June 26, 2026, 12:43 am
----------- Advertisement -----------
HomeNewsEducationHindi Diwas 2022: ਜਾਣੋ ਕਿਉਂ ਮਨਾਇਆ ਜਾਂਦਾ 14 ਸਤੰਬਰ ਨੂੰ ਹਿੰਦੀ ਦਿਵਸ...

Hindi Diwas 2022: ਜਾਣੋ ਕਿਉਂ ਮਨਾਇਆ ਜਾਂਦਾ 14 ਸਤੰਬਰ ਨੂੰ ਹਿੰਦੀ ਦਿਵਸ ਅਤੇ ਕਿਵੇਂ ਪਿਆ ‘ਹਿੰਦੀ’ ਦਾ ਇਹ ਨਾਮ

Published on

----------- Advertisement -----------

ਅੱਜ 14 ਸਤੰਬਰ, 2022 ਨੂੰ ਸਾਡਾ ਦੇਸ਼ ਹਿੰਦੀ ਦਿਵਸ ਮਨਾ ਰਿਹਾ ਹੈ। ਇਹ ਦਿਨ ਹਰ ਸਾਲ ਕਰੋੜਾਂ ਲੋਕਾਂ ਦੀ ਮਾਂ ਬੋਲੀ ਹਿੰਦੀ ਨੂੰ ਉਤਸ਼ਾਹਿਤ ਕਰਨ ਲਈ ਮਨਾਇਆ ਜਾਂਦਾ ਹੈ। ਹਿੰਦੀ ਭਾਸ਼ਾ ਭਾਰਤ ਦੇ ਲਗਭਗ ਅੱਧੇ ਖੇਤਰ ਵਿੱਚ ਬੋਲੀ ਜਾਂਦੀ ਹੈ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਹਿੰਦੀ ਦਾ ਨਾਂ ਫਾਰਸੀ ਭਾਸ਼ਾ ਤੋਂ ਲਿਆ ਗਿਆ ਹੈ। ਹਿੰਦੀ ਦਾ ਅਰਥ ਹੈ ਸਿੰਧ ਨਦੀ ਦੀ ਧਰਤੀ। ਹਰ ਕੋਈ ਜਾਣਦਾ ਹੈ ਕਿ ਭਾਰਤ ਦੀ ਸਿੰਧੂ ਘਾਟੀ ਦੀ ਸਭਿਅਤਾ ਕਾਫ਼ੀ ਪ੍ਰਾਚੀਨ ਸੀ। ਫਾਰਸੀ ਲੋਕ ਸਿੰਧ ਦੇ ਕੰਢੇ ਰਹਿਣ ਵਾਲੇ ਲੋਕਾਂ ਨੂੰ ਹਿੰਦੂ ਅਤੇ ਉਨ੍ਹਾਂ ਦੁਆਰਾ ਬੋਲੀ ਜਾਣ ਵਾਲੀ ਭਾਸ਼ਾ ਨੂੰ ਹਿੰਦੀ ਕਹਿਣ ਲੱਗੇ।
ਦੱਸ ਦਈਏ ਕਿ ਹਿੰਦੀ ਦਿਵਸ ਸਾਲ ਵਿੱਚ ਦੋ ਵਾਰ 10 ਜਨਵਰੀ ਅਤੇ 14 ਸਤੰਬਰ ਨੂੰ ਮਨਾਇਆ ਜਾਂਦਾ ਹੈ। ਵਿਸ਼ਵ ਹਿੰਦੀ ਦਿਵਸ 10 ਜਨਵਰੀ ਅਤੇ ਰਾਸ਼ਟਰੀ ਹਿੰਦੀ ਦਿਵਸ 14 ਸਤੰਬਰ ਨੂੰ ਮਨਾਇਆ ਜਾਂਦਾ ਹੈ। ਉਂਜ ਦੋਵਾਂ ਦਾ ਮਕਸਦ ਹਿੰਦੀ ਦਾ ਪ੍ਰਚਾਰ ਹੈ। ਪੰਡਿਤ ਜਵਾਹਰ ਲਾਲ ਨਹਿਰੂ ਦੀ ਸਰਕਾਰ ਨੇ ਸੰਸਦ ਵਿੱਚ 14 ਸਤੰਬਰ ਨੂੰ ਹਿੰਦੀ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ। ਅਧਿਕਾਰਤ ਤੌਰ ‘ਤੇ ਰਾਸ਼ਟਰੀ ਹਿੰਦੀ ਦਿਵਸ 14 ਸਤੰਬਰ 1953 ਨੂੰ ਮਨਾਇਆ ਗਿਆ ਸੀ।
ਜ਼ਿਕਰਯੋਗ ਹੈ ਕਿ ਭਾਰਤ ਵਿੱਚ ਅੰਗਰੇਜ਼ੀ ਦੇ ਵਧ ਰਹੇ ਰੁਝਾਨ ਨੂੰ ਰੋਕਣ ਅਤੇ ਹਿੰਦੀ ਨੂੰ ਨਜ਼ਰਅੰਦਾਜ਼ ਕਰਨ ਤੋਂ ਰੋਕਣ ਦੇ ਉਦੇਸ਼ ਨਾਲ ਹਿੰਦੀ ਦਿਵਸ ਮਨਾਉਣ ਦੀ ਸ਼ੁਰੂਆਤ ਕੀਤੀ ਗਈ। ਮਹਾਤਮਾ ਗਾਂਧੀ ਨੇ ਹਿੰਦੀ ਨੂੰ ਰਾਸ਼ਟਰੀ ਭਾਸ਼ਾ ਬਣਾਉਣ ਲਈ ਕਿਹਾ ਸੀ। ਹਿੰਦੀ ਭਾਰਤ ਦੀ ਰਾਸ਼ਟਰੀ ਭਾਸ਼ਾ ਨਹੀਂ ਹੈ ਪਰ ਇਹ ਯਕੀਨੀ ਤੌਰ ‘ਤੇ ਭਾਰਤ ਦੀ ਸਰਕਾਰੀ ਭਾਸ਼ਾ ਮੰਨੀ ਜਾਂਦੀ ਹੈ। ਹਿੰਦੀ ਨੂੰ ਉਤਸ਼ਾਹਿਤ ਕਰਨ ਲਈ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਅੰਗਰੇਜ਼ੀ ਦੀ ਥਾਂ ਹਿੰਦੀ ਦੀ ਵਰਤੋਂ ਕੀਤੀ ਜਾਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...