July 24, 2024, 10:03 pm
----------- Advertisement -----------
HomeNewsBreaking Newsਫਰਾਂਸ 'ਚ ਹਾਈਵੇਅ 'ਤੇ ਜੈੱਟ ਦੀ ਬਿਜਲੀ ਦੀ ਕੇਬਲ ਨਾਲ ਟੱਕਰ, 3...

ਫਰਾਂਸ ‘ਚ ਹਾਈਵੇਅ ‘ਤੇ ਜੈੱਟ ਦੀ ਬਿਜਲੀ ਦੀ ਕੇਬਲ ਨਾਲ ਟੱਕਰ, 3 ਲੋਕਾਂ ਦੀ ਮੌਤ

Published on

----------- Advertisement -----------


ਫਰਾਂਸ ਦੀ ਰਾਜਧਾਨੀ ਪੈਰਿਸ ਵਿੱਚ ਐਤਵਾਰ ਨੂੰ ਇੱਕ ਪ੍ਰਾਈਵੇਟ ਜੈੱਟ ਬਿਜਲੀ ਦੀ ਤਾਰ ਨਾਲ ਟਕਰਾ ਗਿਆ। ਇਸ ਵਿੱਚ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ। ਬ੍ਰਿਟਿਸ਼ ਮੀਡੀਆ ਹਾਊਸ ਮੈਟਰੋ ਮੁਤਾਬਕ ਇਹ ਘਟਨਾ ਸਥਾਨਕ ਸਮੇਂ ਮੁਤਾਬਕ ਸ਼ਾਮ 4 ਵਜੇ ਵਾਪਰੀ। ਮਰਨ ਵਾਲਿਆਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ।

ਦੱਸ ਦਈਏ ਕਿ ਪੁਲਿਸ ਮੁਤਾਬਕ ਇਹ ਘਟਨਾ ਨੈਸ਼ਨਲ ਹਾਈਵੇਅ ਏ4 ‘ਤੇ ਵਾਪਰੀ ਅਤੇ ਜੈੱਟ ਨੇ ਕਰੈਸ਼ ਹੋਣ ਤੋਂ ਅੱਧਾ ਘੰਟਾ ਪਹਿਲਾਂ ਉਡਾਣ ਭਰੀ ਸੀ। ਜਹਾਜ਼ ਦਾ ਮਾਡਲ ਸੇਸਨਾ 172 ਹੈ। ਜੈੱਟ ਦਾ ਉਪਰਲਾ ਹਿੱਸਾ ਪਾਵਰ ਕੇਬਲ ਨਾਲ ਟਕਰਾ ਗਿਆ, ਜੋ ਕਿ ਇੱਕ ਉੱਚ ਵੋਲਟੇਜ ਇਲੈਕਟ੍ਰਿਕ ਪਾਵਰ ਕੇਬਲ ਸੀ। ਜਿਸ ਤੋਂ ਬਾਅਦ ਜੈੱਟ ਨੂੰ ਅੱਗ ਲੱਗ ਗਈ।

ਗੱਲਬਾਤ ਕਰਦਿਆਂ ਪੁਲਸ ਨੇ ਦੱਸਿਆ ਕਿ ਹਾਈਵੇਅ ਨੂੰ ਦੋਹਾਂ ਪਾਸਿਆਂ ਤੋਂ ਬੰਦ ਕਰ ਦਿੱਤਾ ਗਿਆ ਅਤੇ ਬਚਾਅ ਦਲ ਨੇ ਮੌਕੇ ‘ਤੇ ਬਚਾਅ ਮੁਹਿੰਮ ਚਲਾਈ। ਜੈੱਟ ਨੂੰ ਉਡਾਉਣ ਵਾਲੇ ਪਾਇਲਟ ਨੂੰ ਪਿਛਲੇ ਸਾਲ ਹੀ ਆਪਣਾ ਲਾਇਸੈਂਸ ਮਿਲਿਆ ਸੀ। ਪਾਇਲਟ ਕੋਲ 100 ਘੰਟੇ ਦਾ ਜੈੱਟ ਉਡਾਣ ਦਾ

