September 10, 2026, 8:30 pm
----------- Advertisement -----------
HomeNewsBreaking Newsਯੂਕਰੇਨ 'ਚ ਫਸੇ ਭਾਰਤੀ ਵਿਦਿਆਰਥੀ ਚਾਰ ਦੇਸ਼ਾਂ ਰਾਹੀਂ ਪਰਤ ਸਕਦੇ ਨੇ ਘਰ,...

ਯੂਕਰੇਨ ‘ਚ ਫਸੇ ਭਾਰਤੀ ਵਿਦਿਆਰਥੀ ਚਾਰ ਦੇਸ਼ਾਂ ਰਾਹੀਂ ਪਰਤ ਸਕਦੇ ਨੇ ਘਰ, ਪਰ ਪੈਸੇ ਖਤਮ

Published on

----------- Advertisement -----------

ਨਵੀਂ ਦਿੱਲੀ, 26 ਫਰਵਰੀ 2022 – ਰੂਸ ਅਤੇ ਯੂਕਰੇਨ ਵਿਚਾਲੇ ਜੰਗ ਦੇ ਦੂਜੇ ਦਿਨ ਕਈ ਭਾਰਤੀ ਵਿਦਿਆਰਥੀ ਸਰਹੱਦ ਤੋਂ ਕੁਝ ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਸੁਮੀ ਸ਼ਹਿਰ ਦੀ ਸਟੇਟ ਮੈਡੀਕਲ ਯੂਨੀਵਰਸਿਟੀ ‘ਚ ਫਸੇ ਹੋਏ ਹਨ।

ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਹ ਯੂਕਰੇਨ ਦੀ ਸਰਹੱਦ ਨਾਲ ਲੱਗਦੇ ਰੋਮਾਨੀਆ, ਹੰਗਰੀ, ਪੋਲੈਂਡ ਅਤੇ ਸਲੋਵਾਕੀਆ ਦੇਸ਼ਾਂ ਵਿਚ ਜਾ ਕੇ ਘਰ ਲਈ ਰਵਾਨਾ ਹੋ ਸਕਦੇ ਹਨ। ਪਰ ਹੁਣ ਉਨ੍ਹਾਂ ਕੋਲ ਕੋਈ ਪੈਸਾ ਨਹੀਂ ਬਚਿਆ ਹੈ। ਟਰਾਂਸਪੋਰਟਰ ਕਾਲਾਬਾਜ਼ਾਰੀ ਕਰ ਰਹੇ ਹਨ। ਬੈਂਕ ਬੰਦ ਹਨ, ਅਤੇ ਹਰ ਕੋਈ ਸਿਰਫ਼ ਸਹੂਲਤ ਲਈ ਅਮਰੀਕੀ ਡਾਲਰਾਂ ਦੀ ਮੰਗ ਕਰ ਰਿਹਾ ਹੈ, ਅਤੇ ਉਹਨਾਂ ਕੋਲ ਇਹ ਨਹੀਂ ਹੈ। ਵਿਦਿਆਰਥੀਆਂ ਨੇ ਅਪੀਲ ਕੀਤੀ ਹੈ ਕਿ ਹੁਣ ਭਾਰਤ ਸਰਕਾਰ ਆਪਣੇ ਪੱਧਰ ’ਤੇ ਉਨ੍ਹਾਂ ਨੂੰ ਇੱਥੋਂ ਬਾਹਰ ਕੱਢੇ।

ਵਿਦਿਆਰਥੀਆਂ ਨੇ ਦੱਸਿਆ ਕਿ ਜੰਗ ਦੇ ਪਹਿਲੇ ਦਿਨ ਸੁਮੀ ਸ਼ਹਿਰ ‘ਚ ਗੋਲੀਬਾਰੀ ਦਾ ਮਾਹੌਲ ਸੀ। ਹੁਣ ਇੱਥੇ ਸਥਿਤੀ ਸਥਿਰ ਹੈ। ਰੂਸੀ ਫੌਜ ਦਾ ਪੂਰਾ ਧਿਆਨ ਹੁਣ ਯੂਕਰੇਨ ਦੀ ਰਾਜਧਾਨੀ ਕੀਵ ‘ਤੇ ਹੈ। ਉਹਨਾਂ ਇਹ ਵੀ ਦੱਸਿਆ ਕੇ ਹਾਲਾਂਕਿ ਫੌਜ ਪਹਿਲੇ ਦਿਨ ਤੋਂ ਕਿਸੇ ਵੀ ਆਮ ਨਾਗਰਿਕ ਨੂੰ ਕੁਝ ਨਹੀਂ ਕਹਿ ਰਹੀ ਹੈ। ਕੋਈ ਵੀ ਆਮ ਨਾਗਰਿਕ ਵੀ ਦੇਸ਼ ਦੀਆਂ ਸਰਹੱਦਾਂ ਪਾਰ ਕਰ ਸਕਦਾ ਹੈ। ਬਸ਼ਰਤੇ ਉਹ ਖੁਦ ਟਰਾਂਸਪੋਰਟ ਦਾ ਖਰਚਾ ਚੁੱਕ ਸਕੇ। ਟਰਾਂਸਪੋਰਟਰ ਹਰ ਦੋ ਕਿਲੋਮੀਟਰ ਲਈ 200 ਤੋਂ 250 ਅਮਰੀਕੀ ਡਾਲਰ ਦੀ ਮੰਗ ਕਰ ਰਹੇ ਹਨ। ਯੂਕਰੇਨ ਦੀ ਮੁਦਰਾ ਦੀ ਹੁਣ ਕੋਈ ਜ਼ਿਆਦਾ ਕੀਮਤ ਨਹੀਂ ਰਹੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...