July 11, 2026, 2:27 pm
----------- Advertisement -----------
HomeNewsLatest News"ਕਾਲੀ" ਪੋਸਟਰ ਵਿਵਾਦ: ਮਮਤਾ ਬੈਨਰਜੀ ਨੇ ਮੋਇਤਰਾ ਨੂੰ ਦਿੱਤੀ ਨਸੀਹਤ

“ਕਾਲੀ” ਪੋਸਟਰ ਵਿਵਾਦ: ਮਮਤਾ ਬੈਨਰਜੀ ਨੇ ਮੋਇਤਰਾ ਨੂੰ ਦਿੱਤੀ ਨਸੀਹਤ

Published on

----------- Advertisement -----------

ਲੀਨਾ ਮਨੀਮੇਕਲਾਈ ਦੀ ਡਾਕੂਮੈਂਟਰੀ “ਕਾਲੀ” ਦੇ ਪੋਸਟਰ ਨੂੰ ਲੈ ਕੇ 2 ਜੁਲਾਈ ਤੋਂ ਵਿਵਾਦ ਚੱਲ ਰਿਹਾ ਹੈ। ਦਰਅਸਲ, ਲੀਨਾ ਨੇ ਇਸ ਡਾਕੂਮੈਂਟਰੀ ਦਾ ਪ੍ਰੀਮੀਅਰ ਕੈਨੇਡਾ ਦੇ ਟੋਰਾਂਟੋ ਵਿੱਚ ਕੀਤਾ ਸੀ। ਜਿਸ ਵਿੱਚ ਮਾਂ ਕਾਲੀ ਬਣੀ ਹੋਈ ਅਦਾਕਾਰਾ ਨੂੰ ਸਿਗਰਟ ਪੀਂਦੀ ਦਿਖਾਇਆ ਗਿਆ ਹੈ। ਮਮਤਾ ਬੈਨਰਜੀ ਨੇ ਡਾਕੂਮੈਂਟਰੀ ਕਾਲੀ ਦੇ ਪੋਸਟਰ ‘ਤੇ ਟੀਐਮਸੀ ਸੰਸਦ ਮਹੂਆ ਮੋਇਤਰਾ ਦੇ ਵਿਵਾਦਿਤ ਬਿਆਨ ‘ਤੇ ਮਹੂਆ ਨੂੰ ਨਸੀਅਤ ਦਿੱਤੀ ਹੈ। ਮਮਤਾ ਨੇ ਕਿਹਾ ਹੈ ਕਿ ਜਨਤਕ ਜੀਵਨ ਵਿੱਚ ਸਾਨੂੰ ਲੋਕਾਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਣਾ ਹੋਵੇਗਾ। ਕੁਝ ਵੀ ਕਹਿਣ ਤੋਂ ਪਹਿਲਾਂ ਸੋਚ ਵਿਚਾਰ ਕਰਨੀ ਚਾਹੀਦੀ ਹੈ।
ਦੱਸ ਦਈਏ ਕਿ ਦਿੱਲੀ ਭਾਜਪਾ ਨੇਤਾਵਾਂ ਹਰੀਸ਼ ਖੁਰਾਣਾ ਅਤੇ ਰਾਜਨ ਤਿਵਾਰੀ ਨੇ ਲੀਨਾ ਮਨੀਮੇਕਲਾਈ ਅਤੇ ਟੀਐਮਸੀ ਸੰਸਦ ਮਹੂਆ ਮੋਇਤਰਾ ਦੇ ਖਿਲਾਫ ਆਈਪੀਸੀ ਦੀ ਧਾਰਾ 295, 505(2), 153ਬੀ, 509, 120ਬੀ ਅਤੇ ਆਈਟੀ ਐਕਟ ਦੀਆਂ ਧਾਰਾਵਾਂ 66 ਅਤੇ 67 ਦੇ ਤਹਿਤ ਮਾਮਲਾ ਦਰਜ ਕਰਵਾਇਆ ਹੈ। ਇਸ ਤੋਂ ਇਲਾਵਾ ਕਰਣੀ ਸੈਨਾ ਨੇ ਜੈਪੁਰ ਦੇ ਵੈਸ਼ਾਲੀ ਨਗਰ ਥਾਣੇ ‘ਚ ‘ਕਾਲੀ’ ਦੀ ਨਿਰਦੇਸ਼ਕ ਲੀਨਾ ਮਨੀਮੇਕਲਾਈ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ।
ਦੱਸ ਦਈਏ ਕਿ ਲੀਨਾ ਨੇ ਟ੍ਰੋਲਸ ਨੂੰ ਜਵਾਬ ਦਿੰਦੇ ਹੋਏ ਇੱਕ ਹੋਰ ਪੋਸਟ ਵਿੱਚ ਲਿਖਿਆ ਕਿ- ਇਹ ਟ੍ਰੋਲਰ ਮੇਰੀ ਕਲਾਤਮਕ ਆਜ਼ਾਦੀ ਦੇ ਪਿੱਛੇ ਪਏ ਹਨ। ਜੇ ਮੈਂ ਇਨ੍ਹਾਂ ਬੇਸਮਝ ਸੱਜੇਪੱਖੀ ਗੁੰਡਿਆਂ ਤੋਂ ਡਰ ਕੇ ਆਪਣੀ ਆਜ਼ਾਦੀ ਛੱਡ ਦਿੱਤੀ, ਤਾਂ ਇਹ ਦੂਜਿਆਂ ਦੀ ਆਜ਼ਾਦੀ ਵੀ ਖੋਹ ਲੈਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਕੋਦਰ : ਬਾਈਕ ‘ਤੇ ਜਾ ਰਹੇ ਤਿੰਨ ਦੋਸਤਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ

