September 6, 2026, 6:13 pm
----------- Advertisement -----------
HomeNewsNational-InternationalApple ਸਟੋਰ 'ਚੋ 436 iPhone ਚੋਰੀ, ਚੋਰਾਂ ਨੇ ਫਿਲਮੀ ਅੰਦਾਜ਼ 'ਚ ਦਿੱਤਾ...

Apple ਸਟੋਰ ‘ਚੋ 436 iPhone ਚੋਰੀ, ਚੋਰਾਂ ਨੇ ਫਿਲਮੀ ਅੰਦਾਜ਼ ‘ਚ ਦਿੱਤਾ ਘਟਨਾ ਨੂੰ ਅੰਜ਼ਾਮ

Published on

----------- Advertisement -----------

ਅਮਰੀਕਾ ‘ਚ ਚੋਰਾਂ ਵੱਲੋਂ ਐਪਲ ਸਟੋਰ ਨੂੰ ਨਿਸ਼ਾਨਾ ਬਣਾਉਂਦੇ ਹੋਏ 436 ਆਈਫੋਨ ਚੋਰੀ ਕਰਨ ਦਾ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਸਾਰੇ ਆਈਫੋਨ ਦੀ ਕੁੱਲ ਕੀਮਤ 4.10 ਕਰੋੜ ਰੁਪਏ ਦੱਸੀ ਜਾ ਰਹੀ ਹੈ। ਸੀਏਟਲ ਦੇ ਇੱਕ ਸਥਾਨਕ ਨਿਊਜ਼ ਚੈਨਲ ਕਿੰਗ 5 ਨਿਊਜ਼ ਦੀ ਰਿਪੋਰਟ ਮੁਤਾਬਕ, ਚੋਰਾਂ ਨੇ ਸੀਏਟਲ ਕੌਫੀ ਗੀਅਰ ਦੁਕਾਨ ‘ਚ ਸੇਂਧ ਲਾ ਕੇ ਅਤੇ ਐਪਲ ਸਟੋਰ ਦੇ ਪਿਛਲੇ ਕਮਰੇ ਤੱਕ ਪਹੁੰਚ ਪ੍ਰਾਪਤ ਕਰਨ ਲਈ ਬਾਥਰੂਮ ਦੀ ਕੰਧ ਵਿੱਚ ਇੱਕ ਮੋਰੀ ਬਣਾ ਦਿੱਤੀ। ਚੋਰਾਂ ਨੇ ਐਪਲ ਸਟੋਰ ਦੀ ਸੁਰੱਖਿਆ ਨੂੰ ਚਕਮਾ ਦਿੰਦਿਆਂ ਲਗਭਗ $500,000 (ਕਰੀਬ 4.10 ਕਰੋੜ ਰੁਪਏ) ਦੇ 436 ਆਈਫੋਨ ਚੋਰੀ ਕਰਨ ਲਈ ਗੁਆਂਢੀ ਕੌਫੀ ਸ਼ਾਪ ਦੀ ਵਰਤੋਂ ਕੀਤੀ।
ਐਪਲ ਦੇ ਰਿਟੇਲ ਅਤੇ ਖੇਤਰੀ ਮੈਨੇਜਰ ਐਰਿਕ ਮਾਰਕਸ ਨੇ ਖੁਲਾਸਾ ਕੀਤਾ ਕਿ ਘਟਨਾ ਤੋਂ ਬਾਅਦ ਸਵੇਰੇ ਉਨ੍ਹਾਂ ਨੂੰ ਇੱਕ ਕਾਲ ਆਈ ਪਰ ਉਹ ਵਿਸ਼ਵਾਸ ਨਹੀਂ ਕਰ ਪਾਏ ਕਿ ਇਹ ਅਸਲ ਵਿੱਚ ਹੋਇਆ ਹੈ। ਹਾਲਾਂਕਿ, ਪੁਲਿਸ ਨੇ ਪੁਸ਼ਟੀ ਕੀਤੀ ਕਿ ਇਕ ਦੁਕਾਨ ਦੀ ਵਰਤੋਂ ਐਪਲ ਸਟੋਰ ਤੱਕ ਪਹੁੰਚ ਪ੍ਰਾਪਤ ਕਰਨ ਲਈ ਕੀਤੀ ਗਈ ਸੀ। ਮਾਰਕਸ ਨੇ ਕਿਹਾ, “ਮੈਨੂੰ ਕਦੇ ਸ਼ੱਕ ਨਹੀਂ ਹੋਇਆ ਕਿ ਚੋਰ ਸਟੋਰ ਦੇ ਆਲੇ ਦੁਆਲੇ ਸਨ। ਹੈਰਾਨੀ ਦੀ ਗੱਲ ਹੈ ਕਿ ਚੋਰਾਂ ਨੇ ਮਾਲ ਲੇਆਉਟ ਤੱਕ ਕਿਵੇਂ ਪਹੁੰਚ ਕੀਤੀ।” ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...