October 28, 2026, 6:25 pm
----------- Advertisement -----------
HomeNewsBreaking Newsਜੀਐਸਟੀ ਦੇ ਦਾਇਰੇ 'ਚ ਆਉਂਦਾ ਹੈ ਪੈਟਰੋਲ-ਡੀਜ਼ਲ, ਤਾਂ 20 ਰੁਪਏ ਘੱਟ ਜਾਵੇਗੀ...

ਜੀਐਸਟੀ ਦੇ ਦਾਇਰੇ ‘ਚ ਆਉਂਦਾ ਹੈ ਪੈਟਰੋਲ-ਡੀਜ਼ਲ, ਤਾਂ 20 ਰੁਪਏ ਘੱਟ ਜਾਵੇਗੀ ਕੀਮਤ

Published on

----------- Advertisement -----------

ਆਉਣ ਵਾਲੇ ਦਿਨਾਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਗਿਰਾਵਟ ਆ ਸਕਦੀ ਹੈ। ਸਰਕਾਰ ਪੈਟਰੋਲ ਅਤੇ ਡੀਜ਼ਲ ਨੂੰ GST ਦੇ ਦਾਇਰੇ ‘ਚ ਲਿਆਉਣ ‘ਤੇ ਵਿਚਾਰ ਕਰ ਰਹੀ ਹੈ। ਅਜਿਹਾ ਹੋਣ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 20 ਰੁਪਏ ਪ੍ਰਤੀ ਲੀਟਰ ਤੱਕ ਦੀ ਕਟੌਤੀ ਹੋ ਸਕਦੀ ਹੈ। ਯਾਨੀ ਦਿੱਲੀ ਦੇ ਹਿਸਾਬ ਨਾਲ ਇਨ੍ਹਾਂ ਦੀ ਕੀਮਤ 75 ਰੁਪਏ ਪ੍ਰਤੀ ਲੀਟਰ ਆ ਜਾਵੇਗੀ।

ਬੀਤੇ ਕੱਲ੍ਹ ਯਾਨੀ 22 ਜੂਨ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਜੀਐਸਟੀ ਕੌਂਸਲ ਦੀ ਮੀਟਿੰਗ ਕੀਤੀ। ਇਸ ਵਿੱਚ ਵਿੱਤ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਪੈਟਰੋਲ ਅਤੇ ਡੀਜ਼ਲ ਨੂੰ ਜੀਐਸਟੀ ਦੇ ਦਾਇਰੇ ਵਿੱਚ ਲਿਆਉਣ ਲਈ ਤਿਆਰ ਹੈ। ਹੁਣ ਰਾਜਾਂ ਨੇ ਇਸ ਸਬੰਧੀ ਫੈਸਲਾ ਲੈਣਾ ਹੈ। ਸੂਬਿਆਂ ਨੂੰ ਇਕੱਠੇ ਹੋ ਕੇ ਇਸ ਦੀਆਂ ਦਰਾਂ ਤੈਅ ਕਰਨੀਆਂ ਪੈਣਗੀਆਂ।

ਵਰਤਮਾਨ ਵਿੱਚ, ਜਦੋਂ ਤੁਸੀਂ ਦਿੱਲੀ ਵਿੱਚ 94.72 ਰੁਪਏ ਦਾ ਇੱਕ ਲੀਟਰ ਪੈਟਰੋਲ ਭਰਦੇ ਹੋ, ਤਾਂ ਇਸ ਵਿੱਚੋਂ 35.29 ਰੁਪਏ ਟੈਕਸ ਵਜੋਂ ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਜੇਬਾਂ ਵਿੱਚ ਜਾਂਦੇ ਹਨ। ਮਤਲਬ ਕਿ ਤੁਹਾਨੂੰ ਸਿਰਫ 59.43 ਰੁਪਏ ਦਾ ਪੈਟਰੋਲ ਮਿਲਿਆ ਹੈ। ਇਸ ਨਾਲ ਜਿੱਥੇ ਆਮ ਲੋਕਾਂ ਦੀਆਂ ਜੇਬਾਂ ਖਾਲੀ ਹੁੰਦੀਆਂ ਹਨ, ਉੱਥੇ ਹੀ ਸਰਕਾਰ ਦਾ ਖ਼ਜ਼ਾਨਾ ਵੀ ਤੇਜ਼ੀ ਨਾਲ ਭਰਦਾ ਹੈ।

ਇਸ ਸਮੇਂ ਹਰ ਰਾਜ ਪੈਟਰੋਲ ਅਤੇ ਡੀਜ਼ਲ ‘ਤੇ ਉਸੇ ਹਿਸਾਬ ਨਾਲ ਟੈਕਸ ਲਗਾਉਂਦਾ ਹੈ। ਕੇਂਦਰ ਆਪਣੀ ਡਿਊਟੀ ਅਤੇ ਸੈੱਸ ਵੀ ਵੱਖਰੇ ਤੌਰ ‘ਤੇ ਇਕੱਠਾ ਕਰਦਾ ਹੈ। ਫਿਲਹਾਲ ਪੈਟਰੋਲ ਅਤੇ ਡੀਜ਼ਲ ਦੀ ਬੇਸ ਕੀਮਤ 55.46 ਰੁਪਏ ਹੈ। ਕੇਂਦਰ ਸਰਕਾਰ ਇਸ ‘ਤੇ 19.90 ਰੁਪਏ ਐਕਸਾਈਜ਼ ਡਿਊਟੀ ਵਸੂਲ ਰਹੀ ਹੈ। ਇਸ ਤੋਂ ਬਾਅਦ ਰਾਜ ਸਰਕਾਰਾਂ ਆਪਣੇ ਹਿਸਾਬ ਨਾਲ ਵੈਟ ਅਤੇ ਸੈੱਸ ਇਕੱਠਾ ਕਰਦੀਆਂ ਹਨ। ਇਸ ਕਾਰਨ ਇਨ੍ਹਾਂ ਦੀ ਕੀਮਤ ਬੇਸ ਪ੍ਰਾਈਸ ਤੋਂ ਲਗਭਗ 2 ਗੁਣਾ ਵੱਧ ਜਾਂਦੀ ਹੈ।

