August 8, 2026, 6:46 pm
----------- Advertisement -----------
HomeNewsBreaking Newsਗਾਜ਼ਾ 'ਚ ਸਕੂਲ 'ਤੇ ਇਜ਼ਰਾਈਲ ਦਾ ਹਮਲਾ, 100 ਦੀ ਮੌਤ

ਗਾਜ਼ਾ ‘ਚ ਸਕੂਲ ‘ਤੇ ਇਜ਼ਰਾਈਲ ਦਾ ਹਮਲਾ, 100 ਦੀ ਮੌਤ

Published on

----------- Advertisement -----------
  • ਲਾਸ਼ਾਂ ਦੇ ਹੋਏ ਟੁਕੜੇ-ਟੁਕੜੇ, ਪਛਾਣ ਕਰਨੀ ਹੋਈ ਮੁਸ਼ਕਿਲ
  • ਹਮਾਸ ਨੇ ਕਿਹਾ- ਇਸਲਾਮਿਕ ਦੇਸ਼ਾਂ ਨੂੰ ਇਜ਼ਰਾਇਲ ਖਿਲਾਫ ਹੋਣਾ ਚਾਹੀਦਾ ਹੈ ਇਕਜੁੱਟ

ਨਵੀਂ ਦਿੱਲੀ, 11 ਅਗਸਤ 2024 – ਇਜ਼ਰਾਈਲ ਵੱਲੋਂ ਗਾਜ਼ਾ ਦੇ ਦਰਾਜ ਜ਼ਿਲ੍ਹੇ ਦੇ ਇੱਕ ਸਕੂਲ ‘ਤੇ ਸ਼ਨੀਵਾਰ ਸਵੇਰੇ ਹਮਲਾ ਕੀਤਾ ਗਿਆ। ਇਸ ਵਿੱਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਲ ਜਜ਼ੀਰਾ ਮੁਤਾਬਕ ਮਰਨ ਵਾਲਿਆਂ ‘ਚ ਔਰਤਾਂ, ਬੱਚੇ ਅਤੇ ਬਜ਼ੁਰਗ ਸ਼ਾਮਲ ਹਨ। ਇਸ ਸਕੂਲ ਵਿੱਚ ਕਈ ਲੋਕਾਂ ਨੇ ਸ਼ਰਨ ਲਈ ਸੀ। ਇਹ ਹਮਲਾ ਸਵੇਰ ਦੀ ਨਮਾਜ਼ ਅਦਾ ਕਰਦੇ ਸਮੇਂ ਹੋਇਆ। ਸਥਾਨਕ ਲੋਕਾਂ ਮੁਤਾਬਕ ਸਕੂਲ ‘ਤੇ ਇਕ ਤੋਂ ਬਾਅਦ ਇਕ 3 ਰਾਕੇਟ ਡਿੱਗੇ। ਇਸ ਕਾਰਨ ਉਥੇ ਅੱਗ ਲੱਗ ਗਈ।

ਅਲਜਜ਼ੀਰਾ ਮੁਤਾਬਕ ਹਮਲੇ ‘ਚ ਲੋਕਾਂ ਦੀਆਂ ਲਾਸ਼ਾਂ ਦੇ ਟੁਕੜੇ-ਟੁਕੜੇ ਹੋ ਗਏ ਸਨ। ਇਸ ਕਾਰਨ ਉਨ੍ਹਾਂ ਦੀ ਪਛਾਣ ਵੀ ਨਹੀਂ ਹੋ ਰਹੀ ਹੈ। ਇਜ਼ਰਾਇਲੀ ਫੌਜ ਦਾ ਦਾਅਵਾ ਹੈ ਕਿ ਅਲ-ਤਾਬਿਨ ਸਕੂਲ ਨੂੰ ਹਮਾਸ ਦੇ ਦਫਤਰ ਵਜੋਂ ਵਰਤਿਆ ਜਾ ਰਿਹਾ ਸੀ। ਉਥੇ ਹਮਾਸ ਦੇ ਕਈ ਅੱਤਵਾਦੀ ਮੌਜੂਦ ਸਨ। ਹਮਲਾ ਆਮ ਨਾਗਰਿਕਾਂ ‘ਤੇ ਨਹੀਂ ਹੋਇਆ ਹੈ।

ਇਜ਼ਰਾਈਲੀ ਰੱਖਿਆ ਬਲ (ਆਈਡੀਐਫ) ਨੇ ਕਿਹਾ ਕਿ ਹਮਲੇ ਤੋਂ ਪਹਿਲਾਂ ਉਨ੍ਹਾਂ ਨੇ ਨਾਗਰਿਕਾਂ ਨੂੰ ਘੱਟ ਤੋਂ ਘੱਟ ਨੁਕਸਾਨ ਪਹੁੰਚਾਉਣ ਲਈ ਕਈ ਕਦਮ ਚੁੱਕੇ ਸਨ। ਇਲਾਕੇ ਦੀ ਹਵਾਈ ਨਿਗਰਾਨੀ ਕੀਤੀ ਗਈ। ਇਸ ਤੋਂ ਇਲਾਵਾ ਉਥੇ ਮੌਜੂਦ ਇਜ਼ਰਾਇਲੀ ਖੁਫੀਆ ਸੂਤਰਾਂ ਰਾਹੀਂ ਵੀ ਜਾਣਕਾਰੀ ਇਕੱਠੀ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...