June 8, 2026, 7:58 am
----------- Advertisement -----------
HomeNewsLatest Newsਕਾਲਕਾ: ਕੂੜੇ ਦੇ ਢੇਰ 'ਚੋਂ ਨਵਜੰਮੇ ਬੱਚੇ ਦੀ ਲਾਸ਼ ਮਿਲਣ ਬਾਅਦ ਇਲਾਕੇ...

ਕਾਲਕਾ: ਕੂੜੇ ਦੇ ਢੇਰ ‘ਚੋਂ ਨਵਜੰਮੇ ਬੱਚੇ ਦੀ ਲਾਸ਼ ਮਿਲਣ ਬਾਅਦ ਇਲਾਕੇ ‘ਚ ਸਨਸਨੀ

Published on

----------- Advertisement -----------

ਕਾਲਕਾ ਸ਼ਹਿਰ ਦੇ ਨਾਲ ਲੱਗਦੇ ਵਾਰਡ ਨੰਬਰ 5 ਦੇ ਟਿਪਰਾ ਇਲਾਕੇ ‘ਚ ਕੂੜੇ ‘ਚੋਂ ਨਵਜੰਮੇ ਬੱਚੇ ਦੀ ਲਾਸ਼ ਮਿਲਣ ਤੋਂ ਬਾਅਦ ਸਮੁੱਚੀ ਟਿਪਰਾ ਕਾਲੋਨੀ ਅਤੇ ਪਿੰਡ ‘ਚ ਸਨਸਨੀ ਫੈਲ ਗਈ ਹੈ।ਦੱਸਿਆ ਜਾ ਰਿਹਾ ਹੈ ਕਿ ਸਵੇਰੇ ਅਖਬਾਰ ਵਾਲੇ ਨੇ ਸਭ ਤੋਂ ਪਹਿਲਾਂ ਇਸ ਲਾਸ਼ ਨੂੰ ਦੇਖਿਆ, ਜਿਸ ਤੋਂ ਬਾਅਦ ਆਲੇ-ਦੁਆਲੇ ਦੇ ਲੋਕਾਂ ਨੂੰ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਲੋਕਾਂ ਨੇ 112 ਨੰਬਰ ‘ਤੇ ਸੂਚਨਾ ਦਿੱਤੀ।
ਵਾਰਡ ਨੰਬਰ 5 ਟਿਪਰਾ ਕਾਲਕਾ ਦੇ ਸਮਾਜ ਸੇਵੀ ਚਤਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਿਸੇ ਨੇ ਇਸ ਬੱਚੀ ਨੂੰ ਟਿਪਰਾ ਦੇ ਖੇੜਾ ਮੰਦਿਰ ਨੇੜੇ ਪੁਲੀ ‘ਚ ਕੂੜੇ ਦੇ ਢੇਰ ‘ਚ ਸੁੱਟ ਦਿੱਤਾ ਸੀ, ਬੱਚੀ ਦੇ ਸਰੀਰ ‘ਤੇ ਖੂਨ ਲੱਗਾ ਹੋਇਆ ਸੀ। ਇਸ ਤੋਂ ਬਾਅਦ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਕਾਲਕਾ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਤੋਂ ਬਾਅਦ ਨਵਜੰਮੇ ਬੱਚੇ ਦੀ ਲਾਸ਼ ਨੂੰ ਕਾਲਕਾ ਦੇ ਸਬ-ਡਵੀਜ਼ਨਲ ਹਸਪਤਾਲ ਪਹੁੰਚਾਇਆ, ਕਾਲਕਾ ਪੁਲਸ ਅਤੇ ਸਿਹਤ ਵਿਭਾਗ ਨਵਜੰਮੇ ਬੱਚੇ ਦੀ ਜਾਂਚ ‘ਚ ਜੁਟਿਆ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...