਸ਼ਨ ਨੇ ਕਿਹਾ, ਇਹ ਸਮਝਿਆ ਜਾਂਦਾ ਹੈ ਕਿ ਦੇਸ਼ ਦੇ ਲਗਭਗ 40 ਤੋਂ 43 ਫੀਸਦੀ ਲੋਕਾਂ ਦੀ ਮਾਤ ਭਾਸ਼ਾ ਹਿੰਦੀ ਹੈ। ਇੱਥੇ ਇਹ ਗੱਲ ਧਿਆਨ ਦੇਣ ਯੋਗ ਹੈ ਕਿ ਦੇਸ਼ ਵਿੱਚ ਦੂਜੀਆਂ ਮੂਲ ਭਾਸ਼ਾਵਾਂ ਬੋਲਣ ਵਾਲਿਆਂ ਦੀ ਬਹੁਤਾਤ ਹੈ। ਉਹ ਸਾਰੀਆਂ ਖੇਤਰੀ ਭਾਸ਼ਾਵਾਂ ਵੀ ਆਪਣੇ ਦ੍ਰਿਸ਼ਟੀਕੋਣ ਵਿੱਚ ਅਮੀਰ, ਪ੍ਰਫੁੱਲਤ ਅਤੇ ਜੀਵੰਤ ਹਨ। ਇਨ੍ਹਾਂ ਦੀ ਬਦੌਲਤ ਹੀ ਭਾਰਤ ਇੱਕ ਵੰਨ-ਸੁਵੰਨੇ ਅਤੇ ਬਹੁ-ਭਾਸ਼ਾਈ ਰਾਸ਼ਟਰ ਦੇ ਅਕਸ ਨੂੰ ਮਹਿਸੂਸ ਕਰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...