ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਜੇਪੀ ਨੱਡਾ 13 ਦਿਨ ਪਹਿਲਾਂ 20 ਫਰਵਰੀ ਨੂੰ ਗੁਜਰਾਤ ਤੋਂ ਬਿਨਾਂ ਮੁਕਾਬਲਾ ਰਾਜ ਸਭਾ ਮੈਂਬਰ ਚੁਣੇ ਗਏ ਸਨ। ਪਰ ਹੁਣ ਤੱਕ ਉਹ ਹਿਮਾਚਲ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਸਨ। ਉਨ੍ਹਾਂ ਦਾ ਕਾਰਜਕਾਲ ਅਗਲੇ ਮਹੀਨੇ ਖਤਮ ਹੋਣਾ ਸੀ। ਪਰ ਨਿਯਮਾਂ ਤਹਿਤ ਜੇਕਰ ਕੋਈ ਮੈਂਬਰ ਕਿਸੇ ਹੋਰ ਸੀਟ ਤੋਂ ਚੁਣਿਆ ਜਾਂਦਾ ਹੈ ਤਾਂ ਉਸ ਨੂੰ 14 ਦਿਨਾਂ ਦੇ ਅੰਦਰ ਪੁਰਾਣੀ ਸੀਟ ਤੋਂ ਅਸਤੀਫਾ ਦੇਣਾ ਪੈਂਦਾ ਹੈ।
ਇਸ ਲਈ ਨੱਡਾ ਨੇ ਹਿਮਾਚਲ ਪ੍ਰਦੇਸ਼ ਸੀਟ ਤੋਂ ਅਸਤੀਫਾ ਦੇ ਦਿੱਤਾ ਹੈ।ਜੇਪੀ ਨੱਡਾ ਨੇ ਆਪਣਾ ਸਿਆਸੀ ਕਰੀਅਰ ਵਿਦਿਆਰਥੀ ਆਗੂ ਵਜੋਂ ਸ਼ੁਰੂ ਕੀਤਾ ਸੀ। ਨੱਡਾ ਕੋਲ ਸੂਬਾਈ ਅਤੇ ਕੇਂਦਰੀ ਸੰਸਥਾਵਾਂ ਵਿੱਚ ਕੰਮ ਕਰਨ ਦਾ ਲੰਮਾ ਤਜਰਬਾ ਵੀ ਹੈ। ਜੂਨ 2019 ਵਿੱਚ, ਨੱਡਾ ਨੂੰ ਭਾਰਤੀ ਜਨਤਾ ਪਾਰਟੀ ਦਾ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਅਤੇ ਜਨਵਰੀ 2020 ਵਿੱਚ ਭਾਰਤੀ ਜਨਤਾ ਪਾਰਟੀ ਦਾ ਰਾਸ਼ਟਰੀ ਪ੍ਰਧਾਨ ਚੁਣਿਆ ਗਿਆ।












