July 24, 2026, 7:46 am
----------- Advertisement -----------
HomeNewsBreaking Newsਇਸਰੋ ਦੀ ਵਿਗਿਆਨੀ ਦੀ ਦਿਲ ਦਾ ਦੌਰਾ ਪੈਣ ਨਾਲ ਮੌ+ਤ

ਇਸਰੋ ਦੀ ਵਿਗਿਆਨੀ ਦੀ ਦਿਲ ਦਾ ਦੌਰਾ ਪੈਣ ਨਾਲ ਮੌ+ਤ

Published on

----------- Advertisement -----------

ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਅਤੇ ਦੇਸ਼ ਵਾਸੀਆਂ ਲਈ ਦੁਖਭਰੀ ਖ਼ਬਰ ਹੈ। ਇਸਰੋ ਦੀ ਇਕ ਵਿਗਿਆਨੀ ਹੁਣ ਨਹੀਂ ਰਹੀ। ਭਾਰਤ ਦੇ ਚੰਦਰਮਾ ਮਿਸ਼ਨ ਯਾਨੀ ਚੰਦਰਯਾਨ-3 ਦੀ ਕਾਊਂਟਡਾਊਨ ਦੀ ਆਵਾਜ਼ ਹਮੇਸ਼ਾ ਲਈ ਖਾਮੋਸ਼ ਹੋ ਗਈ। ਵਿਗਿਆਨੀ ਵਲਾਰਮਥੀ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ।
ਤਾਮਿਲਨਾਡੂ ਦੇ ਅਰਿਆਲੁਰ ਦੇ ਰਹਿਣ ਵਾਲੇ ਵਲਾਰਮਥੀ ਦਾ ਐਤਵਾਰ ਸ਼ਾਮ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਨੇ ਰਾਜਧਾਨੀ ਚੇਨਈ ਵਿੱਚ ਆਖਰੀ ਸਾਹ ਲਿਆ। ਚੰਦਰਯਾਨ 3, ਜੋ ਇਸ ਸਾਲ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਤੋਂ 14 ਜੁਲਾਈ ਨੂੰ ਲਾਂਚ ਕੀਤਾ ਗਿਆ ਸੀ। ਲਾਂਚ ਦੀ ਕਾਊਂਟਡਾਊਨ ਨੂੰ ਵਲਾਰਮਥੀ ਨੇ ਆਵਾਜ਼ ਦਿੱਤੀ ਸੀ।
ਇਸਰੋ ਦੇ ਸਾਬਕਾ ਵਿਗਿਆਨੀ ਡਾਕਟਰ ਪੀਵੀ ਵੈਂਕਟਕ੍ਰਿਸ਼ਨ ਨੇ ਵਲਾਰਮਥੀ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀਹਰੀਕੋਟਾ ਤੋਂ ਇਸਰੋ ਦੇ ਭਵਿੱਖੀ ਮਿਸ਼ਨਾਂ ਦੀ ਕਾਊਂਟਡਾਊਨ ਵਿੱਚ ਹੁਣ ਵਲਾਰਮਥੀ ਦੀ ਆਵਾਜ਼ ਨਹੀਂ ਸੁਣਾਈ ਦੇਵੇਗੀ। ਚੰਦਰਯਾਨ-3 ਉਨ੍ਹਾਂ ਦਾ ਆਖਰੀ ਕਾਊਂਟਡਾਊਨ ਸੀ। ਉਨ੍ਹਾਂ ਕਿਹਾ ਕਿ ਵਲਾਰਮਥੀ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਇਸ ਦੇ ਨਾਲ ਹੀ ਲੋਕ ਸੋਸ਼ਲ ਮੀਡੀਆ ‘ਤੇ ਵੀ ਆਪਣਾ ਦੁੱਖ ਪ੍ਰਗਟ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...