September 26, 2026, 3:33 am
----------- Advertisement -----------
HomeNewsBreaking Newsਕੈਨੇਡਾ 'ਚ ਭਾਰਤੀ ਵਿਦਿਆਰਥੀ ਦੀ ਮੌਤ, ਕਾਰ 'ਚੋਂ ਬਰਾਮਦ ਹੋਈ ਲਾਸ਼

ਕੈਨੇਡਾ ‘ਚ ਭਾਰਤੀ ਵਿਦਿਆਰਥੀ ਦੀ ਮੌਤ, ਕਾਰ ‘ਚੋਂ ਬਰਾਮਦ ਹੋਈ ਲਾਸ਼

Published on

----------- Advertisement -----------


ਕੈਨੇਡਾ ਦੇ ਵੈਨਕੂਵਰ ਵਿੱਚ 24 ਸਾਲਾ ਭਾਰਤੀ ਵਿਦਿਆਰਥੀ ਚਿਰਾਗ ਅੰਤਿਲ ਦੀ ਮੌਤ ਹੋ ਗਈ। ਵੈਨਕੂਵਰ ਪੁਲਿਸ ਨੇ ਦੱਸਿਆ ਕਿ ਚਿਰਾਗ ਦੇ ਗੁਆਂਢੀਆਂ ਨੇ ਗੋਲੀਆਂ ਚੱਲਣ ਦੀ ਆਵਾਜ਼ ਸੁਣੀ ਸੀ। ਇਸ ਤੋਂ ਬਾਅਦ ਪੁਲਿਸ ਨੇ ਉਸ ਦੀ ਕਾਰ ‘ਚੋਂ ਲਾਸ਼ ਬਰਾਮਦ ਕੀਤੀ ਹੈ।

ਫਿਲਹਾਲ ਇਸ ਮਾਮਲੇ ‘ਚ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਚਿਰਾਗ ਦਾ ਪਰਿਵਾਰ ਹਰਿਆਣਾ ਦੇ ਸੋਨੀਪਤ ਦਾ ਰਹਿਣ ਵਾਲਾ ਹੈ। ਉਸ ਦੇ ਪਰਿਵਾਰਕ ਮੈਂਬਰ ਉਸ ਦੀ ਦੇਹ ਨੂੰ ਭਾਰਤ ਲਿਜਾਣ ਲਈ ਕਲਾਊਡ ਫੰਡਿੰਗ ਰਾਹੀਂ ਪੈਸੇ ਇਕੱਠੇ ਕਰ ਰਹੇ ਹਨ। ਉਨ੍ਹਾਂ ਨੇ ਕੈਨੇਡਾ ਸਰਕਾਰ ਨੂੰ ਚਿਰਾਗ ਦੀ ਲਾਸ਼ ਭਾਰਤ ਭੇਜਣ ਲਈ ਮਦਦ ਦੀ ਅਪੀਲ ਕੀਤੀ ਹੈ।

ਦੱਸ ਦਈਏ ਕਿ ਚਿਰਾਗ 2 ਸਾਲ ਪਹਿਲਾਂ ਸਤੰਬਰ 2022 ਵਿੱਚ ਪੜ੍ਹਾਈ ਲਈ ਕੈਨੇਡਾ ਗਿਆ ਸੀ। ਉਸਨੇ ਹਾਲ ਹੀ ਵਿੱਚ ਇੱਕ ਕੈਨੇਡੀਅਨ ਯੂਨੀਵਰਸਿਟੀ ਤੋਂ ਆਪਣੀ ਐਮਬੀਏ ਕੀਤੀ ਸੀ। ਇਸ ਤੋਂ ਬਾਅਦ ਉਸ ਨੂੰ ਵਰਕ ਪਰਮਿਟ ਮਿਲ ਗਿਆ। ਚਿਰਾਗ ਦੇ ਰੂਮਮੇਟ ਨੇ ਉਸਦੇ ਪਰਿਵਾਰ ਨੂੰ ਉਸਦੇ ਪੁੱਤਰ ਦੀ ਮੌਤ ਦੀ ਸੂਚਨਾ ਦਿੱਤੀ।

ਜਾਣਕਾਰੀ ਦਿੰਦਿਆਂ ਰੂਮਮੇਟ ਨੇ ਦੱਸਿਆ, “ਚਿਰਾਗ ਆਪਣੀ 14 ਘੰਟੇ ਦੀ ਸ਼ਿਫਟ ਪੂਰੀ ਕਰਕੇ ਦਫਤਰ ਤੋਂ ਘਰ ਪਰਤਿਆ ਸੀ। ਇਸ ਤੋਂ ਬਾਅਦ ਉਸ ਨੇ ਰਾਤ ਦਾ ਖਾਣਾ ਖਾਧਾ ਅਤੇ ਸੈਰ ਕਰਨ ਲਈ ਨਿਕਲ ਗਿਆ। ਜਿਵੇਂ ਹੀ ਉਹ ਆਪਣੀ ਕਾਰ ਵਿੱਚ ਬੈਠਾ ਤਾਂ ਕਿਸੇ ਨੇ ਉਸ ਨੂੰ ਗੋਲੀ ਮਾਰ ਦਿੱਤੀ। ਸਾਨੂੰ ਨਹੀਂ ਪਤਾ ਕਿ ਕਿਸ ਨੇ ਕੀਤਾ ਅਤੇ ਕਿਉਂ।”

ਨਾਲ ਹੀ ਕਾਂਗਰਸ ਦੇ ਵਿਦਿਆਰਥੀ ਵਿੰਗ NSUI ਦੇ ਮੁਖੀ ਵਰੁਣ ਚੌਧਰੀ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਚਿਰਾਗ ਦੇ ਪਰਿਵਾਰ ਲਈ ਵਿਦੇਸ਼ ਮੰਤਰਾਲੇ ਨੂੰ ਮਦਦ ਦੀ ਅਪੀਲ ਕੀਤੀ ਹੈ। ਵਰੁਣ ਨੇ ਲਿਖਿਆ- ਅਸੀਂ ਵਿਦੇਸ਼ ਮੰਤਰਾਲੇ ਨੂੰ ਜਾਂਚ ‘ਤੇ ਨਜ਼ਰ ਰੱਖਣ ਅਤੇ ਚਿਰਾਗ ਦੇ ਪਰਿਵਾਰ ਦੀ ਮਦਦ ਕਰਨ ਦੀ ਅਪੀਲ ਕਰਦੇ ਹਾਂ। ਭਾਰਤੀ ਵਿਦਿਆਰਥੀ ਚਿਰਾਗ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।

ਚਿਰਾਗ ਦੇ ਭਰਾ ਰੋਮਿਤ ਨੇ ਕੈਨੇਡਾ ਦੇ ਸਿਟੀ ਨਿਊਜ਼ ਨੂੰ ਦੱਸਿਆ ਕਿ ਚਿਰਾਗ ਬਹੁਤ ਖੁਸ਼ ਇਨਸਾਨ ਸੀ। ਉਸ ਕੋਲ ਸਭ ਤੋਂ ਵਧੀਆ ਰਿਸ਼ਤੇ ਸਨ। ਘਟਨਾ ਤੋਂ ਕੁਝ ਸਮਾਂ ਪਹਿਲਾਂ ਹੀ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਗੱਲ ਕੀਤੀ ਸੀ। ਉਹ ਬਹੁਤ ਸ਼ਾਂਤ ਸੁਭਾਅ ਦਾ ਸੀ ਅਤੇ ਕਿਸੇ ਨਾਲ ਝਗੜਾ ਨਹੀਂ ਕਰਦਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...