September 16, 2026, 4:44 am
----------- Advertisement -----------
HomeNewsBreaking Newsਇਰਾਨੀ ਰਾਸ਼ਟਰਪਤੀ ਰਾਇਸੀ ਦੇ ਲਾਪਤਾ ਹੈਲੀਕਾਪਟਰ ਦਾ ਮਲਬਾ ਮਿਲਿਆ; ਰਾਸ਼ਟਰਪਤੀ ਸਮੇਤ ਜਹਾਜ਼...

ਇਰਾਨੀ ਰਾਸ਼ਟਰਪਤੀ ਰਾਇਸੀ ਦੇ ਲਾਪਤਾ ਹੈਲੀਕਾਪਟਰ ਦਾ ਮਲਬਾ ਮਿਲਿਆ; ਰਾਸ਼ਟਰਪਤੀ ਸਮੇਤ ਜਹਾਜ਼ ‘ਚ ਸਵਾਰ 9 ਲੋਕਾਂ ਦੀ ਮੌਤ ਦਾ ਖਦਸ਼ਾ!

Published on

----------- Advertisement -----------

ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਅਤੇ ਵਿਦੇਸ਼ ਮੰਤਰੀ ਹੁਸੈਨ ਅਮੀਰਬਦੁੱਲਾਯਾਨ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਐਤਵਾਰ ਸ਼ਾਮ 7.30 ਵਜੇ ਅਜ਼ਰਬਾਈਜਾਨ ਨੇੜੇ ਹਾਦਸਾਗ੍ਰਸਤ ਹੋ ਗਿਆ। ਘਟਨਾ ਦੇ ਕਈ ਘੰਟੇ ਬੀਤ ਜਾਣ ਤੋਂ ਬਾਅਦ ਵੀ ਹੈਲੀਕਾਪਟਰ ਦਾ ਪਤਾ ਨਹੀਂ ਲੱਗ ਸਕਿਆ। ਹਾਲਾਂਕਿ, ਹੁਣ ਇੱਕ ਮੀਡੀਆ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਰਾਹਤ ਟੀਮ ਹਾਦਸੇ ਵਾਲੀ ਥਾਂ ‘ਤੇ ਪਹੁੰਚ ਗਈ ਹੈ। ਹੈਲੀਕਾਪਟਰ ਦਾ ਮਲਬਾ ਦੇਖਿਆ ਗਿਆ ਹੈ। ਹਾਲਾਂਕਿ ਇਹ ਨਹੀਂ ਦੱਸਿਆ ਗਿਆ ਹੈ ਕਿ ਇਹ ਕਿਸ ਹਾਲਤ ‘ਚ ਹੈ ਅਤੇ ਜਹਾਜ਼ ‘ਚ ਸਵਾਰ 9 ਲੋਕ ਜ਼ਿੰਦਾ ਹਨ ਜਾਂ ਨਹੀਂ।
ਈਰਾਨੀ ਸਮਾਚਾਰ ਏਜੰਸੀ ਮੁਤਾਬਿਕ ਇਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੇ ਨਾਲ ਹੈਲੀਕਾਪਟਰ ‘ਚ ਵਿਦੇਸ਼ ਮੰਤਰੀ ਹੁਸੈਨ ਅਮੀਰ ਅਬਦੁੱਲਾਯਾਨ, ਪੂਰਬੀ ਅਜ਼ਰਬਾਈਜਾਨ ਸੂਬੇ ਦੇ ਗਵਰਨਰ ਮਲਕ ਰਹਿਮਤੀ, ਤਬਰੀਜ਼ ਦੇ ਰਾਇਲ ਇਮਾਮ ਮੁਹੰਮਦ ਅਲੀ ਅਲਹਾਸ਼ੇਮ ਦੇ ਨਾਲ-ਨਾਲ ਇਕ ਪਾਇਲਟ, ਸਹਿ-ਪਾਇਲਟ, ਚਾਲਕ ਦਲ ਦਾ ਮੁਖੀ, ਸੁਰੱਖਿਆ ਮੁਖੀ ਅਤੇ ਇੱਕ ਸੁਰੱਖਿਆ ਗਾਰਡ ਸਵਾਰ ਸਨ।
ਈਰਾਨ ਦੇ ਸਰਕਾਰੀ ਮੀਡੀਆ IRNA ਦੇ ਅਨੁਸਾਰ, ਰਾਇਸੀ 19 ਮਈ ਦੀ ਸਵੇਰ ਨੂੰ ਅਜ਼ਰਬਾਈਜਾਨ ਦੇ ਰਾਸ਼ਟਰਪਤੀ ਇਲਹਾਮ ਅਲੀਯੇਵ ਨਾਲ ਇੱਕ ਡੈਮ ਦਾ ਉਦਘਾਟਨ ਕਰਨ ਗਏ ਸਨ। ਵਾਪਸ ਪਰਤਦੇ ਸਮੇਂ ਇਹ ਹਾਦਸਾ ਅਜ਼ਰਬਾਈਜਾਨ ਦੀ ਸਰਹੱਦ ਨੇੜੇ ਈਰਾਨ ਦੇ ਵਰਜ਼ੇਘਾਨ ਸ਼ਹਿਰ ਵਿੱਚ ਵਾਪਰਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...