18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸ਼ੁਰੂ ਹੋ ਗਿਆ ਹੈ। ਸਭ ਤੋਂ ਪਹਿਲਾਂ ਸਦਨ ਵਿੱਚ ਰਾਸ਼ਟਰੀ ਗੀਤ ਵਜਾਇਆ ਗਿਆ, ਉਪਰੰਤ ਪਿਛਲੇ ਸਦਨ ਦੇ ਮ੍ਰਿਤਕ ਮੈਂਬਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ ਬਾਅਦ ਪੀਐਮ ਮੋਦੀ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਮੋਦੀ ਤੋਂ ਬਾਅਦ ਉਨ੍ਹਾਂ ਦੀ ਕੈਬਨਿਟ ਦੇ ਲੋਕ ਸਭਾ ਸੰਸਦ ਮੈਂਬਰਾਂ ਨੇ ਸਹੁੰ ਚੁੱਕੀ। ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਦੁਪਹਿਰ ਦੇ ਖਾਣੇ ਤੋਂ ਬਾਅਦ ਸਦਨ ਦੀ ਕਾਰਵਾਈ ਮੁੜ ਸ਼ੁਰੂ ਹੋਈ।
ਸਹੁੰ ਚੁੱਕਣ ਲਈ ਜਦੋਂ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਨਾਂ ਲਿਆ ਗਿਆ ਤਾਂ ਵਿਰੋਧੀ ਧਿਰ ਨੇ NEET-NEET, ਸ਼ਰਮ-ਸ਼ਰਮ ਕਹਿਣਾ ਸ਼ੁਰੂ ਕਰ ਦਿੱਤਾ। ਵਿਰੋਧੀ ਧਿਰ ਨੇ NEET ਪੇਪਰ ਧਾਂਦਲੀ ਮਾਮਲੇ ‘ਚ ਉਨ੍ਹਾਂ ਦੇ ਅਸਤੀਫੇ ਦੀ ਮੰਗ ਵੀ ਕੀਤੀ ਹੈ।
ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸੰਸਦ ਪਹੁੰਚੇ ਪੀਐਮ ਮੋਦੀ ਨੇ ਕਿਹਾ- ਦੇਸ਼ ਨੂੰ ਚਲਾਉਣ ਲਈ ਸਾਰਿਆਂ ਦੀ ਸਹਿਮਤੀ ਜ਼ਰੂਰੀ ਹੈ। ਅਸੀਂ ਸਾਰਿਆਂ ਨੂੰ ਨਾਲ ਲੈ ਕੇ ਚੱਲਣਾ ਚਾਹੁੰਦੇ ਹਾਂ। ਅਸੀਂ ਸੰਵਿਧਾਨ ਦੀਆਂ ਸੀਮਾਵਾਂ ਦਾ ਪਾਲਣ ਕਰਕੇ ਦੇਸ਼ ਨੂੰ ਅੱਗੇ ਲਿਜਾਣਾ ਚਾਹੁੰਦੇ ਹਾਂ। ਦੇਸ਼ ਨੂੰ ਜ਼ਿੰਮੇਵਾਰ ਵਿਰੋਧੀ ਧਿਰ ਦੀ ਲੋੜ ਹੈ।
ਨਵੇਂ ਸੰਸਦ ਮੈਂਬਰ ਅੱਜ ਅਤੇ ਭਲਕੇ ਸੰਸਦ ਵਿੱਚ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ਭਾਜਪਾ ਦੇ ਸੰਸਦ ਮੈਂਬਰ ਭਰਤਰਿਹਰੀ ਮਹਿਤਾਬ ਨੂੰ ਸੋਮਵਾਰ ਸਵੇਰੇ 10 ਵਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰੋਟੇਮ ਸਪੀਕਰ ਵਜੋਂ ਸਹੁੰ ਚੁਕਾਈ। ਇਸ ਦੌਰਾਨ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਰਾਸ਼ਟਰਪਤੀ ਭਵਨ ਵਿੱਚ ਮੌਜੂਦ ਸਨ।
ਦੂਜੇ ਪਾਸੇ ਰਾਜ ਸਭਾ ਵਿੱਚ ਪੀਯੂਸ਼ ਗੋਇਲ ਦੀ ਥਾਂ ਭਾਜਪਾ ਪ੍ਰਧਾਨ ਅਤੇ ਕੇਂਦਰੀ ਸਿਹਤ ਮੰਤਰੀ ਜਗਤ ਪ੍ਰਕਾਸ਼ ਨੱਡਾ ਨੂੰ ਸਦਨ ਦਾ ਨੇਤਾ ਬਣਾਇਆ ਗਿਆ ਹੈ। ਨੱਡਾ ਗੁਜਰਾਤ ਤੋਂ ਰਾਜ ਸਭਾ ਮੈਂਬਰ ਹਨ।
----------- Advertisement -----------
ਜੇਪੀ ਨੱਡਾ ਬਣੇ ਰਾਜ ਸਭਾ ‘ਚ ਸਦਨ ਦਾ ਨੇਤਾ
Published on
----------- Advertisement -----------

----------- Advertisement -----------