ਜੇਕਰ ਸਰਕਾਰ ਪੈਟਰੋਲ ਅਤੇ ਡੀਜ਼ਲ ਨੂੰ ਜੀਐੱਸਟੀ ਦੇ ਦਾਇਰੇ ‘ਚ ਲਿਆਉਂਦੀ ਹੈ ਤਾਂ ਇਨ੍ਹਾਂ ਦੀਆਂ ਕੀਮਤਾਂ ‘ਚ 20 ਰੁਪਏ ਪ੍ਰਤੀ ਲੀਟਰ ਤੱਕ ਦੀ ਕਟੌਤੀ ਹੋ ਸਕਦੀ ਹੈ। ਇਸ ਤੋਂ ਇਲਾਵਾ ਪੂਰੇ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਭਗ ਇੱਕੋ ਜਿਹੀਆਂ ਹੋ ਜਾਣਗੀਆਂ। ਉਦਾਹਰਣ ਵਜੋਂ, ਦਿੱਲੀ ਵਿੱਚ ਪੈਟਰੋਲ ਦੀ ਕੀਮਤ 94.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ। ਜਦੋਂ ਕਿ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਪੈਟਰੋਲ ਦੀ ਕੀਮਤ 106.47 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.84 ਰੁਪਏ ਪ੍ਰਤੀ ਲੀਟਰ ਹੈ।

ਪੈਟਰੋਲ ਅਤੇ ਡੀਜ਼ਲ ਜੀਐਸਟੀ ਦੇ ਦਾਇਰੇ ਵਿੱਚ ਆਉਣ ਤੋਂ ਬਾਅਦ ਹੁਣ ਅਜਿਹਾ ਨਹੀਂ ਹੋਵੇਗਾ। ਕੀਮਤਾਂ ਹਰ ਥਾਂ ਲਗਭਗ ਇੱਕੋ ਜਿਹੀਆਂ ਹੋਣਗੀਆਂ। ਹਾਲਾਂਕਿ ਇਸ ਨਾਲ ਸਰਕਾਰ ਦੀ ਟੈਕਸ ਕਮਾਈ ਘਟ ਸਕਦੀ ਹੈ। ਵਰਤਮਾਨ ਵਿੱਚ ਜੀਐਸਟੀ ਵਿੱਚ ਸਭ ਤੋਂ ਵੱਧ ਟੈਕਸ ਦਰ 28% ਹੈ। ਜੇਕਰ ਸਰਕਾਰ ਪੈਟਰੋਲ ਅਤੇ ਡੀਜ਼ਲ ‘ਤੇ 28 ਫੀਸਦੀ ਜੀਐਸਟੀ ਲਗਾ ਦਿੰਦੀ ਹੈ ਤਾਂ ਇਸ ਨਾਲ ਆਮ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ।

ਭਾਰਤ ਵਿੱਚ ਸਭ ਤੋਂ ਮਹਿੰਗਾ ਪੈਟਰੋਲ ਅਤੇ ਡੀਜ਼ਲ ਮਹਾਰਾਸ਼ਟਰ ਦੇ ਪਰਭਣੀ ਵਿੱਚ ਹੈ। ਇੱਥੇ ਪੈਟਰੋਲ 107.33 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 93.74 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਉਥੇ ਹੀ ਰਾਜਸਥਾਨ ਦੇ ਸ਼੍ਰੀਗੰਗਾਨਗਰ ‘ਚ ਇਕ ਲੀਟਰ ਪੈਟਰੋਲ ਦੀ ਕੀਮਤ 106.26 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.60 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ ਹੈ। ਪੋਰਟ ਬਲੇਅਰ ਵਿੱਚ ਸਭ ਤੋਂ ਸਸਤਾ ਪੈਟਰੋਲ ਅਤੇ ਡੀਜ਼ਲ ਵਿਕ ਰਿਹਾ ਹੈ। ਇੱਥੇ ਪੈਟਰੋਲ ਦੀ ਕੀਮਤ 82.42 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 78.01 ਰੁਪਏ ਪ੍ਰਤੀ ਲੀਟਰ ਹੈ।

ਲੋਕ ਸਭਾ ਚੋਣਾਂ ਤੋਂ ਪਹਿਲਾਂ 14 ਮਾਰਚ ਨੂੰ ਦੇਸ਼ ਭਰ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 2 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਸੀ। ਇਸ ਕਾਰਨ ਦਿੱਲੀ ‘ਚ 1 ਲੀਟਰ ਪੈਟਰੋਲ ਦੀ ਕੀਮਤ 96.72 ਰੁਪਏ ਤੋਂ ਘੱਟ ਕੇ 96.72 ਰੁਪਏ ‘ਤੇ ਆ ਗਈ ਹੈ। ਜਦਕਿ ਡੀਜ਼ਲ 87.62 ਰੁਪਏ ਪ੍ਰਤੀ ਲੀਟਰ ‘ਤੇ ਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...