ਨਕੋਦਰ ਦੇ ਪਿੰਡ ਲੱਧੜਾਂ ਅੱਡੇ ‘ਤੇ ਵਾਪਰਿਆ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਦੋ...

‘ਆਪ’ ਵਲੋਂ ਪੰਜਾਬ ਦੇ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ

ਆਮ ਆਦਮੀ ਪਾਰਟੀ ਪੰਜਾਬ ਵਲੋਂ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ।...

ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ…

ਪੰਜਾਬ ਦੀ ਇੰਸਟਾਗ੍ਰਾਮ ਇਨਫਲੂਐਂਸਰ ਭਾਬੀ ਚੁੰਮੇਵਾਲੀ ਉਰਫ਼ ਰਣਜੀਤ ਕੌਰ ਨੇ ਨਿਹੰਗ ਮਨਪ੍ਰੀਤ ਸਿੰਘ ਖਾਲਸਾ...

ਭੂਪੇਸ਼ ਬਘੇਲ ਦੇ ਨਾਲ ਅੱਜ ਚੰਨੀ ਧੜੇ ਦੀ ਵੱਡੀ ਮੀਟਿੰਗ, ਰਾਜਾ ਵੜਿੰਗ ਰਹਿਣਗੇ ਬਾਹਰ

ਪੰਜਾਬ ਕਾਂਗਰਸ ਦੇ ਅੰਦਰ ਲੰਬੇ ਸਮੇਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਦੇ ਵਿਚਕਾਰ ਪਾਰਟੀ...

ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਕੰਟੇਨਰਾਂ ਰਾਹੀਂ ਵਿਦੇਸ਼ ਭੇਜੇ, ‘ਆਵਾਜ਼-ਏ-ਕੌਮ’ ਨੇ ਮਾਮਲੇ ‘ਚ ਕੀਤੀ ਜਾਂਚ ਦੀ ਮੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਕੰਟੇਨਰਾਂ ਰਾਹੀਂ ਕੈਨੇਡਾ ਦੇ ਸਰੀ...

ਲੁਧਿਆਣਾ ਦੇ ਸੇਵਾ ਕੇਂਦਰ ‘ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ ‘ਤੇ ਭੜਕੇ

https://www.facebook.com/reel/994033530191618 ਤੁਹਾਡੀ ਲੁਧਿਆਣਾ ਤੋਂ ਬਾਹਰ ਬੈਠੇ ਦਲਾਲਾਂ ਨਾਲ ਸੈਟਿੰਗ ਹੈ… ਤੁਸੀਂ ਜਾਣਬੁੱਝ ਕੇ ਲੋਕਾਂ ਦੇ...

ਕਾਂਗਰਸ ‘ਚ ਖਿਚੋਤਾਣ ਵਿਚਾਲੇ ਭੂਪੇਸ਼ ਬਘੇਲ ਨਾਲ ਚੰਨੀ ਖੇਮੇ ਦੀ ਮੁਲਾਕਾਤ ਟਲੀ, ਹੁਣ ਭਲਕੇ ਹੋਵੇਗੀ ਮੀਟਿੰਗ

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀਹੈ। ਬਗਾਵਤੀ ਤੇਵਰ ਦਿਖਾ ਰਹੇ ਸਾਬਕਾ...

ਪੰਜਾਬ ਨੂੰ ਮਿਲਣ ਜਾ ਰਿਹਾ ਨਵਾਂ DGP? 3 ਵੱਡੇ ਨਾਵਾਂ ‘ਤੇ ਹੋਵੇਗਾ ਫ਼ੈਸਲਾ

ਪੰਜਾਬ ਦੇ ਨਵੇਂ ਸਥਾਈ DGP ਦੀ ਨਿਯੁਕਤੀ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ...