September 25, 2026, 6:08 am
----------- Advertisement -----------
HomeNewsBreaking Newsਗਗਨਯਾਨ ਮਿਸ਼ਨ ਤੋਂ ਪਹਿਲਾਂ ਹੀ ਇੱਕ ਭਾਰਤੀ ਗਗਨਯਾਤਰੀ ਜਾਵੇਗਾ ਪੁਲਾੜ; ਕੇਂਦਰੀ ਮੰਤਰੀ...

ਗਗਨਯਾਨ ਮਿਸ਼ਨ ਤੋਂ ਪਹਿਲਾਂ ਹੀ ਇੱਕ ਭਾਰਤੀ ਗਗਨਯਾਤਰੀ ਜਾਵੇਗਾ ਪੁਲਾੜ; ਕੇਂਦਰੀ ਮੰਤਰੀ ਨੇ ਕੀਤਾ ਖੁਲਾਸਾ

Published on

----------- Advertisement -----------

ਭਾਰਤ ਦੇ ਗਗਨਯਾਨ ਮਿਸ਼ਨ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਜਾਣਕਾਰੀ ਦਿਤੀ ਕਿ ਗਗਨਯਾਨ ਮਿਸ਼ਨ ਦੇ ਚਾਰ ਪੁਲਾੜ ਯਾਤਰੀਆਂ ਵਿੱਚੋਂ ਇੱਕ ਗਗਨਯਾਤਰੀ ਨੂੰ ਅਗਸਤ ਵਿੱਚ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ਆਈਐਸਐਸ) ਭੇਜਿਆ ਜਾਵੇਗਾ। ਭਾਰਤੀ ਪੁਲਾੜ ਏਜੰਸੀ ਇਸਰੋ ਅਤੇ ਅਮਰੀਕਾ ਦੀ ਪੁਲਾੜ ਏਜੰਸੀ ਨਾਸਾ ਮਿਲ ਕੇ ਅਗਸਤ ਵਿੱਚ ਭਾਰਤ ਦੀ ਗਗਨਯਾਤਰੀ ਨੂੰ ਆਈਐਸਐਸ ਲਈ ਭੇਜਣਗੇ।
ਦੱਸ ਦਈਏ ਕਿ ਵੀਰਵਾਰ ਨੂੰ ਟੀਐਮਸੀ ਸੰਸਦ ਸੌਗਾਤਾ ਰਾਏ ਨੇ ਸੰਸਦ ਵਿੱਚ ਇੱਕ ਸਵਾਲ ਪੁੱਛਿਆ ਸੀ, ਜਿਸ ਵਿੱਚ ਸੌਗਾਤਾ ਰਾਏ ਨੇ ਲੋਕ ਸਭਾ ਵਿੱਚ ਗਗਨਯਾਨ ਮਿਸ਼ਨ ਬਾਰੇ ਜਾਣਕਾਰੀ ਮੰਗੀ ਸੀ। ਇਸ ਸਵਾਲ ਦੇ ਜਵਾਬ ਵਿੱਚ ਕੇਂਦਰੀ ਵਿਗਿਆਨ ਅਤੇ ਤਕਨਾਲੋਜੀ ਰਾਜ ਮੰਤਰੀ (ਸੁਤੰਤਰ ਚਾਰਜ) ਜਿਤੇਂਦਰ ਸਿੰਘ ਨੇ ਕਿਹਾ ਕਿ ਗਗਨਯਾਨ ਮਿਸ਼ਨ ਦੇ ਚਾਲਕ ਦਲ ਦੇ ਇੱਕ ਮੈਂਬਰ ਨੂੰ ਇਸਰੋ ਅਤੇ ਨਾਸਾ ਦੇ ਸਾਂਝੇ ਅਭਿਆਸ ਦੇ ਹਿੱਸੇ ਵਜੋਂ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਭੇਜਿਆ ਜਾਵੇਗਾ।
ISRO-NASA ਅਤੇ AXIOM ਦਾ ਸਾਂਝਾ ਮਿਸ਼ਨ ਅਗਸਤ ‘ਚ ਲਾਂਚ ਕੀਤਾ ਜਾ ਸਕਦਾ ਹੈ। ਗਗਨਯਾਤਰੀ ਅਮਰੀਕਾ ਦੇ ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਪੁਲਾੜ ਲਈ ਉਡਾਣ ਭਰੇਗਾ।
ਕੇਂਦਰੀ ਮੰਤਰੀ ਨੇ ਇਹ ਵੀ ਕਿਹਾ ਕਿ ਗਗਨਯਾਨ ਮਿਸ਼ਨ ਤਹਿਤ ਪੁਲਾੜ ਵਿੱਚ ਜਾਣ ਵਾਲੇ ਚਾਰ ਪੁਲਾੜ ਯਾਤਰੀ ਬੰਗਲੌਰ ਵਿੱਚ ਇਸਰੋ ਦੀ ਪੁਲਾੜ ਯਾਤਰੀ ਸਿਖਲਾਈ ਸਹੂਲਤ ਵਿੱਚ ਸਿਖਲਾਈ ਲੈ ਰਹੇ ਹਨ ਅਤੇ ਉਨ੍ਹਾਂ ਨੇ ਸਿਖਲਾਈ ਦੇ ਤਿੰਨ ਵਿੱਚੋਂ ਦੋ ਸਮੈਸਟਰ ਪੂਰੇ ਕਰ ਲਏ ਹਨ। ਗਗਨਯਾਨ ਮਿਸ਼ਨ ਅਗਲੇ ਸਾਲ ਲਾਂਚ ਕੀਤਾ ਜਾ ਸਕਦਾ ਹੈ। ਸਾਰੇ ਚਾਰ ਗਗਨਯਾਤਰੀ ਭਾਰਤੀ ਹਵਾਈ ਸੈਨਾ ਦੇ ਚੋਟੀ ਦੇ ਪਾਇਲਟ ਹਨ, ਜਿਨ੍ਹਾਂ ਵਿੱਚ ਗਰੁੱਪ ਕੈਪਟਨ ਬਾਲਕ੍ਰਿਸ਼ਨਨ ਨਾਇਰ, ਅਜੀਤ ਕ੍ਰਿਸ਼ਨਨ, ਅੰਗਦ ਪ੍ਰਤਾਪ ਅਤੇ ਵਿੰਗ ਕਮਾਂਡਰ ਸ਼ੁਭਾਂਸ਼ੂ ਸ਼ੁਕਲਾ ਸ਼ਾਮਲ ਹਨ। ਹੁਣ ਇਨ੍ਹਾਂ ਚਾਰਾਂ ਵਿੱਚੋਂ ਇੱਕ ਗਗਨਯਾਤਰੀ ਨੂੰ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਭੇਜਣ ਲਈ ਚੁਣਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...