November 13, 2026, 4:01 am
----------- Advertisement -----------
HomeNewsNational-International19ਵੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਨੇ 8ਵੇਂ ਦਿਨ ਜਿੱਤੇ 13 ਤਗਮੇ

19ਵੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਨੇ 8ਵੇਂ ਦਿਨ ਜਿੱਤੇ 13 ਤਗਮੇ

Published on

----------- Advertisement -----------

19ਵੀਆਂ ਏਸ਼ੀਆਈ ਖੇਡਾਂ ਦੇ 8ਵੇਂ ਦਿਨ ਵੀ ਭਾਰਤੀ ਖਿਡਾਰੀਆਂ ਦਾ ਜ਼ਬਰਦਸਤ ਪ੍ਰਦਰਸ਼ਨ ਜਾਰੀ ਹੈ। ਭਾਰਤੀ ਖਿਡਾਰੀਆਂ ਨੇ 3 ਸੋਨੇ ਸਣੇ 13 ਤਗਮੇ ਜਿੱਤੇ ਹਨ। ਇਨ੍ਹਾਂ ਤਮਗਿਆਂ ਦੀ ਮਦਦ ਨਾਲ ਭਾਰਤ ਦੇ ਕੁੱਲ ਤਮਗਿਆਂ ਦੀ ਗਿਣਤੀ 13 ਸੋਨ ਤਗਮਿਆਂ ਸਣੇ 51 ਤੱਕ ਪਹੁੰਚ ਗਈ ਹੈ।  ਭਾਰਤ ਨੇ ਚੀਨ ਦੇ ਹਾਂਗਜ਼ੂ ਵਿੱਚ ਪੁਰਸ਼ਾਂ ਦੇ ਟਰੈਪ, 3000 ਮੀਟਰ ਸਟੈਪਲ ਚੇਜ਼ ਅਤੇ ਸ਼ਾਟ ਪੁਟ ਮੁਕਾਬਲਿਆਂ ਵਿੱਚ ਸੋਨ ਤਮਗਾ ਜਿੱਤਿਆ। ਨਿਸ਼ਾਨੇਬਾਜ਼ਾਂ ਤੋਂ ਬਾਅਦ, ਨੌਜਵਾਨ ਐਥਲੀਟ ਅਵਿਨਾਸ਼ ਸਾਬਲ ਨੇ 3000 ਮੀਟਰ ਸਟੀਪਲਚੇਜ਼ ਈਵੈਂਟ ਵਿੱਚ ਖੇਡਾਂ ਦੇ ਰਿਕਾਰਡ ਦੇ ਨਾਲ ਸੋਨ ਤਮਗਾ ਜਿੱਤਿਆ।  

ਇਸਤੋਂ ਇਲਾਵਾ ਸੀਮਾ ਪੂਨੀਆ ਨੇ ਔਰਤਾਂ ਦੇ ਡਿਸਕਸ ਥਰੋਅ ਮੁਕਾਬਲੇ ਵਿੱਚ ਕਾਂਸੀ, ਮੁਰਲੀ ​​ਸ੍ਰੀਸ਼ੰਕਰ ਨੇ ਪੁਰਸ਼ਾਂ ਦੀ ਲੰਬੀ ਛਾਲ ਵਿੱਚ ਚਾਂਦੀ, ਹਰਮਿਲਨ ਬੈਂਸ ਨੇ ਔਰਤਾਂ ਦੇ 1500 ਮੀਟਰ ਮੁਕਾਬਲੇ ਵਿੱਚ ਚਾਂਦੀ, ਅਜੈ ਕੁਮਾਰ ਨੇ ਪੁਰਸ਼ਾਂ ਦੇ 1500 ਮੀਟਰ ਮੁਕਾਬਲੇ ਵਿੱਚ ਚਾਂਦੀ ਅਤੇ ਜਿਨਸਨ ਜੌਹਨਸਨ ਨੇ ਕਾਂਸੀ ਦਾ ਤਗ਼ਮਾ ਜਿੱਤਿਆ। ਮੁੱਕੇਬਾਜ਼ੀ ਵਿੱਚ ਨਿਖਤ ਜ਼ਰੀਨ ਨੇ ਔਰਤਾਂ ਦੇ 50 ਕਿਲੋਗ੍ਰਾਮ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ। 

ਇੱਥੇ ਭਾਰਤ ਅਤੇ ਚੀਨ ਵਿਚਾਲੇ ਬੈਡਮਿੰਟਨ ਪੁਰਸ਼ ਟੀਮ ਈਵੈਂਟ ਦਾ ਗੋਲਡ ਮੁਕਾਬਲਾ ਚੱਲ ਰਿਹਾ ਹੈ। ਭਾਰਤ 2-2 ਨਾਲ ਅੱਗੇ ਹੈ। ਸਿੰਗਲਜ਼ ਮੈਚ ਮਿਥੁਨ ਮੰਜੁਨਮ ਅਤੇ ਵੇਂਗ ਹਾਂਗ ਯਾਂਗ ਵਿਚਕਾਰ ਜਾਰੀ ਹੈ। ਭਾਰਤ ਨੂੰ ਸੋਨਾ ਜਿੱਤਣ ਲਈ ਇਹ ਮੈਚ ਜਿੱਤਣਾ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...