June 13, 2026, 4:04 am
----------- Advertisement -----------
HomeNewsLatest Newsਜੰਤਰ-ਮੰਤਰ 'ਤੇ ਲਗਾਤਾਰ ਦੂਜੇ ਦਿਨ ਵੀ ਭਾਰਤੀ ਪਹਿਲਵਾਨਾਂ ਦਾ ਧਰਨਾ ਜਾਰੀ, ਇੱਕ...

ਜੰਤਰ-ਮੰਤਰ ‘ਤੇ ਲਗਾਤਾਰ ਦੂਜੇ ਦਿਨ ਵੀ ਭਾਰਤੀ ਪਹਿਲਵਾਨਾਂ ਦਾ ਧਰਨਾ ਜਾਰੀ, ਇੱਕ ਕਲਿੱਕ ‘ਚ ਜਾਣੋ ਕੀ ਹੈ ਸਾਰਾ ਵਿਵਾਦ

Published on

----------- Advertisement -----------

ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਯੂਐਫਆਈ) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਜੰਤਰ-ਮੰਤਰ ‘ਤੇ ਵੀਰਵਾਰ (19 ਜਨਵਰੀ) ਨੂੰ ਵੀ ਧਰਨਾ ਪ੍ਰਦਰਸ਼ਨ ਜਾਰੀ ਹੈ। ਵਿਸ਼ਵ ਚੈਂਪੀਅਨਸ਼ਿਪ ਤਮਗਾ ਜੇਤੂ ਅਤੇ ਓਲੰਪੀਅਨ ਵਿਨੇਸ਼ ਫੋਗਾਟ ਨੇ WFI ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ। ਵਿਨੇਸ਼ ਫੋਗਾਟ ਨੇ ਦਾਅਵਾ ਕੀਤਾ ਕਿ ਲਖਨਊ ਵਿੱਚ ਰਾਸ਼ਟਰੀ ਕੈਂਪ ਵਿੱਚ ਕਈ ਕੋਚਾਂ ਨੇ ਮਹਿਲਾ ਪਹਿਲਵਾਨਾਂ ਦਾ ਜਿਨਸੀ ਸ਼ੋਸ਼ਣ ਕੀਤਾ। ਹਾਲਾਂਕਿ, ਉਸਨੇ ਸਪੱਸ਼ਟ ਕੀਤਾ ਕਿ ਉਸਨੂੰ ਅਜਿਹੇ ਸ਼ੋਸ਼ਣ ਦਾ ਸਾਹਮਣਾ ਨਹੀਂ ਕਰਨਾ ਪਿਆ ਹੈ। ਦੱਸ ਦਈਏ ਕਿ ਖੇਡ ਮੰਤਰਾਲੇ ਨੇ WFI ਤੋਂ 72 ਘੰਟਿਆਂ ਦੇ ਅੰਦਰ ਜਵਾਬ ਮੰਗਿਆ ਹੈ।
ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸਿੰਘ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ‘ਤੇ ਧਰਨਾ ਦਿੱਤਾ ਜਾ ਰਿਹਾ ਹੈ। ਵਿਨੇਸ਼ ਫੋਗਾਟ ਦੇ ਨਾਲ ਬਜਰੰਗ ਪੂਨੀਆ, ਸਾਕਸ਼ੀ ਮਲਿਕ ਸਮੇਤ 30 ਪਹਿਲਵਾਨ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਸਾਰਿਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਦੀ ਮੰਗ ਕੀਤੀ ਹੈ। ਵਿਨੇਸ਼ ਫੋਗਾਟ ਸਮੇਤ ਹੋਰ ਪਹਿਲਵਾਨਾਂ ਨੇ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਮਨਮਾਨੀ ਅਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ। ਇਨ੍ਹਾਂ ਦੋਸ਼ਾਂ ‘ਤੇ ਕਾਰਵਾਈ ਹੋਣ ਤੱਕ ਪਹਿਲਵਾਨਾਂ ਨੇ ਜੰਤਰ-ਮੰਤਰ ‘ਤੇ ਧਰਨਾ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...