ਚੰਡੀਗੜ੍ਹ: ਦੇਸ਼ ਭਰ ‘ਚ ਠੰਡ ਦਾ ਕਹਿਰ ਵੱਧ ਰਿਹਾ ਹੈ। ਆਉਣ ਵਾਲੇ ਦਿਨਾਂ ‘ਚਪਾਰਾ ਹੋਰ ਡਿੱਗਣ ਦੇ ਆਸਾਰ ਹਨ। ਭਾਰਤੀ ਮੌਸਮ ਵਿਭਾਗ ਨੇ (IMD) ਨੇ ਚਿਤਾਵਨੀ ਜਾਰੀ ਕੀਤੀ ਹੈ। IMD ਅਨੁਸਾਰ, ਆਉਣ ਵਾਲੇ 5 ਦਿਨਾਂ ’ਚ ਦੇਸ਼ ਦੇ 8 ਰਾਜਾਂ ’ਚ ਭਾਰੀ ਬਾਰਿਸ਼ ਹੋ ਸਕਦੀ ਹੈ। ਇਹ ਸੂਬੇ ਹਨ, ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਆਂਧਰ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ, ਪੁਡੂਚੇਰੀ ਅਤੇ ਕੇਰਲ।
ਪੱਛਮੀ ਗੜਬੜੀ ਦੇ ਕਾਰਨ, 13 ਦਸੰਬਰ ਤੋਂ 15 ਦਸੰਬਰ ਦਰਮਿਆਨ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਖਿੰਡੇ ਹੋਏ ਕੁਝ ਹਿੱਸਿਆਂ ਵਿੱਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਦਾ ਅਸਰ 14 ਦਸੰਬਰ ਨੂੰ ਹਿਮਾਚਲ ਪ੍ਰਦੇਸ਼ ਵਿੱਚ ਵੀ ਦੇਖਣ ਨੂੰ ਮਿਲੇਗਾ।