October 28, 2026, 8:58 pm
----------- Advertisement -----------
HomeNewsLatest Newsਝਾਰਖੰਡ-ਬਿਹਾਰ ਦੇ ਪ੍ਰੇਮੀ ਜੋੜੇ ਦਾ ਪੁਲਿਸ ਨੇ ਥਾਣੇ 'ਚ ਹੀ ਕਰਵਾਇਆ ਵਿਆਹ

ਝਾਰਖੰਡ-ਬਿਹਾਰ ਦੇ ਪ੍ਰੇਮੀ ਜੋੜੇ ਦਾ ਪੁਲਿਸ ਨੇ ਥਾਣੇ ‘ਚ ਹੀ ਕਰਵਾਇਆ ਵਿਆਹ

Published on

----------- Advertisement -----------

ਕਾਨਪੁਰ ਦੇ ਚੌਬੇਪੁਰ ਥਾਣੇ ‘ਚ ਪ੍ਰੇਮੀ-ਜੋੜੇ ਦੇ ਵਿਆਹ ਦਾ ਵੀਡੀਓ ਸਾਹਮਣੇ ਆਇਆ ਹੈ। ਦਰਅਸਲ ਸ਼ਨੀਵਾਰ ਨੂੰ ਸਮਾਧ ਦਿਵਸ ‘ਤੇ ਪ੍ਰੇਮੀ ਜੋੜਾ ਸ਼ਿਕਾਇਤ ਲੈ ਕੇ ਪਹੁੰਚਿਆ ਸੀ। ਪ੍ਰੇਮੀ ਜੋੜੇ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਵਾਲੇ ਵਿਆਹ ਲਈ ਤਿਆਰ ਨਹੀਂ ਹਨ। ਉਨ੍ਹਾਂ ਨੇ ਇਕ ਦੂਜੇ ਨੂੰ ਮਿਲਣ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।

ਪੁਲਸ ਨੇ ਦੋਹਾਂ ਦੇ ਪਰਿਵਾਰ ਵਾਲਿਆਂ ਨੂੰ ਬੁਲਾਇਆ। ਇਕ ਘੰਟੇ ਦੀ ਪੰਚਾਇਤ ਤੋਂ ਬਾਅਦ ਦੋਵੇਂ ਪਰਿਵਾਰ ਵਿਆਹ ਲਈ ਰਾਜ਼ੀ ਹੋ ਗਏ। ਇਸ ਤੋਂ ਬਾਅਦ ਪੁਲਸ ਨੇ ਪੰਡਿਤ ਨੂੰ ਥਾਣੇ ਦੇ ਮੰਦਰ ‘ਚ ਬੁਲਾਇਆ ਅਤੇ ਦੋਹਾਂ ਦਾ ਵਿਆਹ ਕਰਵਾ ਦਿੱਤਾ। ਨਵ-ਵਿਆਹੇ ਜੋੜੇ ਨੂੰ ਅਸ਼ੀਰਵਾਦ ਦਿੰਦੇ ਹੋਏ ਥਾਣੇ ਤੋਂ ਵਿਦਾ ਕੀਤਾ। ਝਾਰਖੰਡ ਅਤੇ ਬਿਹਾਰ ਦੇ ਪਰਿਵਾਰ ਚੌਬੇਪੁਰ ਦੇ ਕਾਲੜਾ ਇੱਟ ਭੱਠੇ ‘ਤੇ ਮਜ਼ਦੂਰਾਂ ਵਜੋਂ ਕੰਮ ਕਰਦੇ ਹਨ। ਝਾਰਖੰਡ ਦੇ ਸ਼ੰਕਰ ਅਤੇ ਬਿਹਾਰ ਦੀ ਸਰਸਵਤੀ ਦੋਵੇਂ ਇੱਕ ਦੂਜੇ ਦੇ ਨੇੜੇ ਆ ਗਏ ਅਤੇ ਵਿਆਹ ਕਰਨ ਦਾ ਫੈਸਲਾ ਕੀਤਾ। ਪਰ ਦੋਵਾਂ ਦੇ ਪਰਿਵਾਰ ਵਾਲੇ ਵਿਆਹ ਲਈ ਰਾਜ਼ੀ ਨਹੀਂ ਸਨ। ਮਾਮਲਾ ਇੱਥੋਂ ਤੱਕ ਪਹੁੰਚ ਗਿਆ ਕਿ ਜੇਕਰ ਉਹ ਇੱਕ ਦੂਜੇ ਨੂੰ ਮਿਲੇ ਜਾਂ ਗੱਲ ਕਰਦੇ ਤਾਂ ਉਨ੍ਹਾਂ ਨੂੰ ਸਿੱਧਾ ਮਾਰ ਦਿੰਦੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...