October 8, 2026, 5:56 am
----------- Advertisement -----------
HomeNewsNational-Internationalਨਿੱਝਰ ਮਾਮਲੇ 'ਚ ਹੋਰ ਸਖ਼ਤ ਹੋਇਆ ਭਾਰਤ, ਕੈਨੇਡਾ ਤੋਂ 41 ਕੂਟਨੀਤਕ ਵਾਪਸ...

ਨਿੱਝਰ ਮਾਮਲੇ ‘ਚ ਹੋਰ ਸਖ਼ਤ ਹੋਇਆ ਭਾਰਤ, ਕੈਨੇਡਾ ਤੋਂ 41 ਕੂਟਨੀਤਕ ਵਾਪਸ ਬੁਲਾਉਣ ਦਾ ਲਿਆ ਫੈਸਲਾ

Published on

----------- Advertisement -----------

ਨਵੀਂ ਦਿੱਲੀ (ਬਲਜੀਤ ਮਰਵਾਹਾ): ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਕੂਟਨੀਤਕ ਵਿਵਾਦ ਦਰਮਿਆਨ ਵੱਡੀ ਖਬਰ ਆਈ ਹੈ। ਭਾਰਤ ਨੇ ਸਖ਼ਤ ਰੁਖ਼ ਅਪਣਾਉਂਦੇ ਹੋਏ ਕੈਨੇਡਾ ਨੂੰ ਆਪਣੇ 41 ਕੂਟਨੀਤਕਾਂ ਨੂੰ ਵਾਪਸ ਬੁਲਾਉਣ ਲਈ ਕਿਹਾ ਹੈ। ਮੰਗਲਵਾਰ ਨੂੰ ਇਹ ਰਿਪੋਰਟ ਸਾਹਮਣੇ ਰਿਪੋਰਟ ਆਈ ਕਿ ਭਾਰਤ ਨੇ ਕੈਨੇਡਾ ਨੂੰ 10 ਅਕਤੂਬਰ ਤਕ 41 ਡਿਪਲੋਮੈਟਸ ਵਾਪਸ ਬੁਲਾਉਣ ਲਈ ਕਿਹਾ ਹੈ।
ਪਿਛਲੇ ਹਫਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਕ ਬਿਆਨ ਦੇ ਕੇ ਭਾਰਤ ਸਰਕਾਰ ‘ਤੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ‘ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਸੀ। ਹਾਲਾਂਕਿ, ਭਾਰਤ ਨੇ ਇਨ੍ਹਾਂ ਦਾਅਵਿਆਂ ਨੂੰ ਬੇਤੁਕਾ ਤੇ ਪ੍ਰੇਰਿਤ ਦੱਸਦਿਆਂ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ।
ਭਾਰਤ ‘ਚ ਕੈਨੇਡਾ ਦੇ 62 ਡਿਪਲੋਮੈਟ
ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਖਬਰ ਆਈ ਹੈ ਕਿ ਭਾਰਤ ਨੇ ਕੈਨੇਡੀਅਨ ਡਿਪਲੋਮੈਟਸ ਦੀ ਡਿਪਲੋਮੈਟਿਕ ਛੋਟ ਨੂੰ ਰੱਦ ਕਰਨ ਦੀ ਧਮਕੀ ਦਿੱਤੀ ਹੈ ਜਿਨ੍ਹਾਂ ਨੂੰ 10 ਅਕਤੂਬਰ ਤੋਂ ਬਾਅਦ ਦੇਸ਼ ਛੱਡਣ ਲਈ ਕਿਹਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤ ‘ਚ ਕੈਨੇਡਾ ਦੇ 62 ਡਿਪਲੋਮੈਟ ਮੌਜੂਦ ਹਨ। ਭਾਰਤ ਨੇ ਕਿਹਾ ਹੈ ਕਿ ਕੈਨੇਡੀਅਨ ਡਿਪਲੋਮੈਟਸ ਦੀ ਕੁੱਲ ਗਿਣਤੀ ਘਟਾ ਕੇ 41 ਕਰ ਦਿੱਤੀ ਜਾਵੇ।
ਕੈਨੇਡਾ ਨੇ ਨਵੀਂ ਦਿੱਲੀ ਨੂੰ ਨਿਰਾਸ਼ ਕੀਤਾ : ਜੈਸ਼ੰਕਰ
ਹਾਲਾਂਕਿ ਭਾਰਤ ਅਤੇ ਕੈਨੇਡਾ ਦੇ ਵਿਦੇਸ਼ ਮੰਤਰਾਲਿਆਂ ਨੇ ਇਸ ਮਾਮਲੇ ‘ਤੇ ਅਜੇ ਤਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਭਾਰਤ ਦੇ ਵਿਦੇਸ਼ ਮੰਤਰੀ ਐਸ ਜੈ ਸ਼ੰਕਰ ਨੇ ਕਿਹਾ ਕਿ ਕੈਨੇਡਾ ਨੇ ਸਭ ਤੋਂ ਪਹਿਲਾਂ ਭਾਰਤੀ ਡਿਪਲੋਮੈਟਸ ਖਿਲਾਫ਼ ਹਿੰਸਾ ਤੇ ਧਮਕੀ ਦਾ ਮਾਹੌਲ ਬਣਾਇਆ। ਉਨ੍ਹਾਂ ਕਿਹਾ ਕਿ ਕੈਨੇਡਾ ‘ਚ ਸਿੱਖ ਵੱਖਵਾਦੀ ਸਮੂਹਾਂ ਦੀ ਮੌਜੂਦਗੀ ਨੇ ਨਵੀਂ ਦਿੱਲੀ ਨੂੰ ਨਿਰਾਸ਼ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...