ਦੇਸ਼ ਵਿੱਚ ਕੋਵਿਡ ਨੂੰ ਲੈ ਕੇ ਪਾਬੰਦੀਆਂ ਸ਼ੁਰੂ ਹੋਣ ਜਾ ਰਹੀਆਂ ਹਨ। ਚੀਨ ਸਮੇਤ ਦੁਨੀਆ ਦੇ ਕਈ ਦੇਸ਼ਾਂ ਵਿੱਚ ਕੋਵਿਡ ਦੇ ਮਾਮਲੇ ਵੱਧ ਰਹੇ ਹਨ। ਇਸ ਦੇ ਮੱਦੇਨਜ਼ਰ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। IMA ਨੇ ਲੋਕਾਂ ਨੂੰ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ। ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਨੇ ਕਿਹਾ ਹੈ ਕਿ ਮਾਸਕ ਅਤੇ ਸਮਾਜਿਕ ਦੂਰੀ ਵਰਗੇ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਤੁਰੰਤ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ।ਆਈਐਮਏ ਦਾ ਕਹਿਣਾ ਹੈ ਕਿ ਫਿਲਹਾਲ ਭਾਰਤ ਵਿੱਚ ਸਥਿਤੀ ਚਿੰਤਾਜਨਕ ਨਹੀਂ ਹੈ, ਇਸ ਲਈ ਘਬਰਾਉਣ ਦੀ ਲੋੜ ਨਹੀਂ ਹੈ। ਸਿਰਫ਼ ਰੋਕਥਾਮ ‘ਤੇ ਧਿਆਨ ਦੇਣ ਦੀ ਲੋੜ ਹੈ। ਇਸ ਲਈ ਸਾਰਿਆਂ ਨੂੰ ਕੋਵਿਡ ‘ਤੇ ਕਾਬੂ ਪਾਉਣ ਲਈ ਕੋਰੋਨਾ ਤੋਂ ਬਚਾਅ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਦੇ ਲਈ ਇਨ੍ਹਾਂ ਜ਼ਰੂਰੀ ਗੱਲਾਂ ਦਾ ਧਿਆਨ ਰੱਖਣ ਲਈ ਕਿਹਾ ਗਿਆ ਹੈ-
-ਸਮਾਜਿਕ ਦੂਰੀ ਬਣਾ ਕੇ ਰੱਖੋ।
-ਸਾਬਣ ਅਤੇ ਪਾਣੀ ਜਾਂ ਸੈਨੀਟਾਈਜ਼ਰ ਨਾਲ ਨਿਯਮਿਤ ਤੌਰ ‘ਤੇ ਹੱਥ ਧੋਵੋ।
– ਜਨਤਕ ਇਕੱਠ ਜਿਵੇਂ ਵਿਆਹ, ਰਾਜਨੀਤਿਕ ਜਾਂ ਸਮਾਜਿਕ ਮੀਟਿੰਗਾਂ ਆਦਿ ਤੋਂ ਪਰਹੇਜ਼।
-ਅੰਤਰਰਾਸ਼ਟਰੀ ਯਾਤਰਾ ਤੋਂ ਬਚੋ।
-ਜੇਕਰ ਬੁਖਾਰ, ਗਲੇ ਵਿੱਚ ਖਰਾਸ਼, ਖਾਂਸੀ, ਦਸਤ ਆਦਿ ਵਰਗੇ ਲੱਛਣ ਹਨ ਤਾਂ ਡਾਕਟਰ ਦੀ ਸਲਾਹ ਲਓ।
-ਬੂਸਟਰ ਖੁਰਾਕਾਂ ਦੇ ਨਾਲ ਨਾਲ ਜਿੰਨੀ ਜਲਦੀ ਹੋ ਸਕੇ ਆਪਣਾ ਕੋਵਿਡ ਟੀਕਾਕਰਨ ਕਰਵਾਓ।
-ਸਮੇਂ-ਸਮੇਂ ‘ਤੇ ਜਾਰੀ ਸਰਕਾਰੀ ਸਲਾਹ ਦੀ ਪਾਲਣਾ ਕਰੋ।












