ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਇਕਲੌਤੇ ਪੁੱਤਰ ਕਾਰਤਿਕ ਪੋਪਲੀ (26) ਦੀ ਸ਼ਨੀਵਾਰ ਨੂੰ ਚੰਡੀਗੜ੍ਹ ਸਥਿਤ ਰਿਹਾਇਸ਼ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਕਾਰਤਿਕ ਦੇ ਸਿਰ ਵਿੱਚ ਗੋਲੀ ਲੱਗੀ ਹੈ। ਜਾਣਕਾਰੀ ਮੁਤਾਬਿਕ ਕਾਰਤਿਕ ਨੂੰ 7.62 ਐਮਐਮ ਦੀ ਗੋਲੀ ਲੱਗੀ ਹੈ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਕਾਰਤਿਕ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ।
ਦੱਸ ਦਈਏ ਕੀ ਘਟਨਾ ਦੇ ਸਮੇਂ ਵਿਜੀਲੈਂਸ ਟੀਮ ਜਾਂਚ ਲਈ ਪੋਪਲੀ ਦੇ ਚੰਡੀਗੜ੍ਹ ਸਥਿਤ ਘਰ ਪਹੁੰਚੀ ਸੀ। ਪਰਿਵਾਰ ਦਾ ਦੋਸ਼ ਹੈ ਕਿ ਕਾਰਤਿਕ ਨੂੰ ਵਿਜੀਲੈਂਸ ਟੀਮ ਨੇ ਗੋਲੀ ਮਾਰੀ ਹੈ। ਇਕਲੌਤੇ ਪੁੱਤਰ ਦੀ ਮੌਤ ਤੋਂ ਬਾਅਦ ਮਾਂ ਨੇ ਕਿਹਾ ਕਿ ਉਸ ਦੇ ਪੁੱਤਰ ਦੀ ਮੌਤ ਲਈ ਪੁਲਸ ਜ਼ਿੰਮੇਵਾਰ ਹੈ। ਉਸ ਨੇ ਕਿਹਾ ਕਿ ਉਹ ਆਪਣੇ ਪੁੱਤਰ ਦੇ ਖੂਨ ਨਾਲ ਰੰਗੇ ਹੱਥ ਉਦੋਂ ਤੱਕ ਨਹੀਂ ਧੋਏਗੀ ਜਦੋਂ ਤੱਕ ਇਨ੍ਹਾਂ ਪੁਲਸ ਮੁਲਾਜ਼ਮਾਂ ਦੀਆਂ ਵਰਦੀਆਂ ਨਹੀਂ ਉਤਾਰ ਦਿੱਤੀਆਂ ਜਾਂਦੀਆਂ। ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ 4 ਦਿਨ ਪਹਿਲਾਂ ਚੰਡੀਗੜ੍ਹ ਤੋਂ ਸੰਜੇ ਪੋਪਲੀ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਸ ਖਿਲਾਫ ਜਾਂਚ ਕੀਤੀ ਜਾ ਰਹੀ ਸੀ।
----------- Advertisement -----------
IAS ਸੰਜੇ ਪੋਪਲੀ ਦੇ ਬੇਟੇ ਦੀ ਮੌਤ, ਮਾਂ ਨੇ ਵਿਜੀਲੈਂਸ ‘ਤੇ ਲਾਏ ਦੋਸ਼, ਕਿਹਾ – ਪੁੱਤਰ ਦੇ ਖੂਨ ਨਾਲ ਰੰਗੇ ਹੋਏ ਹੱਥ ਉਦੋਂ ਤੱਕ ਨਹੀਂ ਧੋਵਾਂਗੀ ਜਦੋਂ ਤੱਕ ਦੋਸ਼ੀ ਫੜੇ ਨਹੀਂ ਜਾਂਦੇ
Published on
----------- Advertisement -----------
----------- Advertisement -----------