ਤਜਰਬਾ ਸੀ।ਅਧਿਕਾਰੀਆਂ ਨੇ ਰਾਸ਼ਟਰੀ ਰਾਜਮਾਰਗ ‘ਤੇ ਜੈੱਟ ਦੇ ਉਡਾਣ ਭਰਨ ‘ਤੇ ਸਵਾਲ ਖੜ੍ਹੇ ਕੀਤੇ ਸਨ।ਹਵਾਬਾਜ਼ੀ ਮੰਤਰਾਲੇ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਇਸ ਸਾਲ ਹੁਣ ਤੱਕ ਏ4 ਨੈਸ਼ਨਲ ਹਾਈਵੇ ‘ਤੇ ਦੋ ਪ੍ਰਾਈਵੇਟ ਜੈੱਟ ਹਾਦਸੇ ਦਾ ਸ਼ਿਕਾਰ ਹੋ ਚੁੱਕੇ ਹਨ। ਇਸ ਤੋਂ ਪਹਿਲਾਂ ਵੀ ਸਥਾਨਕ ਅਧਿਕਾਰੀਆਂ ਨੇ ਜਹਾਜ਼ ਦੇ ਇੱਥੋਂ ਉਡਾਣ ਭਰਨ ‘ਤੇ ਸਵਾਲ ਉਠਾਏ ਸਨ।
ਸਥਾਨਕ ਲੋਕਾਂ ਮੁਤਾਬਕ ਛੁੱਟੀ ਦਾ ਦਿਨ ਸੀ ਇਸ ਲਈ ਹਾਈਵੇਅ ‘ਤੇ ਜ਼ਿਆਦਾ ਵਾਹਨ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ ‘ਚ ਪਰਿਵਾਰ ਦੇ 3 ਮੈਂਬਰਾਂ ਨੇ ਕੀਤੀ ਖੁਦਕੁਸ਼ੀ, ਮਿਲ ਕੇ ਖਾਧਾ ਜ਼ਹਿਰ

ਨਵਾਂਸ਼ਹਿਰ ਤੋਂ ਕਰੀਬ ਪੰਜ ਕਿਲੋਮੀਟਰ ਦੂਰ ਪੈਂਦੇ ਪਿੰਡ ਮੱਲਾਪੁਰ ਆਦਕਾ ਵਿਖੇ ਘਰੇਲੂ ਝਗੜੇ ਕਾਰਨ...

-ਆਈ-ਐਸਪਾਇਰ ਲੀਡਰਸ਼ਿਪ ਪ੍ਰੋਗਰਾਮ-ਚਾਰ ਵਿਦਿਆਰਥੀਆਂ ਨੇ ਕਰਨਲ ਡੀ.ਪੀ. ਸਿੰਘ ਨਾਲ ਕੀਤੀ ਮੁਲਾਕਾਤ

ਲੁਧਿਆਣਾ, 24 ਜੁਲਾਈ - ਸਕੂਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ...

ਮੋਹਾਲੀ ਪੁਲੀਸ ਵੱਲੋ ਲੁੱਟਾ-ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਗ੍ਰਿਫਤਾਰ

ਐੱਸ.ਏ.ਐੱਸ. ਨਗਰ, 24 ਜੁਲਾਈ (ਬਲਜੀਤ ਮਰਵਾਹਾ): ਮੋਹਾਲੀ ਪੁਲੀਸ ਵੱਲੋ ਲੁੱਟਾਂ-ਖੋਹਾਂ ਅਤੇ ਵਾਹਨ ਚੋਰੀ ਕਰਨ...

ਜਲੰਧਰ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਇਆ ਜਨਤਾ ਦਰਬਾਰ,  ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਪੱਛਮੀ ਹਲਕੇ ਦੀ ਵਿਧਾਨ ਸਭਾ...

ਆਟੋ ਰਿਕਸ਼ਾ ਜਾਂ ਇਲੈਕਟਰੋਨਿਕ ਰਿਕਸ਼ਾ ਡਰਾਈਵਰਾਂ ਲਈ ‘ਗ੍ਰੇਅ ਰੰਗ’ ਦੀ ਵਰਦੀ ਪਾਉਣਾ ਲਾਜ਼ਮੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜੁਲਾਈ: ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਟਰੈਫਿਕ), ਪੰਜਾਬ ਅਤੇ...

ਵਿਧਾਨ ਸਭਾ ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖਿਆ ਪੱਤਰ; ਚੁੱਕਿਆ ਇਹ ਵੱਡਾ ਮੁੱਦਾ

ਹਰਿਆਣਾ ਪੁਲਿਸ ਵੱਲੋਂ ਬਹਾਦਰੀ ਪੁਰਸਕਾਰਾਂ ਲਈ ਭੇਜੇ ਗਏ ਪੁਲਿਸ ਅਧਿਕਾਰੀਆਂ ਦੇ ਨਾਵਾਂ ਨੂੰ ਲੈ...

ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ‘ਓਲੰਪਿਕ ਆਰਡਰ ਐਵਾਰਡ’ ਨਾਲ ਕੀਤਾ ਜਾਵੇਗਾ ਸਨਮਾਨਿਤ

ਭਾਰਤ ਦੇ ਮਹਾਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ਓਲੰਪਿਕ ਆਰਡਰ ਐਵਾਰਡ ਮਿਲਣ ਜਾ ਰਿਹਾ ਹੈ।...

ਬਾਲ ਅਧਿਕਾਰ ਸੰਗਠਨ ਨੇ Netflix ਨੂੰ ਭੇਜਿਆ ਸੰਮਨ, 29 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ

ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (NCPCR) ਨੇ ਮੰਗਲਵਾਰ (23 ਜੁਲਾਈ) ਨੂੰ OTT...