October 11, 2026, 1:58 pm
----------- Advertisement -----------
HomeNewsBreaking Newsਕੱਲ੍ਹ 27 ਮਾਰਚ ਤੋਂ ਸ਼ੁਰੂ ਹੋਣਗੀਆਂ ਅੰਤਰ-ਰਾਸ਼ਟਰੀ ਉਡਾਣਾਂ, ਜਾਣੋ ਕੀ ਹਨ ਨਵੇਂ...

ਕੱਲ੍ਹ 27 ਮਾਰਚ ਤੋਂ ਸ਼ੁਰੂ ਹੋਣਗੀਆਂ ਅੰਤਰ-ਰਾਸ਼ਟਰੀ ਉਡਾਣਾਂ, ਜਾਣੋ ਕੀ ਹਨ ਨਵੇਂ ਦਿਸ਼ਾ-ਨਿਰਦੇਸ਼ ?

Published on

----------- Advertisement -----------

ਨਵੀਂ ਦਿੱਲੀ, 26 ਮਾਰਚ 2022 – ਦੇਸ਼ ‘ਚ ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ ‘ਚ ਕਮੀ ਦੇ ਚੱਲਦਿਆਂ ਕੇਂਦਰ ਸਰਕਾਰ ਨੇ ਇਕ ਵਾਰ ਫਿਰ ਤੋਂ ਅੰਤਰਰਾਸ਼ਟਰੀ ਉਡਾਣਾਂ ਚਲਾਉਣ ਦਾ ਫੈਸਲਾ ਕੀਤਾ ਹੈ। ਦੱਸ ਦੇਈਏ ਕਿ ਇਹ ਸੇਵਾ 27 ਮਾਰਚ 2022 ਤੋਂ ਸ਼ੁਰੂ ਹੋਵੇਗੀ। ਹਾਲਾਂਕਿ, ਕੋਵਿਡ ਦੇ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ।

ਕੋਰੋਨਾ ਸੰਕਟ ਕਾਰਨ ਪਿਛਲੇ ਦੋ ਸਾਲਾਂ ਤੋਂ ਅੰਤਰਰਾਸ਼ਟਰੀ ਉਡਾਣਾਂ ‘ਤੇ ਪਾਬੰਦੀ ਲਗਾਈ ਗਈ ਸੀ। ਪਰ ਕੱਲ੍ਹ 27 ਮਾਰਚ ਤੋਂ ਇਹ ਪਾਬੰਦੀ ਖਤਮ ਹੋ ਜਾਵੇਗੀ। ਸਾਰੇ ਪਹਿਲੂਆਂ ਦੀ ਸਮੀਖਿਆ ਕਰਨ ਤੋਂ ਬਾਅਦ, ਸਰਕਾਰ ਨੇ ਅੰਤਰਰਾਸ਼ਟਰੀ ਵਪਾਰਕ ਯਾਤਰੀ ਸੇਵਾਵਾਂ ਨੂੰ ਬਹਾਲ ਕਰਨ ਦਾ ਫੈਸਲਾ ਕੀਤਾ ਹੈ।

ਕੀ ਹਨ ਨਵੇਂ ਦਿਸ਼ਾ-ਨਿਰਦੇਸ਼ ? ਪੜ੍ਹੋ

  • ਕੋਵਿਡ-19 ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੰਤਰਰਾਸ਼ਟਰੀ ਉਡਾਣਾਂ ‘ਤੇ 3 ਸੀਟਾਂ ਖਾਲੀ ਰੱਖਣ ‘ਤੇ ਪਾਬੰਦੀ ਹਟਾ ਦਿੱਤੀ ਗਈ ਹੈ।
  • ਹੁਣ ਕਰੋਨਾ ਮਾਮਲਿਆਂ ਵਿੱਚ ਕਮੀ ਦੇ ਕਾਰਨ ਚਾਲਕ ਦਲ ਦੇ ਮੈਂਬਰਾਂ ਲਈ ਇੱਕ ਪੂਰੀ ਪੀਪੀਈ ਕਿੱਟ ਦੀ ਜ਼ਰੂਰਤ ਨੂੰ ਖਤਮ ਕਰ ਦਿੱਤਾ ਗਿਆ ਹੈ।
  • ਹਵਾਈ ਅੱਡੇ ‘ਤੇ ਸੁਰੱਖਿਆ ਕਰਮਚਾਰੀਆਂ ਦੁਆਰਾ ਕੀਤੀ ਗਈ ਪੈਟ-ਡਾਊਨ ਤਲਾਸ਼ੀ ਦੁਬਾਰਾ ਸ਼ੁਰੂ ਕੀਤੀ ਜਾਵੇਗੀ।
  • ਹਵਾਈ ਅੱਡੇ ਜਾਂ ਜਹਾਜ਼ ਵਿਚ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ।

ਤੁਹਾਨੂੰ ਦੱਸ ਦੇਈਏ ਕਿ ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (DGCA) ਨੇ ਵਧਦੇ ਕੋਰੋਨਾ ਮਾਮਲੇ ਨੂੰ ਰੋਕਣ ਲਈ 23 ਮਾਰਚ 2020 ਤੋਂ ਭਾਰਤ ਤੋਂ ਅੰਤਰਰਾਸ਼ਟਰੀ ਵਪਾਰਕ ਯਾਤਰੀ ਏਅਰਲਾਈਨਜ਼ ਦੇ ਸੰਚਾਲਨ ਨੂੰ ਮੁਅੱਤਲ ਕਰ ਦਿੱਤਾ ਸੀ। ਪਰ ਹੁਣ ਟੀਕਾਕਰਨ ਪ੍ਰੋਗਰਾਮ ‘ਚ ਤੇਜ਼ੀ ਅਤੇ ਕੋਰੋਨਾ ਦੇ ਮਾਮਲਿਆਂ ‘ਚ ਆਈ ਗਿਰਾਵਟ ਤੋਂ ਬਾਅਦ ਸਰਕਾਰ ਨੇ ਅੰਤਰਰਾਸ਼ਟਰੀ ਏਅਰਲਾਈਨ ਨੂੰ ਬਹਾਲ ਕਰਨ ਦਾ ਫੈਸਲਾ ਕੀਤਾ ਹੈ।

ਮਹੱਤਵਪੂਰਨ ਗੱਲ ਇਹ ਹੈ ਕਿ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਉਹ ਅਗਲੇ ਦੋ ਮਹੀਨਿਆਂ ਵਿੱਚ ਏਅਰਲਾਈਨ ਟ੍ਰੈਫਿਕ ਪ੍ਰੀ-ਕੋਵਿਡ ਪੱਧਰ ਤੱਕ ਪਹੁੰਚਣ ਦੀ ਉਮੀਦ ਕਰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਸੀ ਕਿ ਇਸ ਵਿਚ ਸ਼ਾਮਲ ਸਾਰੇ ਹਿੱਸੇਦਾਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ, ਤਾਂ ਜੋ ਅੰਤਰਰਾਸ਼ਟਰੀ ਏਅਰਲਾਈਨ ਨੂੰ ਪੂਰੀ ਤਰ੍ਹਾਂ ਨਾਲ ਬਹਾਲ ਕੀਤਾ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੀ ਜੂਨੀਅਰ ਹਾਕੀ ਟੀਮ ’ਚ ਛਾਏ ਪੰਜਾਬੀ ਗੱਭਰੂ

ਕੈਨੇਡਾ ਦੀ ਪ੍ਰਮੁੱਖ ਹਾਕੀ ਸੰਸਥਾ ਫੀਲਡ ਹਾਕੀ ਕੈਨੇਡਾ ਵਲੋਂ ਮਲੇਸ਼ੀਆ ਦੇ ਸ਼ਹਿਰ ਜੋਹੋਰ ਵਿਖੇ...

ਤੇਜ਼ ਬਾਰਿਸ਼ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾਈਆਂ

ਅਚਨਚੇਤ ਅੱਜ ਦੇ ਮੌਸਮ ਦੇ ਬਦਲਾਅ ਦੌਰਾਨ ਹੋ ਰਹੀ ਤੇਜ਼ ਬਾਰਿਸ਼ ਵਿਚ ਕਿਸਾਨਾਂ ਦੀਆਂ...

ਬੰਗਲਾ ਸਾਹਿਬ ’ਚ ਜੁੱਤਿਆਂ ਸਣੇ ਦਾਖਲ ਹੋਈ ਦਿੱਲੀ ਪੁਲਿਸ? ਸੰਧਵਾਂ ਨੇ ਚੁੱਕੇ ਸਵਾਲ

ਨਵੀਂ ਦਿੱਲੀ / ਚੰਡੀਗੜ੍ਹ10 ਅਕਤੂਬਰ ਆਮ ਆਦਮੀ ਪਾਰਟੀ (ਆਪ) ਨੇ ਵੋਟਾਂ ਦੀ ਚੋਰੀ ਖ਼ਿਲਾਫ਼ ਰੋਸ...

ਚੰਡੀਗੜ੍ਹ ’ਚ ‘ਵੋਟ ਚੋਰੋ, ਕੁਰਸੀ ਛੱਡੋ’ ਦੇ ਨਾਅਰੇ, ਮਨੀਸ਼ ਸਿਸੋਦੀਆ ਤੇ ਹਰਪਾਲ ਚੀਮਾ ਹਿਰਾਸਤ ’ਚ

ਚੰਡੀਗੜ੍ਹ 10 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਵੋਟ ਚੋਰੀ ਦੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 10 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ...

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...