October 8, 2026, 6:59 am
----------- Advertisement -----------
HomeNewsBreaking Newsਏਸ਼ਿਆਈ ਖੇਡਾਂ 'ਚ ਅੱਜ ਭਾਰਤ ਨੇ 3 ਸੋਨੇ ਸਮੇਤ ਜਿੱਤੇ 5 ਤਗਮੇ,...

ਏਸ਼ਿਆਈ ਖੇਡਾਂ ‘ਚ ਅੱਜ ਭਾਰਤ ਨੇ 3 ਸੋਨੇ ਸਮੇਤ ਜਿੱਤੇ 5 ਤਗਮੇ, ਭਾਰਤ ਨੇ ਏਸ਼ਿਆਈ ਖੇਡਾਂ ‘ਚ ਪਹਿਲੀ ਵਾਰ ਜਿੱਤੇ 100 ਤਗਮੇ

Published on

----------- Advertisement -----------
  • ਭਾਰਤ ਨੇ ਏਸ਼ਿਆਈ ਖੇਡਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਜਿੱਤੇ 100 ਤਗਮੇ,
  • ਖੇਡਾਂ ਦੇ 14ਵੇਂ ਦਿਨ ਭਾਰਤ ਨੂੰ ਤੀਰਅੰਦਾਜ਼ੀ ਕੰਪਾਊਂਡ ਵਿੱਚ ਮਿਲੇ ਚਾਰ ਤਗ਼ਮੇ,
  • ਇਨ੍ਹਾਂ ‘ਚ 2 ਸੋਨੇ, ਇਕ ਚਾਂਦੀ ਅਤੇ ਇਕ ਕਾਂਸੀ ਦਾ ਤਗਮਾ ਸ਼ਾਮਲ ਹੈ,
  • ਮਹਿਲਾ ਕਬੱਡੀ ਟੀਮ ਨੇ ਫਾਈਨਲ ਵਿੱਚ ਚੀਨੀ ਤਾਈਪੇ ਨੂੰ ਹਰਾ ਜਿੱਤਿਆ ਸੋਨ ਤਗਮਾ

ਨਵੀਂ ਦਿੱਲੀ, 7 ਅਕਤੂਬਰ 2023 – ਏਸ਼ਿਆਈ ਖੇਡਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਭਾਰਤ ਨੇ 100 ਤਗਮੇ ਜਿੱਤੇ ਹਨ। ਭਾਰਤੀ ਮਹਿਲਾ ਕਬੱਡੀ ਟੀਮ ਨੇ ਫਾਈਨਲ ਵਿੱਚ ਚੀਨੀ ਤਾਈਪੇ ਨੂੰ 26-25 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ ਅਤੇ ਭਾਰਤ ਲਈ 100ਵਾਂ ਤਗ਼ਮਾ ਜਿੱਤਿਆ। ਇਸ ਨਾਲ ਭਾਰਤ ਨੇ ਹੁਣ 25 ਸੋਨ ਤਗਮੇ ਜਿੱਤ ਲਏ ਹਨ।

ਏਸ਼ਿਆਈ ਖੇਡਾਂ ਦੇ 14ਵੇਂ ਦਿਨ ਭਾਰਤ ਨੂੰ ਤੀਰਅੰਦਾਜ਼ੀ ਕੰਪਾਊਂਡ ਵਿੱਚ ਚਾਰ ਤਗ਼ਮੇ ਮਿਲੇ ਹਨ। ਇਨ੍ਹਾਂ ‘ਚ 2 ਸੋਨਾ, ਇਕ ਚਾਂਦੀ ਅਤੇ ਇਕ ਕਾਂਸੀ ਦਾ ਤਗਮਾ ਸ਼ਾਮਲ ਹੈ। ਦਿਨ ਦੀ ਸ਼ੁਰੂਆਤ ਤੀਰਅੰਦਾਜ਼ੀ ਦੇ ਕੰਪਾਊਂਡ ਵਿਅਕਤੀਗਤ ਮਹਿਲਾ ਈਵੈਂਟ ਵਿੱਚ ਦੋ ਤਗਮਿਆਂ ਨਾਲ ਹੋਈ। ਸ਼ਨੀਵਾਰ ਨੂੰ ਅਦਿਤੀ ਗੋਪੀਚੰਦ ਸਵਾਮੀ ਨੇ ਕੰਪਾਊਂਡ ਵਿਅਕਤੀਗਤ ਮਹਿਲਾ ਤੀਰਅੰਦਾਜ਼ੀ ਵਿੱਚ ਭਾਰਤ ਨੂੰ ਪਹਿਲਾ ਤਮਗਾ ਦਿਵਾਇਆ। ਅਦਿਤੀ ਨੇ ਕਾਂਸੀ ਦੇ ਤਗਮੇ ਲਈ ਮੈਚ ਵਿੱਚ ਇੰਡੋਨੇਸ਼ੀਆ ਦੀ ਰਤੀਹ ਫਾਦਲੀ ਨੂੰ 146-140 ਨਾਲ ਹਰਾਇਆ।

ਇਸ ਦੇ ਨਾਲ ਹੀ ਭਾਰਤ ਨੂੰ ਇਸੇ ਈਵੈਂਟ ਵਿੱਚ ਦੂਜਾ ਤਮਗਾ ਵੀ ਮਿਲਿਆ। ਭਾਰਤ ਦੀ ਜੋਤੀ ਸੁਰੇਖਾ ਵੇਨਮ ਨੇ ਸੋਨ ਤਗਮਾ ਜਿੱਤਿਆ। ਉਸ ਨੇ ਸੋਨੇ ਦੇ ਮੁਕਾਬਲੇ ‘ਚ ਦੱਖਣੀ ਕੋਰੀਆ ਦੀ ਸੋ ਚਾਵੋਨ ਨੂੰ 149-145 ਨਾਲ ਹਰਾਇਆ। ਚਵੋਨ ਨੂੰ ਚਾਂਦੀ ਨਾਲ ਸੰਤੁਸ਼ਟ ਹੋਣਾ ਪਿਆ।

ਮਹਿਲਾਵਾਂ ਤੋਂ ਬਾਅਦ ਪੁਰਸ਼ਾਂ ਦੇ ਮੁਕਾਬਲੇ ਵਿੱਚ ਭਾਰਤ ਨੂੰ ਸੋਨ ਅਤੇ ਚਾਂਦੀ ਦੇ ਤਗਮੇ ਮਿਲੇ। ਓਜਸ ਪ੍ਰਵੀਨ ਨੇ ਸੋਨੇ ਦੇ ਮੁਕਾਬਲੇ ਵਿੱਚ ਹਮਵਤਨ ਅਭਿਸ਼ੇਕ ਵਰਮਾ ਨੂੰ 149-147 ਨਾਲ ਹਰਾਇਆ। ਅਭਿਸ਼ੇਕ ਨੂੰ ਚਾਂਦੀ ਨਾਲ ਹੀ ਸੰਤੁਸ਼ਟ ਹੋਣਾ ਪਿਆ। ਇਸ ਨਾਲ ਭਾਰਤ ਨੇ 99 ਤਗਮੇ ਜਿੱਤੇ ਹਨ। ਇਨ੍ਹਾਂ ਵਿੱਚ 24 ਸੋਨਾ ਵੀ ਸ਼ਾਮਲ ਹੈ। ਗੁਆਂਗਜ਼ੂ ਵਿੱਚ ਏਸ਼ੀਆਈ ਖੇਡਾਂ ਚੱਲ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...