October 25, 2026, 12:46 pm
----------- Advertisement -----------
HomeNewsBreaking Newsਅਹਿਮਦਾਬਾਦ 'ਚ ਜੈਗੁਆਰ ਕਾਰ ਨੇ ਭੀੜ ਨੂੰ ਦਰੜਿਆ, 9 ਦੀ ਮੌ+ਤ: 15...

ਅਹਿਮਦਾਬਾਦ ‘ਚ ਜੈਗੁਆਰ ਕਾਰ ਨੇ ਭੀੜ ਨੂੰ ਦਰੜਿਆ, 9 ਦੀ ਮੌ+ਤ: 15 ਜ਼ਖਮੀ

Published on

----------- Advertisement -----------
  • ਟਰੱਕ-ਥਾਰ ਦੀ ਟੱਕਰ ਤੋਂ ਬਾਅਦ ਲੋਕਾਂ ਦੀ ਭੀੜ ਇਕੱਠੀ ਹੋ ਗਈ

ਅਹਿਮਦਾਬਾਦ, 20 ਜੁਲਾਈ 2023 – ਜੈਗੁਆਰ ਨੇ ਬੁੱਧਵਾਰ ਦੇਰ ਰਾਤ ਗੁਜਰਾਤ ਦੇ ਅਹਿਮਦਾਬਾਦ ‘ਚ ਇਸਕੋਨ ਬ੍ਰਿਜ ‘ਤੇ ਕਰੀਬ 25 ਲੋਕਾਂ ਨੂੰ ਕੁਚਲ ਦਿੱਤਾ। ਜਿਸ ‘ਚ 9 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਮ੍ਰਿਤਕਾਂ ‘ਚ ਇਕ ਪੁਲਸ ਕਾਂਸਟੇਬਲ ਅਤੇ ਇਕ ਹੋਮਗਾਰਡ ਵੀ ਸ਼ਾਮਲ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਲੋਕ 30 ਫੁੱਟ ਦੂਰ ਤੱਕ ਜਾ ਡਿੱਗੇ।

ਪੁਲਿਸ ਅਨੁਸਾਰ ਮਹਿੰਦਰਾ ਥਾਰ ਕਾਰ ਓਵਰਬ੍ਰਿਜ ‘ਤੇ ਪਿੱਛੇ ਤੋਂ ਇੱਕ ਡੰਪਰ ਨਾਲ ਟਕਰਾ ਗਈ। ਇਸ ਨੂੰ ਦੇਖਣ ਲਈ ਲੋਕਾਂ ਦੀ ਭੀੜ ਇਕੱਠੀ ਹੋ ਗਈ। ਇਸੇ ਲਈ ਰਾਜਪਥ ਕਲੱਬ ਤੋਂ 160 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਆ ਰਹੀ ਜੈਗੁਆਰ ਨੇ ਭੀੜ ਨੂੰ ਕੁਚਲ ਦਿੱਤਾ।

ਟ੍ਰੈਫਿਕ ਵਿਭਾਗ ਦੇ ਏਸੀਪੀ ਐੱਸਜੇ ਮੋਦੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਘਟਨਾ ‘ਚ 6 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਬਾਕੀਆਂ ਨੂੰ ਇਲਾਜ ਲਈ ਸੋਲਾ ਸਿਵਲ ਲਿਜਾਇਆ ਗਿਆ। ਇਸ ਹਾਦਸੇ ਵਿੱਚ ਜੈਗੁਆਰ ਦਾ ਡਰਾਈਵਰ ਵੀ ਜ਼ਖ਼ਮੀ ਹੋ ਗਿਆ। ਉਸ ਨੂੰ ਸਿਮਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਪੁਲਿਸ ਨੇ ਦੱਸਿਆ ਕਿ ਜੈਗੁਆਰ ਵਿੱਚ ਦੋ ਲੜਕੇ ਅਤੇ ਇੱਕ ਲੜਕੀ ਸੀ। ਉਨ੍ਹਾਂ ਬਾਰੇ ਜ਼ਿਆਦਾ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ। ਮੌਕੇ ‘ਤੇ ਮੌਜੂਦ ਨਾਰਾਜ਼ ਲੋਕਾਂ ਨੇ ਉਨ੍ਹਾਂ ਦੀ ਕੁੱਟਮਾਰ ਵੀ ਕੀਤੀ। ਹਾਲਾਂਕਿ ਕੁਝ ਲੋਕਾਂ ਨੇ ਉਨ੍ਹਾਂ ਨੂੰ ਬਚਾ ਲਿਆ ਅਤੇ ਹਸਪਤਾਲ ਪਹੁੰਚਾਇਆ। ਕਾਰ ਵਿੱਚ ਬੈਠੀ ਲੜਕੀ ਮੌਕੇ ਤੋਂ ਗਾਇਬ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...