ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਸੋਮਵਾਰ ਨੂੰ ਛੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ। ਪਾਰਟੀ ਨੇ ਦੂਜੇ ਪੜਾਅ ਦੀਆਂ ਚੋਣਾਂ ਲਈ ਇਨ੍ਹਾਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।
ਪਾਰਟੀ ਨੇ ਰਿਆਸੀ ਵਿਧਾਨ ਸਭਾ ਤੋਂ ਮੁਮਤਾਜ਼ ਖਾਨ ਨੂੰ ਟਿਕਟ ਦਿੱਤੀ ਗਈ ਹੈ। ਇਫਤਾਰ ਅਹਿਮਦ ਨੂੰ ਰਾਜੌਰੀ ਤੋਂ ਮੈਦਾਨ ‘ਚ ਉਤਾਰਿਆ ਗਿਆ ਹੈ। ਭੂਪੇਂਦਰ ਜਾਮਵਾਲ ਨੂੰ ਸ਼੍ਰੀ ਮਾਤਾ ਵੈਸ਼ਨੋ ਦੇਵੀ ਤੋਂ ਟਿਕਟ ਦਿੱਤੀ ਗਈ ਹੈ। ਤਾਰਿਕ ਹਮੀਦ ਕਰਾ ਨੂੰ ਸੈਂਟਰਲ ਸ਼ਾਲਟੇਂਗ ਤੋਂ ਟਿਕਟ ਦਿੱਤੀ ਗਈ ਹੈ। ਸ਼ਵਿਦ ਅਹਿਮਦ ਖਾਨ ਨੂੰ ਥਾਨਾਮੰਡੀ ਤੋਂ ਟਿਕਟ ਦਿੱਤੀ ਗਈ ਹੈ, ਮੁਹੰਮਦ ਸ਼ਾਹਨਵਾਜ਼ ਚੌਧਰੀ ਨੂੰ ਸੁਰੰਕੋਟ ਤੋਂ ਟਿਕਟ ਦਿੱਤੀ ਗਈ ਹੈ।













