ਨੋਇਡਾ ਤੋਂ ਬਾਅਦ ਹੁਣ ਜੈਪੁਰ ਸ਼ਰਾਰਤੀ ਅਨਸਰਾਂ ਦਾ ਨਿਸ਼ਾਨਾ ਬਣ ਗਿਆ ਹੈ। ਜੈਪੁਰ ਦੇ ਕਈ ਵੱਡੇ ਸਕੂਲਾਂ ਨੂੰ ਧਮਕੀ ਭਰੇ ਈ-ਮੇਲ ਮਿਲੇ ਹਨ। ਇਨ੍ਹਾਂ ਵਿੱਚ ਸਕੂਲਾਂ ਨੂੰ ਬੰਬਾਂ ਨਾਲ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਜੈਪੁਰ ‘ਚ ਬੰਬ ਧਮਾਕਿਆਂ ਦੀ ਬਰਸੀ ‘ਤੇ ਮਿਲੀਆਂ ਇਨ੍ਹਾਂ ਈਮੇਲਾਂ ਨੇ ਪੁਲਸ ਦੀ ਨੀਂਦ ਉਡਾ ਦਿੱਤੀ ਹੈ। ਸਕੂਲਾਂ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਦੀਆਂ ਟੀਮਾਂ ਉਨ੍ਹਾਂ ਸਕੂਲਾਂ ‘ਚ ਪਹੁੰਚ ਗਈਆਂ ਹਨ, ਜਿੱਥੋਂ ਈ-ਮੇਲ ਆਈਆਂ ਹਨ। ਸਨੀਫਰ ਡਾਗ ਟੀਮ ਸਮੇਤ ਪਹੁੰਚੀ ਬੰਬ ਨਿਰੋਧਕ ਦਸਤੇ ਨੇ ਸਕੂਲ ਨੂੰ ਖਾਲੀ ਕਰਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸਾਰੇ ਸਕੂਲਾਂ ਵਿੱਚੋਂ ਬੱਚੇ ਬਾਹਰ ਕੱਢ ਲਏ ਗਏ ਹਨ। ਪੁਲਿਸ ਮੇਲ ਭੇਜਣ ਵਾਲੇ ਵਿਅਕਤੀ ਦੀ ਈਮੇਲ ਆਈਡੀ ਬਾਰੇ ਜਾਣਕਾਰੀ ਹਾਸਲ ਕਰ ਰਹੀ ਹੈ। ਇੱਕ ਦਿਨ ਪਹਿਲਾਂ ਜੈਪੁਰ ਸਮੇਤ ਦੇਸ਼ ਦੇ 12 ਹਵਾਈ ਅੱਡਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ।
ਜੈਪੁਰ ਦੇ ਪੁਲਿਸ ਕਮਿਸ਼ਨਰ ਬੀਜੂ ਜਾਰਜ ਜੋਸੇਫ ਨੇ ਕਿਹਾ ਕਿ ਹੁਣ ਤੱਕ ਚਾਰ ਵੱਡੇ ਸਕੂਲਾਂ ਨੂੰ ਬੰਬ ਦੀ ਧਮਕੀ ਮਿਲਣ ਦੀ ਸੂਚਨਾ ਮਿਲੀ ਹੈ। ਬੰਬ ਨਿਰੋਧਕ ਦਸਤੇ ਦੇ ਨਾਲ ਪੁਲਿਸ ਦੀਆਂ ਟੀਮਾਂ ਸਕੂਲਾਂ ਵਿੱਚ ਪਹੁੰਚ ਗਈਆਂ ਹਨ। ਸਕੂਲ ‘ਚੋਂ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਬਾਹਰ ਕੱਢ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਈ-ਮੇਲ ਭੇਜਣ ਵਾਲੇ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
----------- Advertisement -----------
ਜੈਪੁਰ ਦੇ ਕਈ ਸਕੂਲਾਂ ਨੂੰ ਈਮੇਲ ਰਾਹੀਂ ਮਿਲੀ ਬੰਬ ਦੀ ਧਮਕੀ, ਪੁਲਿਸ ਟੀਮ ਅਤੇ ਬੰਬ ਨਿਰੋਧਕ ਦਸਤਾ ਮੌਕੇ ‘ਤੇ ਮੌਜੂਦ
Published on
----------- Advertisement -----------
----------- Advertisement -----------












