June 9, 2026, 2:07 pm
----------- Advertisement -----------
HomeNewsNational-Internationalਪਾਣੀਪਤ 'ਚ ਕ੍ਰੇਨ ਨੇ ਵਿਦਿਆਰਥਣ ਨੂੰ ਕੁਚਲਿਆ

ਪਾਣੀਪਤ ‘ਚ ਕ੍ਰੇਨ ਨੇ ਵਿਦਿਆਰਥਣ ਨੂੰ ਕੁਚਲਿਆ

Published on

----------- Advertisement -----------

ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਬਾਬਰਪੁਰ ਮੋੜ ਨੇੜੇ ਕਾਲਜ ਜਾ ਰਹੀ ਲੜਕੀ ਨੂੰ ਕਰੇਨ ਨੇ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮੌਕੇ ‘ਤੇ ਇਕੱਠੇ ਹੋਏ ਲੋਕਾਂ ਨੇ ਦੇਖਿਆ ਕਿ ਕਰੇਨ ਦਾ ਡਰਾਈਵਰ ਨਾਬਾਲਗ ਸੀ।
ਮ੍ਰਿਤਕ ਦੀ ਪਛਾਣ 19 ਸਾਲਾ ਸਾਕਸ਼ੀ ਵਾਸੀ ਬਾਬਰਪੁਰ ਮੰਡੀ ਵਜੋਂ ਹੋਈ ਹੈ। ਉਹ ਇੰਜੀਨੀਅਰਿੰਗ ਦੇ ਪਹਿਲੇ ਸਾਲ ਦੀ ਵਿਦਿਆਰਥਣ ਸੀ। 65 ਸਾਲਾ ਦਾਦਾ ਜੀ ਸਾਕਸ਼ੀ ਨੂੰ ਕਾਲਜ ਛੱਡਣ ਜਾ ਰਹੇ ਸਨ ਕਿ ਕਰੇਨ ਦੀ ਲਪੇਟ ‘ਚ ਆ ਕੇ ਦੋਵੇਂ ਕੁਚਲੇ ਗਏ। ਸਾਕਸ਼ੀ ਦੀ ਮੌਤ ਹੋ ਗਈ, ਜਦਕਿ ਦਾਦਾ ਗੰਭੀਰ ਜ਼ਖਮੀ ਹੋ ਗਿਆ।
ਹਾਦਸੇ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਦੇ ਨੰਬਰ ਡਾਇਲ 112 ‘ਤੇ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਲੜਕੀ ਦੀ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਥਾਣਾ ਸਦਰ ਪੁਲਿਸ ਕਾਰਵਾਈ ਕਰ ਰਹੀ ਹੈ। ਮੁਲਜ਼ਮ ਕਰੇਨ ਛੱਡ ਕੇ ਭੱਜ ਰਿਹਾ ਸੀ ਜਦੋਂ ਲੋਕਾਂ ਨੇ ਉਸ ਨੂੰ ਫੜ ਲਿਆ। ਜਾਣਕਾਰੀ ਮੁਤਾਬਿਕ ਦੋਸ਼ੀ ਡਰਾਈਵਰ 14 ਸਾਲਾ ਨਾਬਾਲਗ ਸੀ ਜੋ ਫਿਲਹਾਲ ਪੁਲਸ ਹਿਰਾਸਤ ‘ਚ ਹੈ। ਸਾਕਸ਼ੀ ਦੇ ਪਿਤਾ ਦੀਪਕ ਬਾਬਰਪੁਰ ਮੰਡੀ ਵਿੱਚ ਕਰਿਆਨੇ ਦੀ ਦੁਕਾਨ ਚਲਾਉਂਦੇ ਹਨ। ਸਾਕਸ਼ੀ ਸਭ ਤੋਂ ਵੱਡੀ ਬੇਟੀ ਸੀ। ਇੱਕ ਛੋਟਾ ਪੁੱਤਰ ਵੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...