April 17, 2026, 9:33 pm
----------- Advertisement -----------
HomeNewsLatest Newsਪੀ.ਐਮ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋਣ ਤੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ...

ਪੀ.ਐਮ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋਣ ਤੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਦਾ ਵੱਡਾ ਬਿਆਨ ਆਇਆ ਸਾਹਮਣੇ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋਣ ਤੋਂ ਬਾਅਦ ਪੰਜਾਬ ਸਰਕਾਰ ਸਵਾਲਾਂ ਦੇ ਘੇਰੇ ਚ ਆ ਗਈ ਹੈ। ਪੀ.ਐਮ ਦੀ ਸੁਰੱਖਿਆ ਨੂੰ ਲੈ ਕੇ ਕਾਫ਼ੀ ਸਵਾਲ ਚੁੱਕੇ ਜਾ ਰਹੇ ਹਨ। ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੇ ਲੜੀਵਾਰ ਟਵੀਟ ਕਰਦੇ ਹੋਏ ਪੰਜਾਬ ਸਰਕਾਰ ’ਤੇ ਨਿਸ਼ਾਨਾ ਸੇਧਿਆ ਹੈ ਨੱਢਾ ਨੇ ਟਵੀਟ ਕਰਦੇ ਹੋਏ ਕਿਹਾ,‘‘ਪੰਜਾਬ ’ਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ’ਤੇ ਚੋਣਾਂ ’ਚ ਹਾਰ ਦੇ ਡਰ ਕਾਰਨ ਸੂਬੇ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮਾਂ ਨੂੰ ਅਸਫ਼ਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ। ਵੱਡੀ ਸੁਰੱਖਿਆ ਕਮੀ ਹੋਈ, ਕਿਉਂਕਿ ਪ੍ਰਦਰਸ਼ਨਕਾਰੀਆਂ ਨੂੰ ਪ੍ਰਧਾਨ ਮੰਤਰੀ ਦੇ ਰਸਤੇ ’ਚ ਜਾਣ ਦਿੱਤਾ ਗਿਆ, ਜਦੋਂ ਕਿ ਪੰਜਾਬ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੇ ਐੱਸ.ਪੀ.ਜੀ. ਨੂੰ ਭਰੋਸਾ ਦਿੱਤਾ ਕਿ ਰਸਤੇ ’ਚ ਕੋਈ ਰੁਕਾਵਟ ਨਹੀਂ ਹੈ।’’


ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੇ ਇੱਕ ਤੋਂ ਬਾਅਦ ਇੱਕ ਟਵੀਟ ਕੀਤੇ ਉਹਨਾਂ ਨੇ ਇਕ ਹੋਰ ਟਵੀਟ ਕਰ ਕਿਹਾ,‘‘ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਮਾਮਲੇ ਦਾ ਨਿਪਟਾਰਾ ਕਰਨ ਲਈ ਫ਼ੋਨ ’ਤੇ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ। ਸੂਬਾ ਪੁਲਸ ਨੂੰ ਲੋਕਾਂ ਨੂੰ ਪ੍ਰਧਾਨ ਮੰਤਰੀ ਦੀ ਰੈਲੀ ’ਚ ਸ਼ਾਮਲ ਹੋਣ ਤੋਂ ਰੋਕਣ ਦਾ ਨਿਰਦੇਸ਼ ਦਿੱਤਾ ਗਿਆ।’’ ਇਹ ਦੁਖ਼ਦ ਹੈ ਕਿ ਪੰਜਾਬ ਲਈ ਹਜ਼ਾਰਾਂ ਕਰੋੜ ਦੇ ਵਿਕਾਸ ਪ੍ਰਾਜੈਕਟਾਂ ਨੂੰ ਸ਼ੁਰੂ ਕਰਨ ਲਈ ਪੀ.ਐੱਮ. ਦਾ ਦੌਰਾ ਰੋਕਿਆ ਗਿਆ ਪਰ ਅਜਿਹੀ ਘਟੀਆ ਮਾਨਸਿਕਤਾ ਨੂੰ ਪੰਜਾਬ ਦੀ ਤਰੱਕੀ ’ਚ ਰੁਕਾਵਟ ਨਹੀਂ ਬਣਨ ਦੇਵਾਂਗੇ ਅਤੇ ਪੰਜਾਬ ਦੇ ਵਿਕਾਸ ਲਈ ਕੋਸ਼ਿਸ਼ ਜਾਰੀ ਰੱਖਾਂਗੇ।’’
ਉਧਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਦੌਰਾਨ ਸੁਰੱਖਿਆ ‘ਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਹੀਂ ਹੋਈ ਹੈ। ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੇ ਆਉਣ ਦੀ ਸੂਚਨਾ ਮਿਲ ਗਈ ਸੀ ਅਤੇ ਉਨ੍ਹਾਂ ਨੇ ਬੀਤੀ ਰਾਤ ਹੀ ਸਾਰੇ ਰੋਡ ਖ਼ਾਲੀ ਕਰਵਾ ਦਿੱਤੇ ਸਨ।
ਦਸ ਦਈਏ ਕਿ ੫ ਜਨਵਰੀ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਫਿਰੋਜ਼ਪੁਰ ਰੈਲੀ ਕਰਨ ਆ ਰਹੇ ਸਨ ਪਰ ਉਹ ਹੁਸੈਨੀਵਾਲਾ ਬਾਰਡਰ ਤੋਂ ਹੀ ਦਿੱਲੀ ਨੂੰ ਵਾਪਿਸ ਪਰਤ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਨਾਟਕ ‘ਚ ਨਵਾਂ ਨਿਯਮ: ਔਰਤਾਂ ਲਈ ਪੀਰੀਅਡ ਦੌਰਾਨ ਇੱਕ ਦਿਨ ਦੀ ਛੁੱਟੀ ਲਾਜ਼ਮੀ

ਕਰਨਾਟਕ ਹਾਈ ਕੋਰਟ ਨੇ ਇਕ ਅਹਿਮ ਟਿੱਪਣੀ ਕਰਦਿਆਂ ਕਿਹਾ ਹੈ ਕਿ ਮਹਿਲਾਵਾਂ ਦੀ ਮਾਸਿਕ...

ਸੀਬੀਆਈ ਕੋਰਟ ਦਾ ਐਕਸ਼ਨ: ਨਾਮਧਾਰੀ ਆਗੂ ਦਿਲੀਪ ਸਿੰਘ ਘੋਸ਼ਿਤ ਭਗੌੜਾ

  ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕੇ ਦੇ ਸੀ.ਬੀ.ਆਈ ਬਨਾਮ ਜਗਮੋਹਨ ਸਿੰਘ ਆਦਿ ਕੇਸ...

ਪੰਜਾਬ ਵਿਚ ਗਰਮੀ ਨੇ ਕੱਢੇ ਵੱਟ, ਪਾਰਾ ਪਹੁੰਚਿਆਂ 40 ਡਿਗਰੀ ਤੋਂ ਪਾਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਤਾਪਮਾਨ...

ਬੇਅਦਬੀ ਵਿਰੁੱਧ ਬਿੱਲ ਅੱਗੇ ਵਧਿਆ: ਰਾਜਪਾਲ ਕੋਲ ਦਸਤਖਤ ਲਈ ਭੇਜਿਆ, CM ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਵਿੱਚ ਬੇਅਦਬੀ ਮਾਮਲਿਆਂ ‘ਤੇ ਸਖ਼ਤ ਕਦਮ ਵੱਲ ਇੱਕ ਹੋਰ ਪੜਾਅ ਤੈਅ ਕਰਦਿਆਂ...

ਲੁਧਿਆਣਾ ‘ਚ ਸਵੇਰੇ-ਸਵੇਰੇ ਹੰਗਾਮਾ: ਸੰਜੀਵ ਅਰੋੜਾ ਦੇ ਘਰ ED ਦੀ ਰੇਡ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਸੰਜੀਵ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...