April 19, 2026, 8:09 pm
----------- Advertisement -----------
HomeNewsNational-Internationalਭਾਰਤ-ਬੰਗਲਾਦੇਸ਼ ਦੀ ਦੋਸਤੀ ਦੇ 50 ਸਾਲ ਪੂਰੇ, ਹਸੀਨਾ ਨੇ ਪ੍ਰਗਟਾਈ ਖੁਸ਼ੀ

ਭਾਰਤ-ਬੰਗਲਾਦੇਸ਼ ਦੀ ਦੋਸਤੀ ਦੇ 50 ਸਾਲ ਪੂਰੇ, ਹਸੀਨਾ ਨੇ ਪ੍ਰਗਟਾਈ ਖੁਸ਼ੀ

Published on

----------- Advertisement -----------

ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਭਾਰਤ ਨਾਲ ਦੋਸਤੀ ਦੇ 50 ਸਾਲ ਪੂਰੇ ਹੋਣ ਦੇ ਮੌਕੇ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਦੋਵਾਂ ਦੇਸ਼ਾਂ ਵਿਚਾਲੇ ਕੂਟਨੀਤਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਸ਼੍ਰੀਮਤੀ ਹਸੀਨਾ ਨੇ ਨਵੀਂ ਦਿੱਲੀ ਵਿਚ ਇੰਡੀਅਨ ਕੌਂਸਲ ਆਫ ਵਰਲਡ ਅਫੇਅਰਜ਼ ਵਿਚ ਆਯੋਜਿਤ ਦੋਸਤੀ ਦਿਵਸ ਸਮਾਰੋਹ ਦੌਰਾਨ ਪ੍ਰਸਾਰਿਤ ਇਕ ਵੀਡੀਓ ਸੰਦੇਸ਼ ਵਿਚ ਇਸ ਦਾ ਜ਼ਿਕਰ ਕੀਤਾ। ਇਹ ਸਮਾਗਮ ਦੋਹਾਂ ਗੁਆਂਢੀ ਦੇਸ਼ਾਂ ਦੇ ਸਬੰਧਾਂ ਦੀ 50ਵੀਂ ਵਰ੍ਹੇਗੰਢ ਦੇ ਮੌਕੇ ‘ਤੇ ਆਧਾਰਿਤ ਰਿਹਾ। ਉਨ੍ਹਾਂ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਾਲੇ ਆਪਸੀ ਸੰਪਰਕ ਵਧਾਉਣ ਅਤੇ ਵਪਾਰਕ ਗਤੀਵਿਧੀਆਂ ਨੂੰ ਤੇਜ਼ ਕਰਨ ‘ਤੇ ਧਿਆਨ ਦੇਣ ਦੀ ਗੱਲ ਕੀਤੀ।

