June 24, 2026, 11:14 am
----------- Advertisement -----------
HomeNewsLatest Newsਹੁਣ ਮਰੇ ਹੋਏ ਇਨਸਾਨਾਂ ਤੋਂ ਬਣੇਗੀ ਖਾਦ! ਇਸ ਦੇਸ਼ ਨੇ ਸ਼ੁਰੂ ਕੀਤੀ...

ਹੁਣ ਮਰੇ ਹੋਏ ਇਨਸਾਨਾਂ ਤੋਂ ਬਣੇਗੀ ਖਾਦ! ਇਸ ਦੇਸ਼ ਨੇ ਸ਼ੁਰੂ ਕੀਤੀ ਅਨੋਖੀ ਪਰੰਪਰਾ

Published on

----------- Advertisement -----------

ਦੁਨੀਆਂ ਨੇ ਲੋੜ ਅਨੁਸਾਰ ਆਪਣੀਆਂ ਪਰੰਪਰਾਵਾਂ ਨੂੰ ਅਕਸਰ ਬਦਲਿਆ ਹੈ। ਇਨ੍ਹੀਂ ਦਿਨੀਂ ਇੱਕ ਅਜਿਹਾ ਹੀ ਵੱਡਾ ਬਦਲਾਅ ਅਮਰੀਕਾ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਅੰਤਿਮ ਸੰਸਕਾਰ ਨਾਲ ਜੁੜੀ ਪਰੰਪਰਾ ਨੂੰ ਲੈ ਕੇ ਵੱਡਾ ਬਦਲਾਅ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਅਮਰੀਕਾ ਵਿੱਚ ਅੰਤਿਮ ਸੰਸਕਾਰ ਨੂੰ ਈਕੋ-ਫਰੈਂਡਲੀ (ਵਾਤਾਵਰਣ ਪੱਖੀ) ਬਣਾਉਣ ਦੀ ਪਹਿਲ ਸ਼ੁਰੂ ਕੀਤੀ ਗਈ ਹੈ, ਯਾਨੀ ਮੌਤ ਤੋਂ ਬਾਅਦ ‘ਕੁਦਰਤੀ ਆਰਗੈਨਿਕ ਰਿਡਕਸ਼ਨ’ ਦੀ ਪ੍ਰਕਿਰਿਆ ਤਹਿਤ ਮਨੁੱਖੀ ਲਾਸ਼ਾਂ ਤੋਂ ਖਾਦ ਬਣਾਈ ਜਾਵੇਗੀ। ਇਸ ਪ੍ਰਕਿਰਿਆ ਵਿੱਚ ਲਗਭਗ 30 ਦਿਨ ਲੱਗਣਗੇ।
ਦੱਸ ਦਈਏ ਕਿ ਈਕੋ ਫਰੈਂਡਲੀ ਸਸਕਾਰ ਇੱਕ ਪ੍ਰਕਿਰਿਆ ਹੈ ਜਿਸ ਵਿੱਚ ਮਨੁੱਖਾਂ ਦੀਆਂ ਲਾਸ਼ਾਂ ਨੂੰ ਖਾਦ ਬਣਾਉਣ ਲਈ ਵਰਤਿਆ ਜਾਵੇਗਾ। ਖਾਦ ਬਣਾਉਣ ਦੀ ਇਸ ਪ੍ਰਕਿਰਿਆ ਨੂੰ ਮਨੁੱਖੀ ਖਾਦ ਵਜੋਂ ਜਾਣਿਆ ਜਾਂਦਾ ਹੈ। ਵਾਸ਼ਿੰਗਟਨ ਸਾਲ 2019 ਵਿੱਚ ਮਨੁੱਖੀ ਖਾਦ ਨੂੰ ਅਪਣਾਉਣ ਵਾਲਾ ਪਹਿਲਾ ਅਮਰੀਕੀ ਰਾਜ ਬਣ ਗਿਆ ਹੈ। ਅਮਰੀਕਾ ਦੇ ਹੁਣ ਤੱਕ 6 ਰਾਜ ਸਸਕਾਰ ਦੀ ਇਸ ਪ੍ਰਕਿਰਿਆ ਨੂੰ ਅਪਣਾ ਚੁੱਕੇ ਹਨ।
ਨਿਊਯਾਰਕ ਦੀ ਗਵਰਨਰ ਕੈਥੀ ਹੋਚੁਲ ਦੁਆਰਾ ਮਨੁੱਖੀ ਖਾਦ ਬਣਾਉਣ ਦਾ ਕਾਨੂੰਨ ਪਾਸ ਕੀਤਾ ਗਿਆ ਹੈ। ਦੱਸ ਦੇਈਏ ਕਿ ਸਾਲ 2027 ਤੱਕ ਕੈਲੀਫੋਰਨੀਆ ਦੇ ਨਿਵਾਸੀਆਂ ਕੋਲ ਇਹ ਵਿਕਲਪ ਹੋਵੇਗਾ ਕਿ ਉਹ ਆਪਣਾ ਅੰਤਿਮ ਸਸਕਾਰ ਰਵਾਇਤੀ ਤਰੀਕੇ ਨਾਲ ਕਰਨਾ ਚਾਹੁੰਦੇ ਹਨ ਜਾਂ ਵਾਤਾਵਰਣ ਅਨੁਕੂਲ ਤਰੀਕੇ ਨਾਲ। ਦੱਸ ਦੇਈਏ ਕਿ ਟੀਬੀ ਵਰਗੀਆਂ ਬਿਮਾਰੀਆਂ ਨਾਲ ਮਰਨ ਵਾਲਿਆਂ ਅਤੇ ਰੇਡੀਏਸ਼ਨ ਥੈਰੇਪੀ ਲੈਣ ਵਾਲਿਆਂ ਨੂੰ ਇਸ ਪ੍ਰਕਿਰਿਆ ਤੋਂ ਵੱਖ ਰੱਖਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਕਸਤ ਪਿੰਡ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ...

