June 15, 2026, 9:28 pm
----------- Advertisement -----------
HomeNewsBreaking Newsਜੇਲ੍ਹ 'ਚ ਬੰਦ ਸਾਂਸਦ ਕਿਵੇਂ ਚੁੱਕਣਗੇ ਸਹੁੰ? ਇਸ ਬਾਰੇ ਕੀ ਨਿਯਮ ਹੈ?...

ਜੇਲ੍ਹ ‘ਚ ਬੰਦ ਸਾਂਸਦ ਕਿਵੇਂ ਚੁੱਕਣਗੇ ਸਹੁੰ? ਇਸ ਬਾਰੇ ਕੀ ਨਿਯਮ ਹੈ? ਜਾਣੋ ਸਭ ਕੁਝ

Published on

----------- Advertisement -----------

18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਅੱਜ (24 ਜੂਨ) ਤੋਂ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਲੋਕ ਸਭਾ ਦਾ ਇਹ ਸੈਸ਼ਨ 3 ਜੁਲਾਈ ਤੱਕ ਚੱਲੇਗਾ। ਸੈਸ਼ਨ ਦੇ 10 ਦਿਨਾਂ ਵਿੱਚ ਕੁੱਲ 8 ਮੀਟਿੰਗਾਂ ਹੋਣਗੀਆਂ। ਇਹ ਸੈਸ਼ਨ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਦੇ ਸਹੁੰ ਚੁੱਕਣ ਨਾਲ ਸ਼ੁਰੂ ਹੋਵੇਗਾ, ਜੋ ਦੋ ਦਿਨ ਤੱਕ ਚੱਲੇਗਾ।
ਦੱਸ ਦਈਏ ਕਿ ਇਸ ਵਾਰ ਲੋਕ ਸਭਾ ਚੋਣਾਂ 2024 ਵਿੱਚ ਦੋ ਅਜਿਹੇ ਸੰਸਦ ਮੈਂਬਰ ਚੁਣੇ ਗਏ ਹਨ ਜੋ ਜੇਲ੍ਹ ਵਿੱਚ ਬੰਦ ਹਨ। ਨੈਸ਼ਨਲ ਸਕਿਉਰਿਟੀ ਐਕਟ ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਜਿੱਤੇ ਹਨ, ਜਦੋਂਕਿ ਦਹਿਸ਼ਤੀ ਫੰਡਿੰਗ ਦੇ ਦੋਸ਼ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਸ਼ੇਖ ਅਬਦੁਲ ਰਸ਼ੀਦ ਨੇ ਜੰਮੂ ਅਤੇ ਕਸ਼ਮੀਰ ਦੀ ਬਾਰਾਮੂਲਾ ਸੀਟ ਤੋਂ ਜਿੱਤ ਦਰਜ ਕੀਤੀ ਹੈ। ਆਓ ਦੱਸਦੇ ਹਾਂ ਕਿ ਇਸ ਬਾਰੇ ਕੀ ਨਿਯਮ ਹਨ ਅਤੇ ਦੋਵਾਂ ਨੂੰ ਸਹੁੰ ਕਿਵੇਂ ਚੁਕਾਈ ਜਾਵੇਗੀ।
ਜੇਲ੍ਹ ਵਿੱਚ ਬੰਦ ਸੰਸਦ ਮੈਂਬਰਾਂ ਵੱਲੋਂ ਸਹੁੰ ਚੁੱਕਣ ਬਾਰੇ ਸੰਵਿਧਾਨ ਵਿੱਚ ਨਿਯਮ ਹੈ ਕਿ ਜੇਲ੍ਹ ਵਿੱਚ ਬੰਦ ਸੰਸਦ ਮੈਂਬਰਾਂ ਨੂੰ ਸਹੁੰ ਚੁੱਕਣ ਲਈ ਪੈਰੋਲ ਦਿੱਤੀ ਜਾਂਦੀ ਹੈ। ਇਸ ਦੇ ਲਈ ਸੰਸਦ ਸਕੱਤਰੇਤ ਵੱਲੋਂ ਜੇਲ੍ਹ ਪ੍ਰਸ਼ਾਸਨ ਨੂੰ ਸੂਚਨਾ ਦਿੱਤੀ ਜਾਂਦੀ ਹੈ ਅਤੇ ਦੱਸਿਆ ਜਾਂਦਾ ਹੈ ਕਿ ਤੁਹਾਡੀ ਜੇਲ੍ਹ ਵਿੱਚ ਇੱਕ ਸੰਸਦ ਮੈਂਬਰ ਬੰਦ ਹੈ, ਜਿਸ ਨੇ ਸੰਸਦ ਵਿੱਚ ਸਹੁੰ ਚੁੱਕਣੀ ਹੈ। ਉਸ ਨੂੰ ਸੰਸਦ ਵਿੱਚ ਆ ਕੇ ਸਹੁੰ ਚੁੱਕਣ ਦੀ ਇਜਾਜ਼ਤ ਦਿੱਤੀ ਜਾਵੇ। ਇਸ ਤੋਂ ਬਾਅਦ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਨੂੰ ਸੰਸਦ ਵਿੱਚ ਆਉਣ ਦਿੱਤਾ ਜਾਂਦਾ ਹੈ ਅਤੇ ਸਹੁੰ ਚੁੱਕਣ ਤੋਂ ਬਾਅਦ ਉਹ ਵਾਪਸ ਜੇਲ੍ਹ ਚਲਾ ਜਾਂਦਾ ਹੈ।
ਇਸ ਦੇ ਨਾਲ ਹੀ ਸੰਸਦ ਮੈਂਬਰ ਨੂੰ ਲੋਕ ਸਭਾ ਸਪੀਕਰ ਨੂੰ ਲਿਖਤੀ ਜਾਣਕਾਰੀ ਦੇਣੀ ਹੁੰਦੀ ਕਿ ਉਹ ਸੰਸਦ ਦੀ ਕਾਰਵਾਈ ਵਿੱਚ ਹਿੱਸਾ ਨਹੀਂ ਲੈ ਸਕਣਗੇ। ਪਰ ਜੇਕਰ ਕੋਈ ਸੰਸਦ ਮੈਂਬਰ ਸੰਸਦ ਵਿੱਚ ਹਾਜ਼ਰ ਹੋ ਕੇ ਸਹੁੰ ਨਹੀਂ ਚੁੱਕਦਾ ਜਾਂ ਲਗਾਤਾਰ 60 ਦਿਨਾਂ ਤੱਕ ਹਾਜ਼ਰ ਨਹੀ ਹੁੰਦਾ ਤਾਂ ਉਸ ਦੀ ਸੀਟ ਖਾਲੀ ਘੋਸ਼ਿਤ ਕੀਤੀ ਜਾ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...