ਉਨ੍ਹਾਂ ਕਿਹਾ, ‘ਅਸੀਂ ਆਪਣੇ ਰਿਸ਼ਤੇ ਨੂੰ ਮਹੱਤਵ ਦੇਣਾ ਜਾਰੀ ਰੱਖਾਂਗੇ। ਇਸ ਦੇ ਨਾਲ ਹੀ ਇਹ ਵਰ੍ਹੇਗੰਢ ਸਾਡੇ ਦੁਵੱਲੇ ਸਬੰਧਾਂ ਨੂੰ ਹੋਰ ਅੱਗੇ ਲਿਜਾਣ ਦਾ ਇਕ ਮੌਕਾ ਹੈ। ਇਹ ਬੰਗਲਾਦੇਸ਼ ਅਤੇ ਭਾਰਤ ਦਰਮਿਆਨ ਦੋਸਤੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਕੰਮ ਕਰਨ ਲਈ ਸਾਡੀਆਂ ਵਚਨਬੱਧਤਾਵਾਂ ਨੂੰ ਦੁਹਰਾਉਣ ਦਾ ਮੌਕਾ ਹੈ। ‘ ਸ਼੍ਰੀਮਤੀ ਹਸੀਨਾ ਨੇ ਦੁਹਰਾਇਆ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਰਚ 2021 ਵਿਚ ਬੰਗਲਾਦੇਸ਼ ਦੀ ਆਪਣੀ ਫੇਰੀ ਦੌਰਾਨ ਢਾਕਾ ਅਤੇ ਨਵੀਂ ਦਿੱਲੀ ਸਮੇਤ 18 ਚੁਣੇ ਹੋਏ ਸ਼ਹਿਰਾਂ ਵਿਚ ਸਾਂਝੇ ਜਸ਼ਨ ਮਨਾਉਣ ਅਤੇ 6 ਦਸੰਬਰ ਨੂੰ ਦੋਸਤੀ ਦਿਵਸ ਵਜੋਂ ਮਾਨਤਾ ਦੇਣ ਲਈ ਸਹਿਮਤੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਆਉਣ ਵਾਲੇ ਦਹਾਕਿਆਂ ਦੌਰਾਨ ਦੋਵਾਂ ਦੇਸ਼ਾਂ ਦੇ ਲੋਕ ਮਿਲ ਕੇ ਆਪਣੀ ਸੋਚ ਅਤੇ ਵਿਚਾਰਾਂ ਨੂੰ ਹਕੀਕਤ ਵਿਚ ਬਦਲਦੇ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...

ਇਟਲੀ ਦੇ ਬਰਗਾਮੋ ’ਚ ਗੁਰਦੁਆਰੇ ਬਾਹਰ ਦੋ ਸਿੱਖਾਂ ਦਾ ਕਤਲ, ਇਲਾਕੇ ’ਚ ਸਹਿਮ

Bergamo ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਗੁਰਦੁਆਰਾ ਸਾਹਿਬ ਦੇ ਬਾਹਰ ਦੋ...

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ਦਾ ਕਾਇਆ-ਕਲਪ ਲਗਾਤਾਰ ਜਾਰੀ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ, 18 ਅਪ੍ਰੈਲ:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ...

ਕੇਂਦਰੀ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਫੈਸਲਾ, DA ’ਚ ਵਾਧਾ ਮਨਜ਼ੂਰ

ਪ੍ਰਧਾਨ ਮੰਤਰੀ Narendra Modi ਦੀ ਅਗਵਾਈ ਹੇਠ ਹੋਈ ਕੇਂਦਰੀ ਕੈਬਨਿਟ ਮੀਟਿੰਗ ਵਿੱਚ ਸਰਕਾਰੀ ਕਰਮਚਾਰੀਆਂ...

ਟਰੰਪ ਦੀ ਇਰਾਨ ਨੂੰ ਸਖ਼ਤ ਚੇਤਾਵਨੀ, ਸਮਝੌਤੇ ਲਈ ਅੰਤਿਮ ਮੌਕਾ

ਅਮਰੀਕਾ ਅਤੇ ਇਰਾਨ ਵਿਚਕਾਰ ਤਣਾਅ ਇੱਕ ਵਾਰ ਫਿਰ ਚਰਮ ’ਤੇ ਪਹੁੰਚਦਾ ਦਿਖਾਈ ਦੇ ਰਿਹਾ...

9 ਹਜ਼ਾਰ ਪੰਜਾਬੀਆਂ ’ਤੇ ਡਿਪੋਰਟੇਸ਼ਨ ਦਾ ਖ਼ਤਰਾ

ਕੈਨੇਡਾ ਵਿੱਚ ਇਮੀਗ੍ਰੇਸ਼ਨ ਨਿਯਮਾਂ ਵਿੱਚ ਹੋਏ ਵੱਡੇ ਬਦਲਾਅ ਨੇ ਪੰਜਾਬੀ ਵਿਦਿਆਰਥੀਆਂ ਲਈ ਚਿੰਤਾ ਵਧਾ...

ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ

*ਚੰਡੀਗੜ੍ਹ, 17 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ...