August 14, 2026, 5:16 am
----------- Advertisement -----------
HomeNewsAutomobilesਭਾਰਤੀ ਰੇਲਵੇ 21 ਜੂਨ ਤੋਂ ਚਲਾਏਗੀ ਵਿਸ਼ੇਸ਼ ਟੂਰਿਜ਼ਮ ਟਰੇਨ

ਭਾਰਤੀ ਰੇਲਵੇ 21 ਜੂਨ ਤੋਂ ਚਲਾਏਗੀ ਵਿਸ਼ੇਸ਼ ਟੂਰਿਜ਼ਮ ਟਰੇਨ

Published on

----------- Advertisement -----------

ਭਾਰਤੀ ਰੇਲਵੇ ਦੁਆਰਾ 21 ਜੂਨ ਤੋਂ ਵਿਸ਼ੇਸ਼ ਟੂਰਿਸਟ ਟਰੇਨ ਨਵੀਂ ਦਿੱਲੀ ਤੋਂ ਰਵਾਨਾ ਹੋਵੇਗੀ। ਸਫਦਰਜੰਗ ਰੇਲਵੇ ਸਟੇਸ਼ਨ ਤੋਂ ਚੱਲਣ ਵਾਲੀ ਇਹ ਟੂਰਿਸਟ ਟਰੇਨ ਸ਼੍ਰੀ ਰਾਮਾਇਣ ਯਾਤਰਾ ਸਰਕਟ ‘ਤੇ ਭਾਰਤ ਅਤੇ ਨੇਪਾਲ ਵਿਚਾਲੇ ਲਗਭਗ 8,000 ਕਿਲੋਮੀਟਰ ਦੀ ਦੂਰੀ ਤੈਅ ਕਰੇਗੀ। ਇਹ ਟਰੇਨ ‘ਸਵਦੇਸ਼ ਦਰਸ਼ਨ’ ਯੋਜਨਾ ਦੇ ਤਹਿਤ ਚਲਾਈ ਜਾਵੇਗੀ, ਜਿਸ ਨਾਲ ਯਾਤਰੀ ਭਗਵਾਨ ਸ਼੍ਰੀ ਰਾਮ ਦੇ ਜੀਵਨ ਨਾਲ ਸਬੰਧਤ ਸਾਰੇ ਪ੍ਰਮੁੱਖ ਸਥਾਨਾਂ ਦੇ ਦਰਸ਼ਨ ਕਰ ਸਕਣਗੇ। ਇਸ ਦੇ ਨਾਲ ਹੀ ਇਹ ਟਰੇਨ ਨੇਪਾਲ ਦੇ ਜਨਕਪੁਰ ਸ਼ਹਿਰ ਦੇ ਰਾਮ ਜਾਨਕੀ ਮੰਦਰ ਤੱਕ ਵੀ ਜਾਵੇਗੀ।
ਇਸ ਯਾਤਰਾ ‘ਤੇ ਹੋਣ ਵਾਲੇ ਖਰਚੇ ਦੀ ਗੱਲ ਕਰੀਏ ਤਾਂ ਯਾਤਰਾ ‘ਤੇ ਪ੍ਰਤੀ ਵਿਅਕਤੀ ਲਗਭਗ 65,000 ਰੁਪਏ ਖਰਚ ਆਵੇਗਾ। ਇਹ ਯਾਤਰਾ ਉੱਤਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼, ਮਹਾਰਾਸ਼ਟਰ, ਕਰਨਾਟਕ, ਤਾਮਿਲਨਾਡੂ, ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਸਮੇਤ ਰਾਜਾਂ ਨੂੰ ਕਵਰ ਕਰੇਗੀ। ਆਈਆਰਸੀਟੀਸੀ ਵੱਲੋਂ ਕਿਹਾ ਗਿਆ ਹੈ ਕਿ ਇਸ ਯਾਤਰਾ ਨਾਲ ਯਾਤਰੀਆਂ ਨੂੰ ਵੱਖਰਾ ਅਨੁਭਵ ਮਿਲੇਗਾ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਢੁਕਵੇਂ ਪ੍ਰਬੰਧ ਕੀਤੇ ਜਾਣਗੇ।
ਆਈਆਰਸੀਟੀਸੀ ਦੇ ਅਨੁਸਾਰ, 600 ਵਿਅਕਤੀਆਂ ਦੀ ਸਮਰੱਥਾ ਵਾਲੀ ਟਰੇਨ ਅਯੁੱਧਿਆ, ਬਕਸਰ, ਜਨਕਪੁਰ, ਸੀਤਾਮੜੀ, ਕਾਸ਼ੀ, ਪ੍ਰਯਾਗ, ਚਿਤਰਕੂਟ, ਨਾਸਿਕ, ਹੰਪੀ, ਰਾਮੇਸ਼ਵਰਮ, ਕਾਂਚੀਪੁਰਮ ਅਤੇ ਭਦਰਚਲਮ ਸਮੇਤ ਪ੍ਰਮੁੱਖ ਸਥਾਨਾਂ ਤੋਂ ਲੰਘੇਗੀ। ਕੇਂਦਰ ਸਰਕਾਰ ਦੀ ਪਹਿਲਕਦਮੀ ਨਾਲ ਚਲਾਈ ਜਾ ਰਹੀ ਇਸ ਟਰੇਨ ਦਾ ਨਾਂ ‘ਦੇਖੋ ਆਪਣਾ ਦੇਸ਼’ ਹੈ। ਇਸ ਦਾ ਉਦੇਸ਼ ਘਰੇਲੂ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਚੰਡੀਗੜ੍ਹ 13 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ...

‘ਜੇ ਮੇਰੀ ਮਾਂ ਨੂੰ ਕੁਝ ਹੋ ਗਿਆ ਤਾਂ…’, ਜੇਲ੍ਹ ਤੋਂ ਭਾਈ ਹਵਾਰਾ ਦਾ ਸਿੱਖ ਕੌਮ ਦੇ ਨਾਂ ਭਾਵੁਕ ਸੰਦੇਸ਼

ਦਿੱਲੀ ਦੀ ਮੰਡੋਲੀ ਜੇਲ੍ਹ ਤੋਂ ਭਾਈ ਜਗਤਾਰ ਸਿੰਘ ਹਵਾਰਾ ਦਾ ਸਿੱਖ ਕੌਮ ਦੇ ਨਾਂ...

PM ਮੋਦੀ ਨੇ ਹਮਲੇ ਮਗਰੋਂ ਸੁਖਬੀਰ ਤੇ ਹਰਸਿਮਰਤ ਬਾਦਲ ਨਾਲ ਫੋਨ ‘ਤੇ ਕੀਤੀ ਗੱਲ, ਜਾਣਿਆ ਹਾਲ

ਨਾਂਦੇੜ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ...

ਪੰਜਾਬ ‘ਚ ਕਰੋੜਾਂ ਦੇ ‘ਬੀਜ ਅਤੇ ਸਬਸਿਡੀ ਘੁਟਾਲੇ’ ਮਾਮਲੇ ‘ਚ ਹਾਈ ਕੋਰਟ ਵਲੋਂ ਨੋਟਿਸ ਜਾਰੀ

 ਪੰਜਾਬ ਦੇ ਸਹਿਕਾਰਤਾ ਵਿਭਾਗ ਅਤੇ ਮਿਲਕਫੈੱਡ ਵਿੱਚ ਹੋਏ ਕਥਿਤ 500 ਕਰੋੜ ਰੁਪਏ ਦੇ "ਬੀਜ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...