July 1, 2026, 2:11 am
----------- Advertisement -----------
HomeNewsLatest News9 ਸਾਲਾਂ ‘ਚ ਭਾਰਤ ਦਾ ਕਰਜ਼ਾ 181% ਵਧਿਆ: 2023 ਵਿੱਚ ਭਾਰਤ ਸਰਕਾਰ...

9 ਸਾਲਾਂ ‘ਚ ਭਾਰਤ ਦਾ ਕਰਜ਼ਾ 181% ਵਧਿਆ: 2023 ਵਿੱਚ ਭਾਰਤ ਸਰਕਾਰ ਉੱਤੇ ਰੁ: 155 ਲੱਖ ਕਰੋੜ ਦਾ ਕਰਜ਼ਾ

Published on

----------- Advertisement -----------

‘ਦੇਸ਼ ਦੇ 14 ਪ੍ਰਧਾਨ ਮੰਤਰੀਆਂ ਨੇ ਮਿਲ ਕੇ 67 ਸਾਲਾਂ ‘ਚ ਕੁੱਲ 55 ਲੱਖ ਕਰੋੜ ਰੁਪਏ ਦਾ ਕਰਜ਼ਾ ਲਿਆ। ਪਿਛਲੇ 9 ਸਾਲਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦਾ ਕਰਜ਼ਾ ਤਿੰਨ ਗੁਣਾ ਵਧਾ ਦਿੱਤਾ ਹੈ। ਉਸਨੇ ਸਿਰਫ 9 ਸਾਲਾਂ ਵਿੱਚ 100 ਲੱਖ ਕਰੋੜ ਰੁਪਏ ਤੋਂ ਵੱਧ ਦਾ ਕਰਜ਼ਾ ਲਿਆ। 2014 ‘ਚ ਸਰਕਾਰ ‘ਤੇ ਕੁੱਲ ਕਰਜ਼ਾ 55 ਲੱਖ ਕਰੋੜ ਰੁਪਏ ਸੀ, ਜੋ ਹੁਣ ਵਧ ਕੇ 155 ਲੱਖ ਕਰੋੜ ਰੁਪਏ ਹੋ ਗਿਆ ਹੈ।

ਕਾਂਗਰਸ ਦੀ ਬੁਲਾਰਾ ਸੁਪ੍ਰਿਆ ਸ਼੍ਰੀਨਾਤੇ ਨੇ 10 ਜੂਨ ਨੂੰ ਇਹ ਗੱਲ ਕਹੀ ਹੈ। ਉਦੋਂ ਤੋਂ ਭਾਰਤ ਸਰਕਾਰ ਦੇ ਕਰਜ਼ੇ ਬਾਰੇ ਚਰਚਾ ਤੇਜ਼ ਹੋ ਗਈ ਹੈ। ਅਸੀਂ ਬਜਟ 2023, ਆਰਥਿਕ ਸਰਵੇਖਣ ਅਤੇ ਸੰਸਦ ਵਿੱਚ ਵਿੱਤ ਮੰਤਰੀ ਦੇ ਜਵਾਬ ਦੀ ਮਦਦ ਨਾਲ ਕਾਂਗਰਸ ਦੇ ਦਾਅਵੇ ਦੀ ਜਾਂਚ ਕੀਤੀ ਹੈ।

ਭਾਰਤ ਸਰਕਾਰ ‘ਤੇ ਕਿੰਨਾ ਕਰਜ਼ਾ ਹੈ, ਇਹ ਗੱਲ ਕੇਂਦਰ ਸਰਕਾਰ ਨੇ ਬਜਟ ਦੀ ਅਧਿਕਾਰਤ ਵੈੱਬਸਾਈਟ ‘ਤੇ ਦੱਸੀ ਹੈ। ਕੇਂਦਰ ਸਰਕਾਰ ਮੁਤਾਬਕ 31 ਮਾਰਚ 2023 ਤੱਕ ਭਾਰਤ ਸਰਕਾਰ ਸਿਰ 155 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਅਗਲੇ ਸਾਲ ਮਾਰਚ ਤੱਕ ਇਹ ਵਧ ਕੇ 172 ਲੱਖ ਕਰੋੜ ਰੁਪਏ ਹੋ ਸਕਦਾ ਹੈ।

ਇਸ ਤੋਂ ਇਲਾਵਾ 20 ਮਾਰਚ 2023 ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ਮੈਂਬਰ ਨਾਗੇਸ਼ਵਰ ਰਾਓ ਦੇ ਇੱਕ ਸਵਾਲ ਦਾ ਲਿਖਤੀ ਜਵਾਬ ਦਿੱਤਾ ਹੈ। ਸੰਸਦ ਮੈਂਬਰ ਨਾਗੇਸ਼ਵਰ ਰਾਓ ਨੇ ਸਰਕਾਰੀ ਕਰਜ਼ੇ ਬਾਰੇ ਸਵਾਲ ਪੁੱਛਿਆ। ਇਸ ਦੇ ਜਵਾਬ ‘ਚ ਵਿੱਤ ਮੰਤਰੀ ਸੀਤਾਰਮਨ ਨੇ ਵੀ ਕਿਹਾ ਕਿ 31 ਮਾਰਚ 2023 ਤੱਕ ਭਾਰਤ ਸਰਕਾਰ ‘ਤੇ 155 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਇਸ ਮੁਤਾਬਕ ਪਿਛਲੇ 9 ਸਾਲਾਂ ‘ਚ ਦੇਸ਼ ਦਾ ਕਰਜ਼ਾ 181 ਫੀਸਦੀ ਵਧਿਆ ਹੈ।

2004 ਵਿੱਚ ਜਦੋਂ ਮਨਮੋਹਨ ਸਿੰਘ ਦੀ ਸਰਕਾਰ ਬਣੀ ਤਾਂ ਭਾਰਤ ਸਰਕਾਰ ਉੱਤੇ ਕੁੱਲ ਕਰਜ਼ਾ 17 ਲੱਖ ਕਰੋੜ ਰੁਪਏ ਸੀ। 2014 ਤੱਕ ਇਹ ਤਿੰਨ ਗੁਣਾ ਵੱਧ ਕੇ 55 ਲੱਖ ਕਰੋੜ ਰੁਪਏ ਹੋ ਗਿਆ। ਇਸ ਸਮੇਂ ਭਾਰਤ ਸਰਕਾਰ ‘ਤੇ ਕੁੱਲ ਕਰਜ਼ਾ 155 ਲੱਖ ਕਰੋੜ ਰੁਪਏ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...