August 17, 2026, 4:38 am
----------- Advertisement -----------
HomeNewsAutomobilesਆਰਥਿਕ ਸੰਕਟ ਨਾਲ ਜੂਝ ਰਹੇ ਸ਼੍ਰੀਲੰਕਾ ਲਈ ਭਾਰਤ ਨੇ ਭੇਜਿਆ 76 ਹਜ਼ਾਰ...

ਆਰਥਿਕ ਸੰਕਟ ਨਾਲ ਜੂਝ ਰਹੇ ਸ਼੍ਰੀਲੰਕਾ ਲਈ ਭਾਰਤ ਨੇ ਭੇਜਿਆ 76 ਹਜ਼ਾਰ ਟਨ ਡੀਜ਼ਲ-ਪੈਟਰੋਲ

Published on

----------- Advertisement -----------

ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਸ਼੍ਰੀਲੰਕਾ ਨੂੰ ਭਾਰਤ ਲਗਾਤਾਰ ਮਦਦ ਪ੍ਰਦਾਨ ਕਰ ਰਿਹਾ ਹੈ। ਭਾਰਤ ਨੇ ਈਂਧਨ ਸੰਕਟ ਨਾਲ ਨਜਿੱਠਣ ਲਈ ਸ਼੍ਰੀਲੰਕਾ ਨੂੰ ਦੂਜੀ ਵਾਰ ਡੀਜ਼ਲ ਅਤੇ ਪੈਟਰੋਲ ਦੀ ਸਪਲਾਈ ਭੇਜ ਕੇ ਮਦਦ ਕੀਤੀ ਹੈ। ਮੰਗਲਵਾਰ ਅਤੇ ਬੁੱਧਵਾਰ ਨੂੰ ਭਾਰਤ ਤੋਂ 36 ਹਜ਼ਾਰ ਮੀਟ੍ਰਿਕ ਟਨ ਪੈਟਰੋਲ ਅਤੇ 40 ਹਜ਼ਾਰ ਮੀਟ੍ਰਿਕ ਟਨ ਡੀਜ਼ਲ ਸ਼੍ਰੀਲੰਕਾ ਪਹੁੰਚਿਆ। ਇਸ ਤੋਂ ਪਹਿਲਾ ਭਾਰਤ ਸ਼੍ਰੀਲੰਕਾ ਨੂੰ 2.70 ਲੱਖ ਮੀਟ੍ਰਿਕ ਟਨ ਈਂਧਨ ਭੇਜ ਚੁੱਕਾ ਹੈ।
ਭਾਰਤ ਨੇ ਸ਼੍ਰੀਲੰਕਾ ਦੀ ਡੁੱਬਦੀ ਅਰਥਵਿਵਸਥਾ ਨਾਲ ਨਜਿੱਠਣ ਲਈ 1 ਬਿਲੀਅਨ ਡਾਲਰ ਦੇ ਕਰਜ਼ੇ ਦਾ ਵੀ ਐਲਾਨ ਕੀਤਾ ਹੈ। ਇਸ ਦੌਰਾਨ ਗੋਟਾਬਾਯਾ ਸਰਕਾਰ ਨੂੰ ਲਗਾਤਾਰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੁੱਧਵਾਰ ਨੂੰ ਸ਼੍ਰੀਲੰਕਾ ‘ਚ ਯੂਨੀਵਰਸਿਟੀ ਦੇ ਪ੍ਰੋਫੈਸਰਾਂ ਨੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ।
ਸ੍ਰੀਲੰਕਾ ਵਿੱਚ ਜ਼ਰੂਰੀ ਦਵਾਈਆਂ ਦੀ ਵੀ ਘਾਟ ਹੈ। ਇਸ ਦੇ ਮੱਦੇਨਜ਼ਰ ਭਾਰਤ ਨੇ ਗੁਆਂਢੀ ਦੇਸ਼ ਨੂੰ ਜ਼ਰੂਰੀ ਦਵਾਈਆਂ ਭੇਜੀਆਂ ਹਨ। ਨੈਸ਼ਨਲ ਆਈ ਹਸਪਤਾਲ ਕੋਲੰਬੋ ਦੇ ਡਾਇਰੈਕਟਰ ਨੇ ਕਿਹਾ ਕਿ ਸਾਡੀਆਂ ਜ਼ਿਆਦਾਤਰ ਦਵਾਈਆਂ LOC (ਲਾਈਨ ਆਫ਼ ਕ੍ਰੈਡਿਟ) ਦੇ ਤਹਿਤ ਭਾਰਤ ਤੋਂ ਆ ਰਹੀਆਂ ਹਨ, ਇਹ ਸਾਡੇ ਲਈ ਵੱਡੀ ਮਦਦ ਹੈ।
ਦੱਸ ਦਈਏ ਕਿ ਸ਼੍ਰੀਲੰਕਾ ‘ਚ ਆਰਥਿਕ ਸੰਕਟ ਅਤੇ ਇਸ ਨਾਲ ਫੈਲੀ ਹਿੰਸਾ ਦੇ ਵਿਚਕਾਰ ਸਰਕਾਰ ਨੇ ਵੱਡਾ ਬਿਆਨ ਦਿੱਤਾ ਹੈ। ਸ੍ਰੀਲੰਕਾ ਸਰਕਾਰ ਨੇ ਹੈ ਕਿ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਕਿਸੇ ਵੀ ਹਾਲਤ ਵਿੱਚ ਅਸਤੀਫਾ ਨਹੀਂ ਦੇਣਗੇ। ਦਰਅਸਲ, ਗੋਟਾਬਾਯਾ ਰਾਜਪਕਸ਼ੇ ਨੇ ਬੁੱਧਵਾਰ ਨੂੰ ਦੇਸ਼ ਤੋਂ ਐਮਰਜੈਂਸੀ ਵਾਪਸ ਲੈ ਲਈ ਸੀ। ਵਿਰੋਧੀ ਧਿਰ ਲਗਾਤਾਰ ਉਨ੍ਹਾਂ ਦੇ ਅਸਤੀਫੇ ਦੀ ਮੰਗ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...