September 19, 2026, 11:14 pm
----------- Advertisement -----------
HomeNewsLatest NewsIAS ਟੀਨਾ ਡਾਬੀ ਅਤੇ ਪ੍ਰਦੀਪ ਗਵਾਂਡੇ ਦਾ ਅੱਜ ਹੋਵੇਗਾ ਵਿਆਹ, 22 ਅਪ੍ਰੈਲ...

IAS ਟੀਨਾ ਡਾਬੀ ਅਤੇ ਪ੍ਰਦੀਪ ਗਵਾਂਡੇ ਦਾ ਅੱਜ ਹੋਵੇਗਾ ਵਿਆਹ, 22 ਅਪ੍ਰੈਲ ਨੂੰ ਰਿਸੈਪਸ਼ਨ

Published on

----------- Advertisement -----------

ਆਈਏਐਸ ਟੀਨਾ ਡਾਬੀ ਅਤੇ ਪ੍ਰਦੀਪ ਗਵਾਂਡੇ ਅੱਜ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਇਹ ਹਾਈ ਪ੍ਰੋਫਾਈਲ ਜੋੜਾ ਜੈਪੁਰ ਦੇ ਬਾਇਸ ਗੋਡਾਉਨ ਸਥਿਤ ਇੱਕ ਮਸ਼ਹੂਰ ਹੋਟਲ ਵਿੱਚ ਸਾਰੀਆਂ ਰਸਮਾਂ ਨਿਭਾਏਗਾ। ਜਨਮ ਜਨਮ ਦਾ ਸਾਥ ਦੇਣ ਦੀਆਂ ਕਸਮਾਂ ਤੇ ਵਾਅਦੇ ਹੋਣਗੇ। ਇਸ ਯਾਦਗਾਰੀ ਪਲ ‘ਚ ਸਿਰਫ਼ ਪਰਿਵਾਰਕ ਮੈਂਬਰ ਅਤੇ ਚੁਣੇ ਹੋਏ ਮਹਿਮਾਨ ਮੌਜੂਦ ਹੋਣਗੇ। ਵਿਆਹ ਦੀਆਂ ਰਸਮਾਂ ਤੋਂ ਬਾਅਦ 22 ਅਪ੍ਰੈਲ ਨੂੰ ਇਸ ਹੋਟਲ ‘ਚ ਰਿਸੈਪਸ਼ਨ ਰੱਖੀ ਗਈ ਹੈ।
ਟੀਨਾ ਅਤੇ ਪ੍ਰਦੀਪ ਦੇ ਪਰਿਵਾਰਕ ਮੈਂਬਰ ਵਿਆਹ ਵਿੱਚ ਸ਼ਾਮਲ ਹੋਣ ਲਈ ਜੈਪੁਰ ਪਹੁੰਚ ਚੁੱਕੇ ਹਨ। ਹੋਟਲ ਵਿੱਚ ਮਹਿਮਾਨਾਂ ਲਈ 50 ਤੋਂ ਵੱਧ ਕਮਰੇ ਬੁੱਕ ਕੀਤੇ ਗਏ ਹਨ। ਟੀਨਾ ਅਤੇ ਪ੍ਰਦੀਪ ਦਾ ਵਿਆਹ ਮਰਾਠੀ-ਰਾਜਸਥਾਨੀ ਰੀਤੀ-ਰਿਵਾਜਾਂ ਨਾਲ ਹੋਵੇਗਾ। ਪ੍ਰਦੀਪ ਗਵਾਂਡੇ ਦਾ ਪਰਿਵਾਰ ਮਰਾਠੀ ਹੈ। ਟੀਨਾ ਡਾਬੀ ਦੀ ਮਾਂ ਮਰਾਠੀ ਅਤੇ ਪਿਤਾ ਰਾਜਸਥਾਨੀ ਹਨ, ਇਸ ਲਈ ਵਿਆਹ ਦੀਆਂ ਰਸਮਾਂ ਵਿੱਚ ਮਰਾਠੀ ਅਤੇ ਰਾਜਸਥਾਨੀ ਪਰੰਪਰਾਵਾਂ ਦਾ ਵਧੀਆ ਮਿਸ਼ਰਣ ਹੋਵੇਗਾ। ਇਸ ਦੇ ਲਈ ਹੋਟਲ ‘ਚ ਖਾਸ ਤਿਆਰੀਆਂ ਕੀਤੀਆਂ ਗਈਆਂ ਹਨ।
ਦੱਸ ਦਈਏ ਕਿ ਟੀਨਾ ਡਾਬੀ ਇਸ ਸਮੇਂ ਵਿੱਤ ਵਿਭਾਗ ਵਿੱਚ ਸੰਯੁਕਤ ਸਕੱਤਰ ਹੈ। ਉਸ ਦਾ ਮੰਗੇਤਰ ਪ੍ਰਦੀਪ ਗਵਾਂਡੇ ਉੱਚ ਸਿੱਖਿਆ ਵਿਭਾਗ ਵਿੱਚ ਸੰਯੁਕਤ ਸਕੱਤਰ ਹੈ। ਦੋਵਾਂ ਨੇ ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਆਪਣੇ ਰਿਸ਼ਤੇ ਦਾ ਖੁਲਾਸਾ ਕੀਤਾ ਹੈ। ਟੀਨਾ ਡਾਬੀ ਨਾਲ ਵਿਆਹ ਦੇ ਐਲਾਨ ਤੋਂ ਬਾਅਦ ਪ੍ਰਦੀਪ ਗਵਾਂਡੇ ਦੇ ਫਾਲੋਅਰਸ ਵੀ ਤੇਜ਼ੀ ਨਾਲ ਵਧੇ ਹਨ। ਟੀਨਾ ਅਤੇ ਪ੍ਰਦੀਪ ਨੇ ਆਪਣੇ ਵਿਆਹ ਦੀ ਜਾਣਕਾਰੀ ਜਨਤਕ ਕਰਨ ਤੋਂ ਬਾਅਦ ਇੰਸਟਾਗ੍ਰਾਮ ‘ਤੇ ਤਸਵੀਰਾਂ ਵੀ ਸ਼ੇਅਰ ਕੀਤੀਆਂ ਸਨ। ਪਰ ਇਸ ‘ਤੇ ਕਈ ਲੋਕਾਂ ਨੇ ਟੀਨਾ ਨੂੰ ਟ੍ਰੋਲ ਕਰਨਾ ਵੀ ਸ਼ੁਰੂ ਕਰ ਦਿੱਤਾ ਸੀ। ਕੁਝ ਦਿਨਾਂ ਬਾਅਦ ਦੋਵਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਡਿਲੀਟ ਕਰ ਦਿੱਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...