November 21, 2026, 5:25 pm
----------- Advertisement -----------
HomeNewsBreaking NewsSC 'ਚ ਉੱਠਿਆ ਦੋ ਸਿੱਖ ਉਮੀਦਵਾਰਾਂ ਦਾ ਮੁੱਦਾ: ਕੌਲਿਜੀਅਮ ਵੱਲੋਂ ਭੇਜੇ ਗਏ...

SC ‘ਚ ਉੱਠਿਆ ਦੋ ਸਿੱਖ ਉਮੀਦਵਾਰਾਂ ਦਾ ਮੁੱਦਾ: ਕੌਲਿਜੀਅਮ ਵੱਲੋਂ ਭੇਜੇ ਗਏ ਨਾਵਾਂ ‘ਚ ਹਾਈ ਕੋਰਟ ਦੇ ਜੱਜਾਂ ਵਜੋਂ ਨਿਯੁਕਤੀ ‘ਚ ਦੇਰੀ ‘ਤੇ ਪ੍ਰਗਟਾਈ ਗਈ ਚਿੰਤਾ

Published on

----------- Advertisement -----------

ਨਵੀਂ ਦਿੱਲੀ, 21 ਨਵੰਬਰ 2023 – ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਵੱਲੋਂ ਦੋ ਸਿੱਖ ਵਕੀਲਾਂ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜਾਂ ਵਜੋਂ ਨਿਯੁਕਤੀ ਵਿੱਚ ਕੀਤੀ ਜਾ ਰਹੀ ਦੇਰੀ ’ਤੇ ਚਿੰਤਾ ਪ੍ਰਗਟਾਈ ਹੈ। ਦਰਅਸਲ, ਸੁਪਰੀਮ ਕੋਰਟ ਕੌਲਿਜੀਅਮ ਵੱਲੋਂ ਹਾਈ ਕੋਰਟ ਦੇ ਜੱਜਾਂ ਵਜੋਂ ਐਡਵੋਕੇਟ ਹਰਮੀਤ ਸਿੰਘ ਗਰੇਵਾਲ ਅਤੇ ਦੀਪਇੰਦਰ ਸਿੰਘ ਨਲਵਾ ਸਮੇਤ 5 ਨਾਂ ਭੇਜੇ ਗਏ ਸਨ। ਜਦਕਿ ਬਾਕੀ ਤਿੰਨ ਨੂੰ ਇਨ੍ਹਾਂ ਮਾਮਲਿਆਂ ‘ਚ ਮਨਜ਼ੂਰੀ ਦੇ ਦਿੱਤੀ ਗਈ ਹੈ।

ਸੁਪਰੀਮ ਕੋਰਟ ਕਾਲੇਜੀਅਮ ਨੇ 17 ਅਕਤੂਬਰ ਨੂੰ ਗਰੇਵਾਲ, ਨਲਵਾ ਅਤੇ ਤਿੰਨ ਹੋਰ ਵਕੀਲਾਂ ਸੁਮਿਤ ਗੋਇਲ, ਸੁਦੀਪਤੀ ਸ਼ਰਮਾ ਅਤੇ ਕੀਰਤੀ ਸਿੰਘ ਦੀ ਨਿਯੁਕਤੀ ਲਈ ਸਿਫ਼ਾਰਸ਼ ਕੀਤੀ ਸੀ। ਕੇਂਦਰ ਸਰਕਾਰ ਨੇ 2 ਨਵੰਬਰ ਨੂੰ ਇਸ ਸੂਚੀ ਵਿੱਚੋਂ ਸਿਰਫ਼ ਤਿੰਨ ਵਕੀਲਾਂ ਸੁਮਿਤ ਗੋਇਲ, ਸੁਦੀਪਤੀ ਸ਼ਰਮਾ ਅਤੇ ਕੀਰਤੀ ਸਿੰਘ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਸੀ। ਜਿਸ ਤੋਂ ਬਾਅਦ ਅਜੇ ਵੀ ਗਰੇਵਾਲ ਅਤੇ ਨਲਵਾ ਦੀ ਨਿਯੁਕਤੀ ਲਟਕ ਰਹੀ ਹੈ।

ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੇ ਡਿਵੀਜ਼ਨ ਬੈਂਚ ਨੇ ਸਰਕਾਰ ਦੀ ਨਾਕਾਮੀ ‘ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੋ ਉਮੀਦਵਾਰਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ, ਉਹ ਸਿੱਖ ਹਨ। ਅਜਿਹਾ ਕਿਉਂ ਹੋਇਆ ? ਪਿਛਲੇ ਮੁੱਦਿਆਂ ਦਾ ਮੌਜੂਦਾ ਲੰਬਿਤ ਕੇਸਾਂ ਨੂੰ ਪ੍ਰਭਾਵਿਤ ਨਹੀਂ ਕਰਨਾ ਚਾਹੀਦਾ ਹੈ।

ਹਾਲ ਹੀ ਵਿੱਚ ਹੋਈ ਇੱਕ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਜੱਜਾਂ ਦੇ ਤਬਾਦਲੇ ਵਿੱਚ ਸਰਕਾਰ ਦੇ ‘ਚੁੱਕੋ ਅਤੇ ਚੁਣੋ’ ਦੇ ਤਰੀਕੇ ‘ਤੇ ਅਸੰਤੁਸ਼ਟੀ ਪ੍ਰਗਟਾਈ ਹੈ। ਅਦਾਲਤ ਨੇ ਵੱਖ-ਵੱਖ ਖੇਤਰਾਂ ਦੇ ਜੱਜਾਂ ਦੇ ਲੰਬਿਤ ਤਬਾਦਲੇ ਅਤੇ ਗੈਰ-ਤਬਾਦਲੇ ਦੀਆਂ ਖਾਸ ਉਦਾਹਰਣਾਂ ਦਾ ਹਵਾਲਾ ਦਿੰਦੇ ਹੋਏ ਅਟਾਰਨੀ ਜਨਰਲ ਆਰ ਵੈਂਕਟਾਰਮਨੀ ਨੂੰ ਇਹ ਚਿੰਤਾਵਾਂ ਦੱਸੀਆਂ। ਇਸ ਦੇ ਨਾਲ ਹੀ ਇਸ ਮਾਮਲੇ ਦੀ ਅਗਲੀ ਸੁਣਵਾਈ 5 ਦਸੰਬਰ ਤੱਕ ਟਾਲ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...