September 14, 2026, 2:47 am
----------- Advertisement -----------
HomeNewsNational-Internationalਕਣਕ ਨਿਰਯਾਤ 'ਤੇ ਪਾਬੰਦੀ: ਆਈ.ਐਮ.ਐਫ ਨੇ ਭਾਰਤ ਨੂੰ ਮੁੜ ਵਿਚਾਰ ਕਰਨ ਦੀ...

ਕਣਕ ਨਿਰਯਾਤ ‘ਤੇ ਪਾਬੰਦੀ: ਆਈ.ਐਮ.ਐਫ ਨੇ ਭਾਰਤ ਨੂੰ ਮੁੜ ਵਿਚਾਰ ਕਰਨ ਦੀ ਕੀਤੀ ਅਪੀਲ

Published on

----------- Advertisement -----------

ਭਾਰਤ ਵੱਲੋਂ ਕਣਕ ਨਿਰਯਾਤ ‘ਤੇ ਪਾਬੰਦੀ ਲਗਾਉਣ ਦੇ ਫੈਸਲੇ ਤੋਂ ਬਾਅਦ ਯੂਰਪ ਵਿੱਚ ਅਨਾਜ ਨੂੰ ਲੈ ਕੇ ਦਹਿਸ਼ਤ ਦਾ ਮਾਹੌਲ ਹੈ। ਅੰਤਰਰਾਸ਼ਟਰੀ ਮੁਦਰਾ ਫੰਡ (ਆਈਐਮਐਫ) ਦੇ ਮੁਖੀ ਨੇ ਭਾਰਤ ਨੂੰ ਕਣਕ ਦੇ ਨਿਰਯਾਤ ‘ਤੇ ਲੱਗੀ ਪਾਬੰਦੀ ਨੂੰ ਜਲਦੀ ਤੋਂ ਜਲਦੀ ਹਟਾਉਣ ਅਤੇ ਇਸ ‘ਤੇ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਸਵਿਟਜ਼ਰਲੈਂਡ ਦੇ ਦਾਵੋਸ ‘ਚ ਵਿਸ਼ਵ ਆਰਥਿਕ ਫੋਰਮ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਭਾਰਤ ਨੇ ਪਾਬੰਦੀ ਨਹੀਂ ਹਟਾਈ ਤਾਂ ਕਈ ਹੋਰ ਦੇਸ਼ ਵੀ ਅਜਿਹਾ ਕਰਨਾ ਸ਼ੁਰੂ ਕਰ ਦੇਣਗੇ ਅਤੇ ਫਿਰ ਖੁਰਾਕ ਸੰਕਟ ਨਾਲ ਨਜਿੱਠਣਾ ਮੁਸ਼ਕਲ ਹੋ ਜਾਵੇਗਾ।
ਆਈਐਮਐਫ ਮੁਖੀ ਨੇ ਕਿਹਾ, ‘ਮੈਂ ਜਾਣਦੀ ਹਾਂ ਕਿ ਭਾਰਤ ਨੇ 135 ਕਰੋੜ ਲੋਕਾਂ ਨੂੰ ਭੋਜਨ ਦੇਣਾ ਹੈ। ਪਰ ਇਸ ਵਾਰ ਕਹਿਰ ਦੀ ਗਰਮੀ ਅਤੇ ਲੂ ਕਾਰਨ ਕਣਕ ਦੀ ਪੈਦਾਵਾਰ ਕਾਫ਼ੀ ਘਟੀ ਹੈ। ਫਿਰ ਵੀ, ਮੈਂ ਬੇਨਤੀ ਕਰਦੀ ਹਾਂ ਕਿ ਭਾਰਤ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰੇ ਅਤੇ ਨਿਰਯਾਤ ‘ਤੇ ਲਗਾਈਆਂ ਪਾਬੰਦੀਆਂ ਹਟਾਵੇ। ਕਿਉ ਕਿ ਜੇਕਰ ਹੋਰ ਦੇਸ਼ ਵੀ ਅਜਿਹਾ ਕਰਨਾ ਸ਼ੁਰੂ ਕਰ ਦਿੰਦੇ ਹਨ ਤਾਂ ਸਾਡੇ ਲਈ ਇਸ ਸਮੱਸਿਆ ਨਾਲ ਨਜਿੱਠਣਾ ਮੁਸ਼ਕਲ ਹੋ ਜਾਵੇਗਾ। ਆਈਐਮਐਫ ਮੁਖੀ ਨੇ ਕਿਹਾ ਕਿ ਇਹ ਇੱਕ “ਮੁਸ਼ਕਲ ਸਾਲ” ਹੋਣ ਵਾਲਾ ਹੈ ਅਤੇ ਰੂਸ-ਯੂਕਰੇਨ ਯੁੱਧ ਕਾਰਨ ਭੋਜਨ ਦੀਆਂ ਕੀਮਤਾਂ ਵਿੱਚ ਵਾਧਾ ਇੱਕ ਵੱਡੀ ਸਮੱਸਿਆ ਬਣੀ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...