ਐੱਲਐੱਮਐੱਚਪੀ ਫੈਲੋਜ਼ ਅਤੇ ਨਾਰਕੋਟਿਕਸ ਐਨੋਨੀਮਸ ਨੇ ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਖੇ ਰਿਕਵਰੀ ਸਪੋਰਟ ਮਜ਼ਬੂਤ ਕਰਨ ਲਈ ਹੱਥ ਮਿਲਾਏ

ਚੰਡੀਗੜ੍ਹ; 23 ਜੂਨ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ...

ਵਿਦੇਸ਼ਾਂ ਵਿੱਚ ਕੰਮ ਕਰਦੇ ਨੌਜਵਾਨ ਵਾਪਸ ਪੰਜਾਬ ਆਉਣ, ਅਸੀਂ ਦੇਵਾਂਗੇ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ...

ਹਰਿਆਣਾ ਵਿਚ ਇਕ ਹੋਰ ਸੀਨੀਅਰ ਆਈ.ਏ.ਐਸ. ਅਧਿਕਾਰੀ ਗ੍ਰਿਫ਼ਤਾਰ

ਕੇਂਦਰੀ ਜਾਂਚ ਬਿਊਰੋ ਨੇ ਹਰਿਆਣਾ ਦੇ ਮਸ਼ਹੂਰ 661 ਕਰੋੜ ਰੁਪਏ ਦੇ ਆਈ.ਡੀ.ਐਫ਼.ਸੀ. ਫਸਟ ਬੈਂਕ...

ਬਠਿੰਡਾ ਵਿੱਚ ਭਾਜਪਾ ਆਗੂ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ

 ਬਠਿੰਡਾ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ। ਸੋਮਵਾਰ ਦੇਰ ਰਾਤ ਨੂੰ, ਨਗਰ ਨਿਗਮ ਚੋਣਾਂ...

ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਡਰਾਈਵਰ ਜ਼ਿੰਦਾ ਸੜਿਆ

 ਜਲੰਧਰ ਵਿੱਚ ਇੱਕ ਚੱਲਦੀ ਸਕਾਰਪੀਓ ਨੂੰ ਅੱਗ ਲੱਗ ਗਈ। ਇਸ ਹਾਦਸੇ ‘ਚ ਸਕਾਰਪੀਓ ਦਾ...

ਉੱਤਰਾਖੰਡ ਤੇ ਕਰਨਪ੍ਰਯਾਗ ਵਿਵਾਦ ਮਾਮਲੇ ‘ਚ ਹੋਈ ਕਰਾਸ ਐਫ਼.ਆਈ.ਆਰ.

ਕਰਨਪ੍ਰਯਾਗ ਮਾਮਲੇ 'ਚ ਉੱਤਰਾਖੰਡ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਇਸ ਮਾਮਲੇ 'ਚ ਪੁਲਿਸ...