September 15, 2026, 5:51 pm
----------- Advertisement -----------
HomeNewsLatest Newsਭਾਰਤ ਪਹੁੰਚੇ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ, ਪੀ.ਐਮ ਮੋਦੀ ਨਾਲ ਇਨ੍ਹਾਂ...

ਭਾਰਤ ਪਹੁੰਚੇ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ, ਪੀ.ਐਮ ਮੋਦੀ ਨਾਲ ਇਨ੍ਹਾਂ ਗੰਭੀਰ ਮੁੱਦਿਆਂ ‘ਤੇ ਕਰਨਗੇ ਚਰਚਾ

Published on

----------- Advertisement -----------

ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਭਾਰਤ ਪਹੁੰਚ ਗਏ ਹਨ। ਜਾਪਾਨ ਦੇ ਪ੍ਰਧਾਨ ਮੰਤਰੀ ਸੋਮਵਾਰ ਸਵੇਰੇ ਦਿੱਲੀ ਪਹੁੰਚ ਗਏ। ਇਸ ਦੋ ਦਿਨਾਂ ਭਾਰਤ ਦੌਰੇ ਦੌਰਾਨ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਦੋਹਾਂ ਨੇਤਾਵਾਂ ਵਿਚਾਲੇ ਇੰਡੋ-ਪੈਸੀਫਿਕ ਖੇਤਰ ਅਤੇ ਚੀਨ ਦੀਆਂ ਵਧਦੀਆਂ ਫੌਜੀ ਗਤੀਵਿਧੀਆਂ ‘ਤੇ ਚਰਚਾ ਹੋਵੇਗੀ।
ਦੱਸ ਦਈਏ ਕਿ ਜਾਪਾਨ ਦੇ ਪ੍ਰਧਾਨ ਮੰਤਰੀ ਭਾਰਤ ਵਿੱਚ ਕਰੀਬ 27 ਘੰਟੇ ਬਿਤਾਉਣਗੇ। ਇਸ ਦੌਰਾਨ ਰੱਖਿਆ, ਵਪਾਰ-ਨਿਵੇਸ਼, ਵਿਗਿਆਨ ਅਤੇ ਤਕਨਾਲੋਜੀ, ਸਿਹਤ ਦੇ ਮੁੱਦਿਆਂ ‘ਤੇ ਵੀ ਚਰਚਾ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਮੋਦੀ ਨਾਲ ਬੈਠਕ ਦੇ ਨਾਲ -ਨਾਲ, ਉਹ ਇੱਕ ਥਿੰਕ ਟੈਂਕ ਸਮਾਗਮ ਵਿੱਚ ਵੀ ਸ਼ਾਮਲ ਹੋਣਗੇ ਜਿੱਥੇ ਉਹ ਆਪਣੇ ਸੰਬੋਧਨ ਵਿੱਚ ਇੱਕ ਮੁਕਤ ਹਿੰਦ-ਪ੍ਰਸ਼ਾਂਤ ਖੇਤਰ ਲਈ ਆਪਣੀਆਂ ਯੋਜਨਾਵਾਂ ਦਾ ਖੁਲਾਸਾ ਕਰਨਗੇ। ਪੀ.ਐਮ ਕਿਸ਼ਿਦਾ ਮੁਕਤ ਹਿੰਦ ਪ੍ਰਸ਼ਾਂਤ ਮਹਾਸਾਗਰ ਖੇਤਰ ਲਈ ਭਾਰਤ ਦੀ ਵਧਦੀ ਭੂਮਿਕਾ ‘ਤੇ ਵੀ ਆਪਣੇ ਵਿਚਾਰ ਦੇਣਗੇ। ਮੁਕਤ ਹਿੰਦ ਪ੍ਰਸ਼ਾਂਤ ਮਹਾਸਾਗਰ ਖੇਤਰ ਲਈ ਭਾਰਤ ਅਤੇ ਜਾਪਾਨ ਦਰਮਿਆਨ ਗਸ਼ਤ ਵਧਾਉਣ, ਸਮੁੰਦਰੀ ਕਾਨੂੰਨਾਂ ਦੀ ਪਾਲਣਾ ਕਰਨ ਦੀ ਸਮਰੱਥਾ ਵਧਾਉਣ, ਸਾਈਬਰ ਸੁਰੱਖਿਆ, ਡਿਜੀਟਲ ਅਤੇ ਹਰੀ ਊਰਜਾ ਸਮੇਤ ਕਈ ਅਹਿਮ ਮੁੱਦਿਆਂ ‘ਤੇ ਗੱਲਬਾਤ ਹੋ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...

ਲੁਧਿਆਣਾ ‘ਚ ਨਹੀਂ ਵਿਕੇਗਾ ਮੀਟ! ਦੁਕਾਨਾਂ, ਹੋਟਲ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਲੁਧਿਆਣਾ ਵਿੱਚ ਜੈਨ ਭਾਈਚਾਰਾ ਅੱਜ ਧਾਰਮਿਕ ਤਿਉਹਾਰ ਮਨਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ...

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬੀ ਮੂਲ ਦੇ ਭਾਰਤੀ ਟਰੱਕ ਡ੍ਰਾਈਵਰ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ICE) ਵਿਭਾਗ ਨੇ ਬੋਸਟਨ ਵਿੱਚ ਇੱਕ ਨੈਸ਼ਨਲ ਹਾਈਵੇਅ...

ਕੈਨੇਡਾ ’ਚ ਜਬਰੀ ਵਸੂਲੀ ਦੇ ਮਾਮਲਿਆਂ ’ਤੇ ਵੱਡੀ ਕਾਰਵਾਈ, CBSA ਨੇ 4 ਪੰਜਾਬੀਆਂ ਨੂੰ ਕੀਤਾ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਵੱਡੀ ਕਾਰਵਾਈ ਕੀਤੀ...

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਲੁਧਿਆਣਾ; 14 ਸਤੰਬਰ 2026:ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ...